ਕੋਰੋਨਾ 'ਤੇ ਪੀ.ਐੱਮ. ਨੇ ਕੀਤੀ ਹਾਈ ਲੈਵਲ ਮੀਟਿੰਗ, ਸਾਰੇ ਜ਼ਰੂਰੀ ਕਦਮ ਚੁੱਕਣ ਦੇ ਦਿੱਤੇ ਨਿਰਦੇਸ਼
Saturday, Mar 07, 2020 - 07:07 PM (IST)
ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਦੇ ਖਤਰੇ ਤੋਂ ਨਜਿੱਠਣ ਲਈ ਹਰੇਕ ਤਰ੍ਹਾਂ ਦੀਆਂ ਜ਼ਰੂਰੀ ਮੈਡੀਕਲ ਸੁਵਿਧਾਵਾਂ ਅਤੇ ਸਾਵਧਾਨੀ ਭਰੇ ਕਦਮ ਚੁੱਕੇ ਜਾਣ ਵਾਲੇ ਕਦਮਾਂ ਦੀ ਸ਼ਨੀਵਾਰ ਨੂੰ ਉੱਚ ਪੱਧਰੀ ਸਮੀਖਿਆ ਕੀਤੀ। ਸਮੀਖਿਆ ਬੈਠਕ 'ਚ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ, ਵਿਦੇਸ਼ ਮੰਤਰੀ ਐਸ. ਜੈਸ਼ੰਕਰ, ਸਿਹਤ ਰਾਜ ਮੰਤਰੀ ਅਸ਼ਵਨੀ ਚੌਬੇ, ਮੰਤਰੀ ਮੰਡਲ ਸਕੱਤਰ ਰਾਜੀਵ ਗੌਬਾ, ਨੀਤੀ ਕਮਿਸ਼ਨ ਦੇ ਮੈਂਬਰ ਡਾ. ਵਿਨੋਦ ਕੇ ਪਾਲ ਅਤੇ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਵੀ ਮੌਜੂਦ ਸਨ।
ਇਸ ਤੋਂ ਇਲਾਵਾ ਸਿਹਤ ਵਿਭਾਗ, ਸ਼ਹਿਰੀ ਹਵਾਬਾਜੀ, ਗ੍ਰਹਿ ਮੰਤਰਾਲਾ ਅਤੇ ਦਵਾਈ ਵਿਭਾਗ ਦੇ ਸਕੱਤਰ ਅਤੇ ਹੋਰ ਸੀਨੀਅਰ ਅਧਿਕਰੀਆਂ ਤੋਂ ਇਲਾਵਾ ਇਸ ਮੌਕੇ ਹਾਜ਼ਰ ਸਨ। ਸਿਹਤ ਸਕੱਤਰ ਨੇ ਬੈਠਕ 'ਚ ਕੋਰੋਨਾ ਵਾਇਰਸ ਤੋਂ ਨਜਿੱਠਣ ਲਈ ਤਿਆਰੀਆਂ ਅਤੇ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ 'ਤੇ ਨਜ਼ਰ ਰੱਖਣ, ਪ੍ਰੋਗਸ਼ਾਲਾਵਾਂ ਦੀ ਜ਼ਰੂਰਤ ਅਤੇ ਹਸਪਤਾਲਾਂ 'ਚ ਸੁਵਿਧਾਵਾਂ ਮੁਹੱਈਆ ਕਰਵਾਉਣ ਆਦਿ 'ਤੇ ਜ਼ੋਰ ਦਿੱਤਾ। ਦਵਾਈ ਵਿਭਾਗ ਦੇ ਸਕੱਤਰ ਨੇ ਦੇਸ਼ 'ਚ ਦਵਾਈਆਂ ਦੀ ਉਪਲੱਬਧਤਾਂ ਆਦਿ ਦੀ ਜ਼ਾਣਕਾਰੀ ਦਿੱਤੀ।
ਹਰਸ਼ਵਰਧਨ ਨੇ ਦੇਸ਼ ਦੇ ਸਾਰੇ ਸੂਬਿਆਂ ਨਾਲ ਤਾਲਮੇਲ ਸਥਾਪਿਤ ਕਰਨ 'ਤੇ ਜ਼ੋਰ ਦਿੱਤਾ ਅਤੇ ਹਸਪਤਾਲਾਂ 'ਚ ਕੋਰੋਨਾ ਦੇ ਸ਼ੱਕੀ ਮਰੀਜਾਂ ਲਈ ਵੱਖਰੇ ਬੈਡ ਮੁਹੱਈਆ ਕਰਵਾਉਣ 'ਤੇ ਧਿਆਨ ਕੇਂਦਰਿਤ ਕੀਤਾ। ਪਾਲ ਨੇ ਕਿਹਾ ਕਿ ਹਸਪਤਾਲਾਂ 'ਚ ਬੈਡਾਂ ਦੀ ਗਿਣਤੀ ਵਧਾਉਣ ਦੀ ਜ਼ਰੂਰਤ ਹੈ।