ਦੋਸਤਾਂ ਦਾ ਭਵਿੱਖ ਸੁਰੱਖਿਅਤ ਕਰਨ ਵਾਲੇ PM ਨੇ ਨੌਜਵਾਨਾਂ ਨੂੰ ਬੇਰੁਜ਼ਗਾਰ ਬਣਨ ਲਈ ਛੱਡਿਆ : ਰਾਹੁਲ
Monday, Jul 04, 2022 - 01:15 PM (IST)
ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ 'ਆਪਣੇ ਦੋਸਤਾਂ ਦਾ ਭਵਿੱਖ ਵਿਦੇਸ਼ਾਂ ਤੱਕ ਸੁਰੱਖਿਅਤ ਕਰਨ ਵਾਲੇ' ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨੌਜਵਾਨਾਂ ਨੂੰ ਬੇਰੁਜ਼ਗਾਰ ਬਣਨ ਲਈ ਛੱਡ ਦਿੱਤਾ। ਉਨ੍ਹਾਂ ਨੇ ਟਵਿੱਟਰ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ।
ਵੀਡੀਓ 'ਚ ਦਿਖਾਇਆ ਗਿਆ ਹੈ ਕਿ ਕੇਂਦਰੀ ਨੀਮ ਫ਼ੌਜੀ ਫ਼ੋਰਸ 'ਚ ਭਰਤੀ ਹੋਣ ਲਈ ਪ੍ਰੀਖਿਆ ਦੇ ਚੁਕੇ ਨੌਜਵਾਨ ਨਤੀਜੇ ਨਾ ਆਉਣ ਤੋਂ ਦੁਖ਼ੀ ਹਨ ਅਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਰਾਹੁਲ ਨੇ ਦੋਸ਼ ਲਗਾਇਆ,''ਆਪਣੇ ਦੋਸਤਾਂ ਦਾ ਭਵਿੱਖ ਵਿਦੇਸ਼ਾਂ ਤੱਕ ਸੁਰੱਖਿਅਤ ਕਰਨ ਵਾਲੇ ਪ੍ਰਧਾਨ ਮੰਤਰੀ ਜੀ ਨੇ ਆਪਣੇ ਦੇਸ਼ ਦੇ ਨੌਜਵਾਨਾਂ ਨੂੰ ਬੇਰੁਜ਼ਗਾਰ ਬਣਨ ਲਈ ਛੱਡ ਦਿੱਤਾ ਹੈ।'' ਉਨ੍ਹਾਂ ਨੇ ਸਵਾਲ ਵੀ ਕੀਤਾ,''ਇਨ੍ਹਾਂ ਨੌਜਵਾਨਾਂ ਨਾਲ ਇੰਨਾ ਪੱਖਪਾਤ ਕਿਉਂ?''
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