ਕੋਰੋਨਾ ਕਾਰਨ ਪੈਦਾ ਹੋਈ ਸਥਿਤੀ ’ਤੇ PM ਨੇ ਪ੍ਰਣਬ, ਪ੍ਰਤਿਭਾ ਤੇ ਹੋਰ ਨੇਤਾਵਾਂ ਨਾਲ ਕੀਤੀ ਗੱਲਬਾਤ

04/05/2020 7:57:19 PM

ਨਵੀਂ ਦਿੱਲੀ– ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਸਰਕਾਰ ਵਲੋਂ ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਰਮਿਆਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਅਤੇ ਪ੍ਰਤਿਭਾ ਪਾਟਿਲ ਦੇ ਨਾਲ- ਨਾਲ ਸਾਬਕਾ ਪ੍ਰਧਾਨ ਮੰਤਰੀਆਂ ਡਾ. ਮਨਮੋਹਨ ਸਿੰਘ ਅਤੇ ਐੱਚ. ਡੀ. ਦੇਵਗੌੜਾ ਨਾਲ ਵੀ ਗੱਲਬਾਤ ਕੀਤੀ। ਅਧਿਕਾਰਤ ਸੂਤਰਾਂ ਨੇ ਅੱਜ ਦੱਸਿਆ ਕਿ ਸ਼੍ਰੀ ਮੋਦੀ ਨੇ ਇਨ੍ਹਾਂ ਨੇਤਾਵਾਂ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਕੋਰੋਨਾ ਮਹਾਮਾਰੀ ਕਾਰਨ ਪੈਦਾ ਹੋਈ ਸਥਿਤੀ ’ਤੇ ਵਿਸਥਾਰ ਨਾਲ ਚਰਚਾ ਕੀਤੀ।
ਪ੍ਰਧਾਨ ਮੰਤਰੀ ਨੇ ਦੋਹਾਂ ਸਾਬਕਾ ਰਾਸ਼ਟਰਪਤੀਆਂ ਅਤੇ ਪ੍ਰਧਾਨ ਮੰਤਰੀਆਂ ਦੇ ਨਾਲ ਟੈਲੀਫੋਨ ’ਤੇ ਇਸ ਵੱਡੇ ਸੰਕਟ ਬਾਰੇ ਗੱਲ ਕੀਤੀ ਤੇ ਦੇਸ਼ ’ਚ ਇਸ ਮਹਾਮਾਰੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵੀ ਚਰਚਾ ਕੀਤੀ। ਇਸ ਦੌਰਾਨ ਕੋਰੋਨਾ ਇੰਫੈਕਸ਼ਨ ਦੀ ਸਥਿਤੀ ਅਤੇ ਉਸ ਨਾਲ ਨਜਿੱਠਣ ਲਈ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਬਾਰੇ ਮੁੱਖ ਤੌਰ ’ਤੇ ਗੱਲ ਹੋਈ। ਮੋਦੀ ਨੇ ਵੱਖ- ਵੱਖ ਪਾਰਟੀ ਦੇ ਨੇਤਾਵਾਂ ਨੂੰ ਫੋਨ ਕੀਤਾ ਅਤੇ ਉਨ੍ਹਾਂ ਨਾਲ ਵੀ ਇਸ ਸਥਿਤੀ ਸਬੰਧੀ ਵੱਖ- ਵੱਖ ਪਹਿਲੂਆਂ ਸਬੰਧੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਜਿਨ੍ਹਾਂ ਨੇਤਾਵਾਂ ਨਾਲ ਗੱਲਬਾਤ ਕੀਤੀ ਉਨ੍ਹਾਂ ’ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਮੁਲਾਇਮ ਸਿੰਘ ਯਾਦਵ, ਅਖਿਲੇਸ਼ ਯਾਦਵ, ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ, ਬੀਜੂ ਜਨਤਾ ਦਲ ਦੇ ਮੁਖੀ ਨਵੀਨ ਪਟਨਾਇਕ, ਤੇਲੰਗਾਨਾ ਰਾਸ਼ਟਰ ਸਮਿਤੀ ਦੇ ਕੇ. ਚੰਦਰਸ਼ੇਖਰ ਰਾਜ, ਦ੍ਰਵਿੜ ਮੁਨੇਤਰ ਕਸ਼ਗਮ ਦੇ ਐੈੱਮ. ਕੇ. ਸਟਾਈਲਿਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ ਸ਼ਾਮਲ ਹਨ।


Gurdeep Singh

Content Editor

Related News