ਕਿਸਾਨ ਅੰਦੋਲਨ ਦਰਮਿਆਨ ਭਲਕੇ ਦੁਪਹਿਰ 2 ਵਜੇ ਕਿਸਾਨਾਂ ਨੂੰ ਸੰਬੋਧਿਤ ਕਰਨਗੇ ਪੀ.ਐੱਮ. ਮੋਦੀ

12/17/2020 2:56:10 PM

ਨਵੀਂ ਦਿੱਲੀ– ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ ਦੁਪਹਿਰ 2 ਵਜੇ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਵਰਚੁਅਲੀ ਸੰਬੋਧਿਤ ਕਰਨਗੇ। ਪੀ.ਐੱਮ. ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਕਿਸਾਨਾਂ ਨਾਲ ਜੁੜਨਗੇ। ਪ੍ਰਦੇਸ਼ ਦੀਆਂ ਲਗਭਗ 23 ਹਜ਼ਾਰ ਗ੍ਰਾਮ ਪੰਚਾਇਤਾਂ ’ਚ ਇਸ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਇਸ ਲਈ ਰਾਇਸੇਨ ’ਚ ਮੌਜੂਦ ਰਹਿਣਗੇ। ਨਾਲ ਹੀ ਜ਼ਿਲਾ ਦਫ਼ਤਰਾਂ ’ਚ ਰਾਜ ਸਰਕਾਰ ਦੇ ਮੰਤਰੀ ਅਤੇ ਭਾਜਪਾ ਦੇ ਵਿਧਾਇਕ ਮੌਜੂਦ ਰਹਿਣਗੇ। ਇਸ ਮੌਕੇ 1600 ਕਰੋੜ ਰੁਪਏ ਦੀ ਰਾਹਤ ਰਾਸ਼ੀ ਰਾਜ ਦੇ ਕਰੀਬ 35 ਲੱਖ ਕਿਸਾਨਾਂ ਦੇ ਖਾਤਿਆਂ ’ਚ ਪਾਈ ਜਾਵੇਗੀ। 

ਇਹ ਵੀ ਪੜ੍ਹੋ– ਵੱਡੀ ਖ਼ਬਰ! 1 ਜਨਵਰੀ 2021 ਤੋਂ ਇਨ੍ਹਾਂ ਸਮਾਰਟਫੋਨਾਂ ’ਤੇ ਨਹੀਂ ਚੱਲੇਗਾ WhatsApp

PunjabKesari

ਇਹ ਵੀ ਪੜ੍ਹੋ– ਜਲਦੀ ਖ਼ਤਮ ਹੋ ਰਹੀ ਹੈ ਬੈਟਰੀ ਤਾਂ ਹੁਣੇ ਬਦਲੋ ਫੋਨ ਦੀਆਂ ਇਹ 4 ਸੈਟਿੰਗਾਂ

ਖਰੀਫ-2020 ਫਸਲ ਹਾਨੀ ਦੀ ਹਾਤ ਰਾਸ਼ੀ ਦੀ ਵੀ ਵੰਡ ਇਸ ਦੌਰਾਨ ਕੀਤੀ ਜਾਵੇਗੀ। ਲਗਭਗ 2,000 ਪਸ਼ੂ ਅਤੇ ਮੱਛੀ ਪਾਲਕ ਕਿਸਾਨਾਂ ਨੂੰ ਕਿਸਾਨ ਕ੍ਰੈਡਿਟ ਕਾਰਡ ਦੀ ਵੀ ਵੰਡ ਕੀਤੀ ਜਾਵੇਗੀ। ਦੱਸ ਦੇਈਏ ਕਿ ਪਿਛਲੇ 22 ਦਿਨਾਂ ਤੋਂ ਦਿੱਲੀ ਨਾਲ ਲਗਦੀਆਂ ਸਰਹੱਦਾਂ ’ਤੇ ਹਜ਼ਾਰਾਂ ਕਿਸਾਨਾਂ ਨੇ ਡੇਲਾ ਲਗਾਇਆ ਹੋਇਆ ਹੈ। ਕੜਾਕੇ ਦੀ ਠੰਡ ’ਚ ਵੀ ਕਿਸਾ ਘਰਾਂ ਨੂੰ ਪਰਤਨ ਲਈ ਤਿਆਰ ਨਹੀਂ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਤਿੰਨੇਂ ਨਵੇਂ ਖੇਤੀ ਕਾਨੂੰਨ ਵਾਪਸ ਲਵੇ।

ਇਹ ਵੀ ਪੜ੍ਹੋ– ਪੂਰੇ ਦੇਸ਼ ’ਚ ਸ਼ੁਰੂ ਹੋਈ WhatsApp Payments ਸੇਵਾ, ਮੈਸੇਜ ਦੀ ਤਰ੍ਹਾਂ ਭੇਜ ਸਕਦੇ ਹੋ ਪੈਸੇ

PunjabKesari

ਇਹ ਵੀ ਪੜ੍ਹੋ– ਪੁਰਾਣੇ TV ਨੂੰ ਦੋ ਮਿੰਟ ’ਚ ਬਣਾਓ ਸਮਾਰਟ TV, ਇਹ ਹਨ ਆਸਾਨ ਤਰੀਕੇ

ਦੱਸ ਦੇਈਏ ਕਿ ਪੀ.ਐੱਮ. ਮੋਦੀ ਪਹਿਲਾਂ ਵੀ ਕਈ ਵਾਰ ਕਿਸਾਨਾਂ ਨੂੰ ਵੱਖ-ਵੱਖ ਪ੍ਰੋਗਰਾਮਾਂ ’ਚ ਸੰਬਧਿਤ ਕਰ ਚੁੱਕੇ ਹਨ। ਪੀ.ਐੱਮ. ਮੋਦੀ ਸਮੇਤ ਸਰਕਾਰ ਦੇ ਤਮਾਮ ਵੱਡੇ ਮੰਤਰੀ ਕਹਿ ਚੁੱਕੇ ਹਨ ਕਿ ਖੇਤੀ ਕਾਨੂੰਨ ਨਾਲ ਕਿਸਾਨਾਂ ਨੂੰ ਹੀ ਲਾਭ ਹੋਵੇਗਾ। ਉਥੇ ਹੀ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਵਿਰੋਧੀ ਇਸ ਅੰਦੋਲਨ ਦਾ ਫਾਇਦਾ ਚੁੱਕ ਰਹੇ ਹਨ ਅਤੇ ਕਿਸਾਨਾਂ ਨੂੰ ਭੜਕਾ ਰਹੇ ਹਨ। 

ਨੋਟ : ਇਸ ਖ਼ਬਰ ਨੂੰ ਲੈ ਕੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


Rakesh

Content Editor

Related News