ਪੰਜਾਬ ਦੌਰੇ ਦੌਰਾਨ ਸੁਰੱਖਿਆ ’ਚ ਕੁਤਾਹੀ: PM ਮੋਦੀ ਨਾਲ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਕੀਤੀ ਗੱਲ

Thursday, Jan 06, 2022 - 01:52 PM (IST)

ਪੰਜਾਬ ਦੌਰੇ ਦੌਰਾਨ ਸੁਰੱਖਿਆ ’ਚ ਕੁਤਾਹੀ: PM ਮੋਦੀ ਨਾਲ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਕੀਤੀ ਗੱਲ

ਨਵੀਂ ਦਿੱਲੀ (ਭਾਸ਼ਾ)— ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਵੀ ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਕੁਤਾਹੀ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਉੱਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਉਨ੍ਹਾਂ ਦੀ ਸੁਰੱਖਿਆ ’ਚ ਹੋਈ ਗੰਭੀਰ ਕੁਤਾਹੀ ਦੇ ਸਬੰਧ ’ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੀ ਇਸ ਮੁੱਦੇ ’ਤੇ ਚਿੰਤਾ ਜ਼ਾਹਰ ਕਰ ਚੁੱਕੇ ਹਨ।

ਇਹ ਵੀ ਪੜ੍ਹੋ: ਪੰਜਾਬ ਦੌਰੇ ਦੌਰਾਨ PM ਮੋਦੀ ਦੀ ਸੁਰੱਖਿਆ ’ਚ ਕੁਤਾਹੀ ਦਾ ਮਾਮਲਾ ਪੁੱਜਾ ਸੁਪਰੀਮ ਕੋਰਟ

ਉੱਪ ਰਾਸ਼ਟਰਪਤੀ ਨਾਇਡੂ ਨੇ ਟਵੀਟ ਕੀਤਾ, ‘‘ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਹੋਈ ਇਸ ਕੁਤਾਹੀ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ। ਉੱਪ ਰਾਸ਼ਟਰਪਤੀ ਨੇ ਉਮੀਦ ਜ਼ਾਹਰ ਕੀਤੀ ਕਿ ਸੁਰੱਖਿਆ ਪ੍ਰੋਟੋਕਾਲ ਦਾ ਸਖ਼ਤਾਈ ਨਾਲ ਪਾਲਣ ਯਕੀਨੀ ਕਰਨ ਲਈ ਸਖ਼ਤ ਕਦਮ ਚੁੱਕੇ ਜਾਣਗੇ, ਜਿਸ ਨਾਲ ਭਵਿੱਖ ’ਚ ਮੁੜ ਇਸ ਤਰ੍ਹਾਂ ਦੀ ਕੋਈ ਕੁਤਾਹੀ ਨਾ ਹੋਵੇ।

PunjabKesari

ਕੀ ਹੈ ਪੂਰਾ ਮਾਮਲਾ—
ਦੱਸਣਯੋਗ ਹੈ ਕਿ ਬੀਤੇ ਕੱਲ ਯਾਨੀ ਕਿ 5 ਜਨਵਰੀ ਨੂੰ ਪੰਜਾਬ ਦੌਰੇ ’ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਉਸ ਸਮੇਂ ਕੁਤਾਹੀ ਵਰਤੀ ਗਈ, ਜਦੋਂ ਫਿਰੋਜ਼ਪੁਰ ’ਚ ਕੁਝ ਪ੍ਰਦਰਸ਼ਨਕਾਰੀਆਂ ਨੇ ਉਸ ਸੜਕ ਮਾਰਗ ਨੂੰ ਰੋਕਿਆ ਹੋਇਆ ਸੀ, ਜਿੱਥੋਂ ਉਨ੍ਹਾਂ ਨੇ ਲੰਘਣਾ ਸੀ। ਇਸ ਵਜ੍ਹਾ ਤੋਂ ਪ੍ਰਧਾਨ ਮੰਤਰੀ ਇਕ ਫਲਾਈਓਵਰ ’ਤੇ ਕਰੀਬ 20 ਮਿੰਟ ਤੱਕ ਫਸੇ ਰਹੇ। ਸੁਰੱਖਿਆ ਵਿਚ ਕੁਤਾਹੀ ਮਗਰੋਂ ਪ੍ਰਧਾਨ ਮੰਤਰੀ ਕਿਸੇ ਪ੍ਰੋਗਰਾਮ ’ਚ ਸ਼ਾਮਲ ਹੋਏ ਬਿਨਾਂ ਹੀ ਦਿੱਲੀ ਪਰਤ ਆਏ। ਇਸ ਪੂਰੇ ਘਟਨਾਕ੍ਰਮ ਮਗਰੋਂ ਪੰਜਾਬ ਸਰਕਾਰ ਨਿਸ਼ਾਨੇ ’ਤੇ ਹੈ ਅਤੇ ਇਹ ਪੂਰਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ: PM ਮੋਦੀ ਦੇ ਫਿਰੋਜ਼ਪੁਰ ਦੌਰੇ ਦੌਰਾਨ ਸੁਰੱਖਿਆ ’ਚ ਅਣਗਹਿਲੀ, ਗ੍ਰਹਿ ਮੰਤਰਾਲਾ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੋਈ ਕੁਤਾਹੀ ਨਹੀਂ ਹੋਈ ਅਤੇ ਇਸ ਦੇ ਪਿੱਛੇ ਕੋਈ ਸਿਆਸੀ ਮੰਸ਼ਾ ਨਹੀਂ ਸੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸੇ ਵੀ ਜਾਂਚ ਨੂੰ ਤਿਆਰ ਹੈ। ਓਧਰ ਅਧਿਕਾਰਤ ਬੁਲਾਰੇ ਮੁਤਾਬਕ ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫਿਰੋਜ਼ਪੁਰ ਦੌਰੇ ਨੂੰ ਲੈ ਕੇ ਕੁਤਾਹੀ ਦੀ ਜਾਂਚ ਲਈ ਦੋ ਮੈਂਬਰੀ ਉੱਚ ਪੱਧਰੀ ਕਮੇਟੀ ਦਾ ਵੀਰਵਾਰ ਯਾਨੀ ਕਿ ਅੱਜ ਗਠਨ ਕੀਤਾ ਹੈ। ਉੱਥੇ ਹੀ ਇਹ ਮਾਮਲਾ ਸੁਪਰੀਮ ਕੋਰਟ ਦੀ ਚੌਖਟ ’ਤੇ ਵੀ ਜਾ ਪੁੱਜਾ ਹੈ, ਜਿਸ ਦੀ ਚੀਫ਼ ਜਸਟਿਸ ਐੱਮ. ਵੀ. ਰੰਮਨਾ ਦੀ ਬੈਂਚ ਵਲੋਂ ਭਲਕੇ ਸੁਣਿਆ ਜਾਵੇਗਾ।

ਇਹ ਵੀ ਪੜ੍ਹੋ: ਬਠਿੰਡਾ ਹਵਾਈ ਅੱਡੇ ’ਤੇ ਅਧਿਕਾਰੀਆਂ ਨੂੰ ਬੋਲੇ PM ਮੋਦੀ- CM ਨੂੰ ਧੰਨਵਾਦ ਕਹਿਣਾ ਕਿ ਮੈਂ ਜ਼ਿੰਦਾ ਪਰਤ ਆਇਆ


author

Tanu

Content Editor

Related News