PM ਮੋਦੀ ਨੇ ਸਾਰੇ ਦਲਾਂ ਦੀ ਬੈਠਕ ’ਚ ਕਿਹਾ- ਸਰਕਾਰ ਸੰਸਦ ’ਚ ਵੱਖ-ਵੱਖ ਮੁੱਦਿਆਂ ’ਤੇ ਚਰਚਾ ਲਈ ਤਿਆਰ

Sunday, Jul 18, 2021 - 04:02 PM (IST)

ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਐਤਵਾਰ ਯਾਨੀ ਕਿ ਅੱਜ ਸਾਰੇ ਦਲਾਂ ਦੀ ਬੈਠਕ ਬੁਲਾਈ। ਇਸ ਬੈਠਕ ਵਿਚ ਉਨ੍ਹਾਂ ਕਿਹਾ ਕਿ ਸਰਕਾਰ ਸੰਸਦ ਵਿਚ ਵੱਖ-ਵੱਖ ਮੁੱਦਿਆਂ ’ਤੇ ਸਾਰਥਕ ਚਰਚਾ ਨੂੰ ਤਿਆਰ ਹੈ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਬੈਠਕ ਵਿਚ ਪ੍ਰਧਾਨ ਮੰਤਰੀ ਦੇ ਇਸ ਬਿਆਨ ਨੂੰ ਮੁੜ ਦੁਹਰਾਇਆ। ਸਾਰੇ ਦਲਾਂ ਦੀ ਬੈਠਕ ’ਚ 33 ਪਾਰਟੀਆਂ ਨੇ ਹਿੱਸਾ ਲਿਆ। ਇਹ ਬੈਠਕ ਮਾਨਸੂਨ ਸੈਸ਼ਨ ਸ਼ੁਰੂ ਹੋਣ ਦੇ ਇਕ ਦਿਨ ਪਹਿਲਾਂ ਹੋਈ, ਜਿਸ ’ਚ ਪ੍ਰਧਾਨ ਮੰਤਰੀ ਮੋਦੀ ਅਤੇ ਸਦਨ ਵਿਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਹਿੱਸਾ ਲਿਆ। 

ਇਹ ਵੀ ਪੜ੍ਹੋ- ਸੰਸਦ 'ਚ ਪੇਸ਼ ਹੋਣਗੇ 17 ਨਵੇਂ ਬਿੱਲ, ਬੈਂਕ 'ਚ ਜਮ੍ਹਾ ਪੈਸੇ ਦੀ ਇੰਨੀ ਹੋਏਗੀ ਗਾਰੰਟੀ

PunjabKesari

ਇਸ ਬੈਠਕ ’ਚ ਪ੍ਰਧਾਨ ਮੰਤਰੀ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਅਤੇ ਰਾਜ ਸਭਾ ’ਚ ਸਦਨ ਦੇ ਆਗੂ ਪਿਊਸ਼ ਗੋਇਲ ਅਤੇ ਸੰਸਦੀ ਕਾਰਜ ਮੰਤਰੀ ਜੋਸ਼ੀ ਸ਼ਾਮਲ ਹੋਏ। ਇਸ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਆਗੂ ਮੌਜੂਦ ਰਹੇ। ਦੱਸ ਦੇਈਏ ਕਿ ਸੰਸਦ ਦਾ ਮਾਨਸੂਨ ਸੈਸ਼ਨ 19 ਜੁਲਾਈ ਯਾਨੀ ਕਿ ਕੱਲ੍ਹ ਤੋਂ ਸ਼ੁਰੂ ਹੋ ਰਿਹਾ ਹੈ ਅਤੇ 13 ਅਗਸਤ ਤੱਕ ਚਲੇਗਾ। ਸੰਸਦ ਸੈਸ਼ਨ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਕੈਬਨਿਟ ਵਿਚ ਸ਼ਾਮਲ ਨਵੇਂ ਮੰਤਰੀਆਂ ਦਾ ਪਰਿਚੈ ਦੋਹਾਂ ਸਦਨਾਂ ਦੇ ਮੈਂਬਰਾਂ ਨਾਲ ਕਰਾਉਣਗੇ।

ਇਹ ਵੀ ਪੜ੍ਹੋਨਿਸ਼ੀਥ ਪ੍ਰਮਾਣਿਕ ਬੰਗਾਲ ’ਚ BJP ਲਈ ਜ਼ਮੀਨ ਤਿਆਰ ਕਰਨ ਵਾਲੇ ਮੋਦੀ ਕੈਬਨਿਟ ਦੇ ਸਭ ਤੋਂ ‘ਯੁਵਾ ਮੰਤਰੀ’

PunjabKesari

ਇਹ ਪਰੰਪਰਾ ਰਹੀ ਹੈ ਕਿ ਨਵੀਂ ਸਰਕਾਰ ਗਠਿਤ ਹੋਣ ਜਾਂ ਕੈਬਨਿਟ ਵਿਸਥਾਰ ਹੋਣ ਮਗਰੋਂ ਪ੍ਰਧਾਨ ਮੰਤਰੀ ਨਵੇਂ ਮੰਤਰੀਆਂ ਦਾ ਪਰਿਚੈ ਦੋਹਾਂ ਸਦਨਾਂ ਦੇ ਮੈਂਬਰਾਂ ਨਾਲ ਕਰਾਉਂਦੇ ਹਨ। ਦੱਸਣਯੋਗ ਹੈ ਕਿ ਕੇਂਦਰੀ ਕੈਬਨਿਟ ਵਿਚ ਹਾਲ ’ਚ ਹੀ ਵੱਡਾ ਫੇਰਬਦਲ ਕੀਤਾ ਗਿਆ ਹੈ। ਕਈ ਨਵੇਂ ਚਿਹਰੇ ਸ਼ਾਮਲ ਕੀਤੇ ਹਨ, ਜਦਕਿ ਕੁਝ ਮੰਤਰੀਆਂ ਦੀ ਤਰੱਕੀ ਕਰ ਕੇ ਉਨ੍ਹਾਂ ਨੂੰ ਕੈਬਨਿਟ ਦਾ ਦਰਜਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਨਵਜੋਤ ਸਿੱਧੂ ਨੇ 'ਆਪ' ਦੀ ਤਾਰੀਫ਼ 'ਚ ਕੀਤਾ ਟਵੀਟ ਤਾਂ ਹੁਣ ਕੇਜਰੀਵਾਲ ਨੇ ਦਿੱਤਾ ਇਹ ਜੁਆਬ


Tanu

Content Editor

Related News