ਖ਼ੁਫੀਆ ਸੂਤਰਾਂ ਦਾ ਦਾਅਵਾ- ਖ਼ਾਲਿਸਤਾਨੀ ਸੰਗਠਨ ਨੇ PM ਮੋਦੀ ਦੀ ਯਾਤਰਾ ਦਾ ਵਿਰੋਧ ਕਰਨ ਨੂੰ ਕਿਹਾ ਸੀ

Thursday, Jan 06, 2022 - 11:22 AM (IST)

ਨਵੀਂ ਦਿੱਲੀ (ਵਾਰਤਾ)— ਖ਼ੁਫੀਆ ਏਜੰਸੀਆਂ ਦੇ ਸੂਤਰਾਂ ਨੇ ਕਿਹਾ ਹੈ ਕਿ ਖ਼ਾਲਿਸਤਾਨ ਸੰਗਠਨ ‘ਸਿੱਖ ਫ਼ਾਰ ਜਸਟਿਸ’ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਵਿਚ ਫਿਰੋਜ਼ਪੁਰ ਦੌਰੇ ਤੋਂ ਕੁਝ ਦਿਨ ਪਹਿਲਾਂ ਹੀ ਲੋਕਾਂ ਨੂੰ ਉਨ੍ਹਾਂ ਦੀ ਯਾਤਰਾ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਸੀ। ਦੱਸ ਦੇਈਏ ਕਿ ਬੀਤੇ ਕੱਲ ਯਾਨੀ ਕਿ ਬੁੱਧਵਾਰ ਨੂੰ ਮੋਦੀ ਨੂੰ ਫਿਰੋਜ਼ਪੁਰ ’ਚ 42,750 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਾ ਸੀ ਪਰ ਇਕ ਫਲਾਈਓਵਰ ’ਤੇ ਪ੍ਰਦਰਸ਼ਕਾਰੀਆਂ ਵਲੋਂ ਰਾਹ ਰੋਕੇ ਜਾਣ ਕਾਰਨ ਉਨ੍ਹਾਂ ਨੂੰ ਆਪਣਾ ਪ੍ਰੋਗਰਾਮ ਰੱਦ ਕਰ ਦਿੱਲੀ ਵਾਪਸ ਪਰਤਣਾ ਪਿਆ।

ਇਹ ਵੀ ਪੜ੍ਹੋ: PM ਮੋਦੀ ਦੇ ਫਿਰੋਜ਼ਪੁਰ ਦੌਰੇ ਦੌਰਾਨ ਸੁਰੱਖਿਆ ’ਚ ਅਣਗਹਿਲੀ, ਗ੍ਰਹਿ ਮੰਤਰਾਲਾ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

PunjabKesari

ਸਿੱਖ ਫ਼ਾਰ ਜਸਟਿਸ ਸੰਗਠਨ ਦੇ ਗੁਰਪਤਵੰਤ ਸਿੰਘ ਪੰਨੂੰ ਵਲੋਂ ਜਾਰੀ ਵੀਡੀਓ ਵਿਚ ਉਹ ਪੰਜਾਬ ਦੇ ਲੋਕਾਂ ਨੂੰ 5 ਜਨਵਰੀ ਨੂੰ ਪ੍ਰਧਾਨ ਮਤੰਰੀ ਦੀ ਯਾਤਰਾ ਦੇ ਵਿਰੋਧ ਵਿਚ ‘ਸ਼ੋ ਦਿ ਸ਼ੂ’ ਪ੍ਰਦਰਸ਼ਨ ਕਰਨ ਨੂੰ ਆਖ ਰਹੇ ਹਨ। ਵੀਡੀਓ ਵਿਚ ਪੰਨੂੰ ਨੇ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ 3700 ਤੋਂ ਵੱਧ ਕਿਸਾਨਾਂ ਦੀ ਮੌਤ ਦੇ ਜ਼ਿੰਮੇਵਾਰ ਹਨ। ਪੰਨੂੰ ਨੇ ਇਸ ਵਿਰੋਧ ਪ੍ਰਦਰਸ਼ਨ ਲਈ 1 ਲੱਖ ਅਮਰੀਕੀ ਡਾਲਰ ਤੱਕ ਦੇਣ ਦੀ ਪੇਸ਼ਕਸ਼ ਵੀ ਕੀਤੀ। ਵੀਡੀਓ ’ਚ ਖਾਲਿਸਤਾਨ ਸਮਰਥਕ ਪੰਨੂੰ ਨੇ ਪੰਜਾਬ ਦੇ ਲੋਕਾਂ ਨੂੰ ਖ਼ਾਲਿਸਤਾਨ ਰਾਇਸ਼ੁਮਾਰੀ ਲਈ ਮੁਹਿੰਮ ਚਲਾਉਣ ਅਤੇ ਪੰਜਾਬ ਤੋਂ ਭਾਰਤੀ ਸੁਰੱਖਿਆ ਫੋਰਸਾਂ ਨੂੰ ਦੌੜਾਉਣ ਦੀ ਬੇਨਤੀ ਕੀਤੀ ਹੈ। 

