PM ਮੋਦੀ ਰਾਜ ਸਭਾ ''ਚ ਰਾਸ਼ਟਰਪਤੀ ਦੇ ਭਾਸ਼ਣ ''ਤੇ ਧੰਨਵਾਦ ਪ੍ਰਸਤਾਵ ''ਤੇ ਚਰਚਾ ਦਾ ਦੇਣਗੇ ਜਵਾਬ
Wednesday, Feb 07, 2024 - 01:30 PM (IST)
ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਚਰਚਾ ਦਾ ਜਵਾਬ ਬੁੱਧਵਾਰ ਨੂੰ ਦੁਪਹਿਰ ਕਰੀਬ 2 ਵਜੇ ਦੇਣਗੇ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਇਹ ਜਾਣਕਾਰੀ ਦਿੱਤੀ। ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਚਰਚਾ ਉੱਚ ਸਦਨ 'ਚ ਸ਼ੁੱਕਰਵਾਰ ਨੂੰ ਸ਼ੁਰੂ ਹੋਈ ਅਤੇ ਇਹ ਬੁੱਧਵਾਰ ਨੂੰ ਖ਼ਤਮ ਹੋਵੇਗੀ।
ਪੀ.ਐੱਮ.ਓ. ਨੇ ਕਿਹਾ,''ਕਰੀਬ 2 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਚਰਚਾ ਦੌਰਾਨ ਰਾਜ ਸਭਾ ਨੂੰ ਸੰਬੋਧਨ ਕਰਨਗੇ।'' ਪ੍ਰਧਾਨ ਮੰਤਰੀ ਨੇ ਸੋਮਵਾਰ ਨੂੰ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਹੋਈ ਚਰਚਾ ਦਾ ਜਵਾਬ ਦਿੱਤਾ ਸੀ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਸੀ ਕਿ ਅਪ੍ਰੈਲ-ਮਈ 'ਚ ਹੋਣ ਵਾਲੇ ਲੋਕ ਸਭਾ ਚੋਣਾਂ 'ਚ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਨੂੰ 400 ਤੋਂ ਵੱਧ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਘੱਟੋ-ਘੱਟ 370 ਸੀਟਾਂ 'ਤੇ ਜਿੱਤ ਹਾਸਲ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8