PM ਮੋਦੀ 18 ਜੂਨ ਨੂੰ ਕਰਨਗੇ ਵਾਰਾਣਸੀ ਦਾ ਦੌਰਾ, ਕਿਸਾਨਾਂ ਨੂੰ ਦੇਣਗੇ ਖ਼ਾਸ ਤੋਹਫ਼ਾ
Saturday, Jun 15, 2024 - 05:20 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤਾ ਸੰਭਾਲਣ ਮਗਰੋਂ ਪਹਿਲੀ ਵਾਰ 18 ਜੂਨ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਦੇਸ਼ ਭਰ ਦੇ 9.26 ਕਰੋੜ ਲਾਭਪਾਤਰੀ ਕਿਸਾਨਾਂ ਲਈ 20,000 ਕਰੋੜ ਰੁਪਏ ਤੋਂ ਵੱਧ ਦੀ ਪੀ. ਐੱਮ-ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰਨਗੇ। ਪ੍ਰਧਾਨ ਮੰਤਰੀ ਮੋਦੀ ਖ਼ੁਦ ਸਹਾਇਤਾ ਸਮੂਹਾਂ (SHG) ਦੇ 30,000 ਤੋਂ ਵੱਧ ਮੈਂਬਰਾਂ ਨੂੰ ਸਰਟੀਫ਼ਿਕੇਟ ਵੀ ਪ੍ਰਦਾਨ ਕਰਨਗੇ, ਜਿਨ੍ਹਾਂ ਨੂੰ ਖੇਤੀਬਾੜੀ ਸਖੀਆਂ ਵਜੋਂ ਸਿਖਲਾਈ ਦਿੱਤੀ ਗਈ ਹੈ, ਤਾਂ ਕਿ ਉਹ ਸਾਥੀ ਕਿਸਾਨਾਂ ਨੂੰ ਖੇਤੀ ਵਿਚ ਮਦਦ ਕਰ ਸਕਣ।
ਇਹ ਵੀ ਪੜ੍ਹੋ- ਲੂ ਦੀ ਲਪੇਟ 'ਚ ਪੂਰਾ ਉੱਤਰ ਭਾਰਤ, ਵੇਖੋ ਸਭ ਤੋਂ ਗਰਮ ਸ਼ਹਿਰਾਂ ਦੀ ਲਿਸਟ
ਓਧਰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਤੀ ਖੇਤਰ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੋਹਰਾਈ। ਚੌਹਾਨ ਨੇ ਕਿਹਾ ਕਿ ਪਿਛਲੇ ਦੋ ਕਾਰਜਕਾਲਾਂ 'ਚ ਖੇਤੀ ਹਮੇਸ਼ਾ ਤੋਂ ਹੀ ਪ੍ਰਧਾਨ ਮੰਤਰੀ ਮੋਦੀ ਦੀ ਤਰਜੀਹ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਦੇ ਹਿੱਤ ਵਿਚ ਕਈ ਅਹਿਮ ਫ਼ੈਸਲੇ ਲਏ। ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਮਗਰੋਂ ਮੋਦੀ ਜੀ ਸਭ ਤੋਂ ਪਹਿਲਾਂ ਪੀ.ਐੱਮ-ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰਨ ਤੋਂ ਪਹਿਲਾਂ ਜੁੜੀ ਫਾਈਲ 'ਤੇ ਦਸਤਖ਼ਤ ਕੀਤੇ। ਸਾਲ 2019 ਵਿਚ ਸ਼ੁਰੂ ਕੀਤੀ ਗਈ ਪੀ. ਐੱਮ-ਕਿਸਾਨ ਇਕ ਡਾਇਰੈਕਟਰ ਬੈਨੀਫਿਟ ਟਰਾਂਸਫਰ (DBT) ਪਹਿਲ ਹੈ। ਇਸ ਦੇ ਤਹਿਤ ਲਾਭਪਾਤਰੀ ਕਿਸਾਨਾਂ ਨੂੰ ਉਨ੍ਹਾਂ ਦੀਆਂ ਵਿੱਤੀ ਲੋੜਾਂ ਨੂੰ ਪੂਰਾ ਕਰਨ ਲਈ 3 ਸਮਾਨ ਕਿਸ਼ਤਾਂ ਵਿਚ 6,000 ਰੁਪਏ ਦੀ ਸਾਲਾਨਾ ਰਾਸ਼ੀ ਪ੍ਰਾਪਤ ਹੁੰਦੀ ਹੈ। ਚੌਹਾਨ ਨੇ ਕਿਹਾ ਕਿ ਯੋਜਨਾ ਦੀ ਸ਼ੁਰੂਆਤ ਮਗਰੋਂ ਕੇਂਦਰ ਨੇ ਦੇਸ਼ ਭਰ ਵਿਚ 11 ਕਰੋੜ ਤੋਂ ਵੱਧ ਕਿਸਾਨਾਂ ਨੂੰ 3.04 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਅਲਾਟ ਕੀਤੀ ਹੈ।
ਇਹ ਵੀ ਪੜ੍ਹੋ- 50 ਫੁੱਟ ਡੂੰਘੇ ਬੋਰਵੈੱਲ 'ਚ ਡਿੱਗੀ ਬੱਚੀ ਦੀ ਮੌਤ, 17 ਘੰਟੇ ਚਲੀ ਬਚਾਅ ਮੁਹਿੰਮ ਮਗਰੋਂ ਹਾਰੀ ਜ਼ਿੰਦਗੀ ਦੀ ਜੰਗ
ਵਾਰਾਣਸੀ 'ਚ ਹੋਣ ਵਾਲੇ ਪ੍ਰੋਗਰਾਮ 'ਚ ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਸੂਬੇ ਦੇ ਵੱਖ-ਵੱਖ ਮੰਤਰੀ ਹਿੱਸਾ ਲੈ ਸਕਦੇ ਹਨ। ਖੇਤੀਬਾੜੀ ਮੰਤਰੀ ਨੇ 'ਕ੍ਰਿਸ਼ੀ ਸਖੀ ਯੋਜਨਾ' ਨੂੰ ਵੀ ਉਜਾਗਰ ਕੀਤਾ, ਜੋ ਕਿ ਪੇਂਡੂ ਵਿਕਾਸ ਮੰਤਰਾਲੇ ਦੇ ਨਾਲ ਇਕ ਸਹਿਯੋਗੀ ਕੋਸ਼ਿਸ਼ ਹੈ। ਇਸ ਸਕੀਮ ਦਾ ਉਦੇਸ਼ ਸਵੈ-ਸਹਾਇਤਾ ਸਮੂਹਾਂ ਦੀਆਂ 90,000 ਔਰਤਾਂ ਨੂੰ ਅਰਧ-ਵਿਸਥਾਰ ਖੇਤੀਬਾੜੀ ਵਰਕਰਾਂ ਵਜੋਂ ਸਿਖਲਾਈ ਦੇਣਾ, ਕਿਸਾਨ ਭਾਈਚਾਰੇ ਦੀ ਸਹਾਇਤਾ ਕਰਨਾ ਅਤੇ ਵਾਧੂ ਆਮਦਨ ਕਮਾਉਣਾ ਹੈ।
ਇਹ ਵੀ ਪੜ੍ਹੋ- ਕਰਜ਼ 'ਚ ਡੁੱਬੇ ਨੌਜਵਾਨ ਦਾ ਬੇਰਹਿਮ ਕਾਰਾ, ਫਿਰੌਤੀ ਲਈ 13 ਸਾਲਾ ਮੁੰਡੇ ਦਾ ਕੀਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e