ਇਹ ਵੀ ਪੜ੍ਹੋ: ਬਠਿੰਡਾ ਹਵਾਈ ਅੱਡੇ ’ਤੇ ਅਧਿਕਾਰੀਆਂ ਨੂੰ ਬੋਲੇ PM ਮੋਦੀ- CM ਨੂੰ ਧੰਨਵਾਦ ਕਹਿਣਾ ਕਿ ਮੈਂ ਜ਼ਿੰਦਾ ਪਰਤ ਆਇਆ

PunjabKesari

ਖ਼ਾਲਿਸਤਾਨ ਸੰਗਠਨ ਦੇ ਇਸ ਐਲਾਨ ਅਤੇ ਲੁਧਿਆਣਾ ਧਮਾਕੇ ਦੇ ਸਿਲਸਿਲੇ ਵਿਚ ਜਰਮਨੀ ’ਚ ਇਸ ਸੰਗਠਨ ਦੇ ਮੈਂਬਰ ਜਸਵਿੰਦਰ ਸਿੰਘ ਮੁਲਤਾਨੀ ਦੀ ਗਿ੍ਰਫ਼ਤਾਰੀ ਦੇ ਮੱਦੇਨਜ਼ਰ ਕੇਂਦਰੀ ਸੁਰੱਖਿਆ ਏਜੰਸੀਆਂ ਬੇਹੱਦ ਚੌਕਸ ਸਨ ਅਤੇ ਉਨ੍ਹਾਂ ਨੇ ਪੰਜਾਬ ਪੁਲਸ ਨੂੰ ਪ੍ਰਧਾਨ ਮੰਤਰੀ ਦੇ ਦੌਰ ਲਈ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕਰਨ ਨੂੰ ਕਿਹਾ ਸੀ। ਸੁਰੱਖਿਆ ਸੂਤਰਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਨੂੰ ਰੱਦ ਕੀਤੇ ਜਾਣ ਨਾਲ ਇਸ ਗੱਲ ਦੇ ਸੰਕੇਤ ਮਿਲਦੇ ਹਨ ਕਿ ਸੂਬਾਈ ਪੁਲਸ ਨੇ ਉੱਚਿਤ ਸੁਰੱਖਿਆ ਉਪਾਅ ਨਹੀਂ ਕੀਤੇ ਸਨ। ਕੇਂਦਰ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਗੰਭੀਰ ਕੁਤਾਹੀ ਵਰਤੀ ਹੈ ਅਤੇ ਇਸ ਬਾਰੇ ਸੂਬਾ ਸਰਕਾਰ ਤੋਂ ਵਿਸਥਾਰਪੂਰਵਕ ਰਿਪੋਰਟ ਵੀ ਮੰਗੀ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ : ਫਿਰੋਜ਼ਪੁਰ ਰੈਲੀ ’ਚ ਨਹੀਂ ਪਹੁੰਚ ਰਹੇ PM ਮੋਦੀ, ਹੁਸੈਨੀਵਾਲਾ ਤੋਂ ਹੀ ਵਾਪਸ ਪਰਤੇ ਦਿੱਲੀ

PunjabKesari

ਗ੍ਰਹਿ ਮੰਤਰਾਲਾ ਨੇ ਪੰਜਾਬ ਸਰਕਾਰ ਤੋਂ ਇਸ ਸੁਰੱਖਿਆ ਕੁਤਾਹੀ ਦੀ ਜ਼ਿੰਮੇਵਾਰੀ ਤੈਅ ਕਰਨ ਅਤੇ ਸਖ਼ਤ ਕਾਰਵਾਈ ਕਰਨ ਨੂੰ ਵੀ ਕਿਹਾ ਹੈ। ਮੰਤਰਾਲਾ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਅਤੇ ਯਾਤਰਾ ਦੀ ਯੋਜਨਾ ਬਾਰੇ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਦੱਸ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋ:  PM ਮੋਦੀ ਦੀ ਰੈਲੀ ਰੱਦ ਹੋਣ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ ਆਇਆ ਸਾਹਮਣੇ

 


Tanu

Content Editor

Related News