ਲੂ ਤੋਂ ਬਚਣ ਲਈ PM ਮੋਦੀ ਨੇ ਕੀਤੀ ਸਮੀਖਿਆ ਬੈਠਕ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Friday, Apr 12, 2024 - 02:42 PM (IST)

ਲੂ ਤੋਂ ਬਚਣ ਲਈ PM ਮੋਦੀ ਨੇ ਕੀਤੀ ਸਮੀਖਿਆ ਬੈਠਕ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਨਵੀਂ ਦਿੱਲੀ (ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਇੱਥੇ ਬੈਠਕ 'ਚ ਗਰਮੀ ਦੇ ਮੌਸਮ 'ਚ ਲੂ ਨਾਲ ਨਜਿੱਠਣ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਪੀ.ਐੱਮ. ਮੋਦੀ ਦੀ ਬੈਠਕ 'ਚ ਮੌਸਮ ਵਿਭਾਗ ਵਲੋਂ ਕੀਤੀ ਗਈ ਅਪ੍ਰੈਲ ਤੋਂ ਜੂਨ ਤੱਕ ਦੀ ਗਰਮੀ ਦੇ ਮੌਸਮ ਦੀ ਭਵਿੱਖਬਾਣੀ ਅਤੇ ਤਾਪਮਾਨ ਬਾਰੇ ਜਾਣਕਾਰੀ ਦਿੱਤੀ ਗਈ। ਇਹ ਦੱਸਿਆ ਗਿਆ ਕਿ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਤਾਪਮਾਨ ਦੇ ਆਮ ਤੋਂ ਵੱਧ ਰਹਿਣ ਦਾ ਅਨੁਮਾਨ ਹੈ। ਬੈਠਕ 'ਚ ਇਸ ਮੌਸਮ 'ਚ ਜ਼ਰੂਰੀ ਦਵਾਈਆਂ, ਤਰਥ ਪਦਾਰਥ, ਆਈਸ ਪੈਕ, ਓ.ਆਰ.ਐੱਸ. ਅਤੇ ਪੀਣ ਦੇ ਪਾਣੀ ਦੇ ਸੰਦਰਭ 'ਚ ਸਿਹਤ ਖੇਤ 'ਚ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਲੋਕਾਂ ਨੂੰ ਜਾਗਰੂਕ ਕਰਨ ਲਈ ਟੈਲੀਵਿਜ਼ਨ, ਰੇਡੀਓ ਅਤੇ ਸੋਸ਼ਲ ਮੀਡੀਆ ਵਰਗੇ ਸਾਰੇ ਪਲੇਟਫਾਰਮਾਂ ਦੇ ਮਾਧਿਅਮ ਨਾਲ ਵਿਸ਼ੇਸ਼ ਰੂਪ ਨਾਲ ਖੇਤਰੀ ਭਾਸ਼ਾਵਾਂ 'ਚ ਜ਼ਰੂਰੀ ਜਾਗਰੂਕਤਾ ਸਮੱਗਰੀ ਦੇ ਸਮੇਂ ਪ੍ਰਸਾਰ 'ਤੇ ਜ਼ੋਰ ਦਿੱਤਾ ਗਿਆ। 

ਇਸ ਵਾਰ ਆਮ ਤੋਂ ਵੱਧ ਗਰਮੀ ਪੈਣ ਦੀ ਉਮੀਦ ਹੈ ਅਤੇ ਇਸ ਸਮੇਂ ਆਮ ਚੋਣਾ ਵੀ ਹੋ ਰਹੀਆਂ ਹਨ, ਇਸ ਲਈ ਇਹ ਮਹਿਸੂਸ ਕੀਤਾ ਗਿਆ ਕਿ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਅਤੇ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਵਲੋਂ ਜਾਰੀ ਕੀਤੀ ਗਈ ਸਾਹ ਦਾ ਖੇਤਰੀ ਭਾਸ਼ਾਵਾਂ 'ਚ ਅਨੁਵਾਦ ਕੀਤਾ ਜਾਵੇ ਅਤੇ ਇਨ੍ਹਾਂ ਨੂੰ ਵਿਆਪਕ ਰੂਪ ਨਾਲ ਪ੍ਰਸਾਰਿਤ ਕੀਤਾ ਜਾਵੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ, ਰਾਜ ਅਤੇ ਜ਼ਿਲ੍ਹਾ ਪੱਧਰ 'ਤੇ ਸਰਕਾਰ ਦੇ ਸਾਰੇ ਅੰਗਾਂ ਅਤੇ ਵੱਖ-ਵੱਖ ਮੰਤਰਾਲਿਆਂ ਨੂੰ ਇਸ ਦਿਸ਼ਾ 'ਚ ਤਾਲਮੇਲ ਨਾਲ ਕੰਮ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਨੇ ਹਸਪਤਾਲਾਂ 'ਚ ਪੂਰੀ ਤਿਆਰੀ ਦੇ ਨਾਲ-ਨਾਲ ਜਾਗਰੂਕਤਾਂ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਗਰਮੀ ਦੇ ਮੌਸਮ 'ਚ ਜੰਗਲਾਂ 'ਚ ਲੱਗਣ ਵਾਲੀ ਅੱਗ ਦਾ ਜਲਦੀ ਪਤਾ ਲਗਾਉਣ ਅਤੇ ਉਸ ਨੂੰ ਬੁਝਾਉਣ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ। ਬੈਠਕ 'ਚ ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ, ਗ੍ਰਹਿ ਸਕੱਤਰ, ਮੌਸਮ ਵਿਗਿਆਨ ਵਿਭਾਗ ਅਤੇ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਦੇ ਅਧਿਕਾਰੀਆਂ ਨੇ ਹਿੱਸਾ ਲਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 


author

DIsha

Content Editor

Related News