‘ਕਾਸ਼! ਪ੍ਰਧਾਨ ਮੰਤਰੀ ਨੇ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ’

Monday, Sep 27, 2021 - 03:56 PM (IST)

‘ਕਾਸ਼! ਪ੍ਰਧਾਨ ਮੰਤਰੀ ਨੇ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ’

ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਵੇਂ ਸੰਸਦ ਭਵਨ ਦੇ ਨਿਰਮਾਣ ਵਾਲੀ ਥਾਂ ਦਾ ਦੌਰਾ ਕਰਨ ਨੂੰ ਲੈ ਕੇ ਤੰਜ ਕੱਸਿਆ ਹੈ। ਕਾਂਗਰਸ ਮੁਤਾਬਕ ਕਾਸ਼! ਪ੍ਰਧਾਨ ਮੰਤਰੀ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ, ਜਦੋਂ ਲੋਕ ਆਪਣੇ ਪਰਿਵਾਰਕ ਮੈਂਬਰਾਂ ਦੀ ਜਾਨ ਬਚਾਉਣ ਲਈ ਸੰਘਰਸ਼ ਕਰ ਰਹੇ ਸਨ। ਪਾਰਟੀ ਬੁਲਾਰੇ ਪਵਨ ਖੇੜਾ ਨੇ ਇਹ ਦੋਸ਼ ਵੀ ਲਾਇਆ ਕਿ ਪ੍ਰਧਾਨ ਮੰਤਰੀ ਦਾ ਨਵੇਂ ਸੰਸਦ ਭਵਨ ਦੇ ਨਿਰਮਾਣ ਵਾਲੀ ਥਾਂ ਦਾ ਦੌਰਾ ਕਰਨਾ ‘ਅਸੰਵੇਦਨਸ਼ੀਲ’ ਰਵੱਈਆ ਹੈ। 

ਇਹ ਵੀ ਪੜ੍ਹੋ : ਸੈਂਟਰਲ ਵਿਸਟਾ ਦੀ ਕੰਸਟ੍ਰਕਸ਼ਨ ਸਾਈਟ 'ਤੇ ਪਹੁੰਚੇ PM ਮੋਦੀ, ਨਵੇਂ ਸੰਸਦ ਭਵਨ ਨਿਰਮਾਣ ਕਾਰਜ ਦਾ ਲਿਆ ਜਾਇਜ਼ਾ

PunjabKesari

ਪਵਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਿੰਨ ਮਹੀਨੇ ਪਹਿਲਾਂ ਜਦੋਂ ਲੋਕ ਆਪਣੇ ਪਰਿਵਾਰਕ ਮੈਂਬਰਾਂ ਨੂੰ ਬਚਾਉਣ ਦੀ ਜਦੋ-ਜਹਿੱਦ ਕਰ ਰਹੇ ਸਨ, ਕਾਸ਼, ਉਸ ਸਮੇਂ ਪ੍ਰਧਾਨ ਮੰਤਰੀ ਕਿਸੇ ਹਸਪਤਾਲ ਜਾਂ ਕਿਸੇ ਨਿਰਮਾਣ ਅਧੀਨ ਹਸਪਤਾਲ ਦਾ ਦੌਰਾ ਕਰ ਲੈਂਦੇ ਪਰ ਸੰਸਦ ਦੇ ਨਿਰਮਾਣ ਵਾਲੀ ਥਾਂ ਦੇ ਦੌਰੇ ਦਾ ਅਸੀਂ ਸਮਰਥਨ ਨਹੀਂ ਕਰ ਸਕਦੇ। 

PunjabKesari

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਨਵੇਂ ਸੰਸਦ ਭਵਨ ਦੇ ਨਿਰਮਾਣ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਉੱਥੋਂ ਚੱਲ ਰਹੇ ਨਿਰਮਾਣ ਕੰਮ ਦਾ ਜਾਇਜ਼ਾ ਲਿਆ। ਨਵੇਂ ਸੰਸਦ ਭਵਨ ਦਾ ਨਿਰਮਾਣ ਅਗਲੇ ਸਾਲ ਦੇ ਦੂਜੇ ਸਾਲ ਦੇ ਅੱਧ ਤਕ ਪੂਰਾ ਹੋਣ ਦੀ ਉਮੀਦ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੋਦੀ ਨੇ ਨਿਰਮਾਣ ਕੰਮ ਦਾ ਨਿਰੀਖਣ ਕੀਤਾ ਅਤੇ ਇਸ ਕੰਮ ’ਚ ਲੋਕਾਂ ਨਾਲ ਗੱਲਬਾਤ ਕੀਤੀ। ਇਹ ਇਮਾਰਤ ਸੈਂਟਰਲ ਵਿਸਟਾ ਪ੍ਰਾਜੈਕਟ ਦਾ ਹਿੱਸਾ ਹੈ, ਜਿਸ ਨੂੰ ਲੈ ਕੇ ਵਿਰੋਧੀ ਧਿਰ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੀ ਰਹੀ ਹੈ। ਸਰਕਾਰੀ ਅਧਿਕਾਰੀਆਂ ਮੁਤਾਬਕ 2022 ਵਿਚ ਸੰਸਦ ਦਾ ਸਰਦ ਰੁੱਤ ਸੈਸ਼ਨ ਨਵੇਂ ਸੰਸਦ ਭਵਨ ’ਚ ਹੋਵੇਗਾ। ਸੰਸਦ ਦੇ ਨਵੇਂ ਭਵਨ ਦਾ ਖੇਤਰਫ਼ਲ 64,500 ਵਰਗ ਫੁੱਟ ਹੋਵੇਗਾ।


author

Tanu

Content Editor

Related News