ਅੱਧ-ਨਗਨ ਅਵਸਥਾ ''ਚ ਕਿਸਾਨਾਂ ਨੇ ਫੂਕਿਆ ਪੀ.ਐਮ. ਦਾ ਪੁਤਲਾ, ਕੀਤੀ ਇਹ ਮੰਗ

08/17/2017 10:04:01 AM

ਹਿਸਾਰ — ਹਿਸਾਰ 'ਚ ਫੁਹਾਰਾ ਚੌਂਕ 'ਤੇ ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਨੇ ਅੱਜ ਆਪਣੀ ਮੰਗਾਂ ਨੂੰ ਲੈ ਕੇ ਅੱਧ ਨੰਗੇ ਹੋ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿ ਤੇ ਪ੍ਰਦਰਸ਼ਨ ਕੀਤਾ। ਕਿਸਾਨਾਂ ਦੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ 23 ਜਨਵਰੀ ਨੂੰ ਟਰੈਕਟਰਾਂ ਦੇ ਨਾਲ ਦਿੱਲੀ 'ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਘੇਰਾਬੰਦੀ ਕੀਤੀ ਜਾਵੇਗੀ। ਕਿਸਾਨਾਂ ਦੀ ਮੰਗ ਹੈ ਕਿ ਦੇਸ਼ ਦੇ ਕਿਸਾਨਾਂ ਨੂੰ ਕਰਜ਼ੇ ਤੋਂ ਮੁਕਤੀ ਦਿੱਤੀ ਜਾਵੇ।
ਕਮੇਟੀ ਦੇ ਸੂਬਾ ਪ੍ਰਧਾਨ ਸੁਰੇਸ਼ ਕੋਥ ਨੇ ਕਿਹਾ ਕਿ ਕਿਸਾਨ ਪਿਛਲੇ ਕਾਫੀ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਧਰਨੇ 'ਤੇ ਵੀ ਬੈਠੇ ਹਨ। ਫਿਰ ਵੀ ਮੋਦੀ ਸਰਕਾਰ ਨੇ ਕਿਸਾਨਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਅੱਜ ਕਿਸਾਨਾਂ ਨੇ ਭਾਜਪਾ ਦੀ ਜਨ ਵਿਰੋਧੀ ਨਿਤੀ ਦੇ ਤਹਿਤ ਅੱਧ-ਨਗਨ ਅਵਸਥਾ 'ਚ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਦਾ ਪੁਤਲਾ ਵੀ ਫੂਕਿਆ ਹੈ।


ਉਨ੍ਹਾਂ ਦੀ ਮੰਗ ਹੈ ਕਿ ਦੇਸ਼ ਦੇ ਕਿਸਾਨਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ ਅਤੇ ਕਿਸਾਨਾਂ ਦੀ ਫਸਲ ਦਾ 50 ਫੀਸਦੀ ਲਾਭ ਸਰਕਾਰ ਵਲੋਂ ਦਿੱਤਾ ਜਾਣਾ ਚਾਹੀਦਾ ਹੈ। ਸੁਰੇਸ਼ ਨੇ ਕਿਹਾ ਕਿ 15 ਅਗਸਤ 'ਤੇ ਕਿਸਾਨਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ 'ਤੇ ਬਹੁਤ ਸਾਰੀਆਂ ਉਮੀਦਾਂ ਸਨ ਪਰ ਉਨ੍ਹਾਂ ਨੇ ਕਿਸਾਨਾਂ ਲਈ ਕੋਈ ਘੋਸ਼ਣਾ ਨਹੀਂ ਕੀਤੀ, ਜਿਸ ਕਾਰਨ ਦੇਸ਼ ਦੇ ਕਿਸਾਨਾਂ 'ਚ ਭਾਰੀ ਗੁੱਸਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣੇ ਦੇ ਭਾਜਪਾ ਨੇਤਾ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੇ ਇਸ ਲਈ ਮਜ਼ਬੂਰ ਹੋ ਕੇ ਕਿਸਾਨ ਅੱਧ-ਨਗਨ ਅਵਸਥਾ 'ਚ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਨੇ ਦੱਸਿਆ ਕਿ 23 ਜਨਵਰੀ ਨੂੰ ਦੇਸ਼ ਦੇ ਕਿਸਾਨ ਟਰੈਕਟਰ ਲੈ ਕੇ ਪ੍ਰਧਾਨ ਮੰਤਰੀ ਦੀ ਘੇਰਾਬੰਦੀ ਕਰਨਗੇ।