ਬ੍ਰਿਟਿਸ਼ PM ਰਿਸ਼ੀ ਸੁਨਕ ਦਾ ਦਿਲ ਨੂੰ ਛੂਹ ਲੈਣ ਵਾਲਾ ਅੰਦਾਜ਼, ਗੋਡਿਆਂ ਭਾਰ ਬੈਠ ਕੇ ਕੀਤੀ ਸ਼ੇਖ ਹਸੀਨਾ ਨਾਲ ਗੱਲ

Monday, Sep 11, 2023 - 11:14 AM (IST)

ਬ੍ਰਿਟਿਸ਼ PM ਰਿਸ਼ੀ ਸੁਨਕ ਦਾ ਦਿਲ ਨੂੰ ਛੂਹ ਲੈਣ ਵਾਲਾ ਅੰਦਾਜ਼, ਗੋਡਿਆਂ ਭਾਰ ਬੈਠ ਕੇ ਕੀਤੀ ਸ਼ੇਖ ਹਸੀਨਾ ਨਾਲ ਗੱਲ

ਨਵੀਂ ਦਿੱਲੀ- ਭਾਰਤ ਦੀ ਪ੍ਰਧਾਨਗੀ ਹੇਠ ਸਫ਼ਲਤਾਪੂਰਵਕ ਸੰਪੰਨ ਹੋਏ 2 ਦਿਨਾਂ ਜੀ-20 ਸਿਖਰ ਸੰਮੇਲਨ ਵਿੱਚ ਕਈ ਦੇਸ਼ਾਂ ਦੇ ਮੁਖੀਆਂ ਨੇ ਭਾਗ ਲਿਆ। ਇਸ ਦੌਰੇ ਦੀਆਂ ਕਈ ਯਾਦਗਾਰ ਤਸਵੀਰਾਂ ਸਾਹਮਣੇ ਆਈਆਂ ਹਨ। ਉਥੇ ਹੀ, ਸੰਮੇਲਨ ਤੋਂ ਇਲਾਵਾ ਇਕ ਮੁਲਾਕਾਤ ਦੌਰਾਨ, ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਇੱਕ ਤਸਵੀਰ ਵਾਇਰਲ ਹੋਈ ਹੈ, ਜਿਸ ਵਿੱਚ ਬ੍ਰਿਟਿਸ਼ ਪੀ.ਐੱਮ. ਸੁਨਕ ਗੋਡਿਆਂ ਭਾਰ ਬੈਠ ਕੇ ਆਪਣੇ ਬੰਗਲਾਦੇਸ਼ੀ ਹਮਰੁਤਬਾ ਨਾਲ ਗੱਲ ਕਰਦੇ ਨਜ਼ਰ ਆ ਰਹੇ ਹਨ। ਇਸ ਤਸਵੀਰ ਨੇ ਇੰਟਰਨੈੱਟ 'ਤੇ ਕਾਫੀ ਲੋਕਾਂ ਨੂੰ ਆਕਰਸ਼ਿਤ ਕੀਤਾ। ਦਿਲ ਨੂੰ ਛੂਹ ਲੈਣ ਵਾਲੀ ਇਸ ਤਸਵੀਰ ਨੂੰ ਲੋਕ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਰਹੇ ਹਨ।

ਇਹ ਵੀ ਪੜ੍ਹੋ: ਲਹਿੰਦੇ ਪੰਜਾਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ, 57 ਜ਼ਖ਼ਮੀ

ਇੱਥੇ ਦੱਸ ਦੇਈਏ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਜੀ-20 ਸੰਮੇਲਨ 'ਚ ਹਿੱਸਾ ਲੈਣ ਲਈ 8 ਸਤੰਬਰ ਨੂੰ ਨਵੀਂ ਦਿੱਲੀ ਪਹੁੰਚੇ ਸਨ। ਉਨ੍ਹਾਂ ਨੇ ਮਜ਼ਾਕੀਆਂ ਅੰਦਾਜ਼ 'ਚ ਕਿਹਾ ਸੀ ਕਿ ਭਾਰਤ ਦੇ ਜਵਾਈ ਵਜੋਂ ਜੀ-20 ਨੇਤਾਵਾਂ ਦੇ ਸੰਮੇਲਨ 'ਚ ਸ਼ਾਮਲ ਹੋਣਾ ਸੱਚਮੁੱਚ ਖ਼ਾਸ ਹੈ। ਤੁਹਾਨੂੰ ਦੱਸ ਦੇਈਏ ਕਿ ਸੁਨਕ ਦਾ ਵਿਆਹ ਇੰਫੋਸਿਸ ਦੇ ਸਹਿ-ਸੰਸਥਾਪਕ ਨਰਾਇਣ ਮੂਰਤੀ ਦੀ ਧੀ ਅਕਸ਼ਤਾ ਮੂਰਤੀ ਨਾਲ ਹੋਇਆ ਹੈ। ਉਹ ਵੀ ਭਾਰਤ ਦੌਰੇ 'ਤੇ ਸੁਨਕ ਨਾਲ ਸੀ।

ਇਹ ਵੀ ਪੜ੍ਹੋ : ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅੱਜ ਹੈਦਰਾਬਾਦ ਹਾਊਸ 'ਚ PM ਮੋਦੀ ਨਾਲ ਕਰਨਗੇ ਮੁਲਾਕਾਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News