PNB ''ਚ 5 ਹਜ਼ਾਰ ਤੋਂ ਵਧੇਰੇ ਅਹੁਦਿਆਂ ''ਤੇ ਨਿਕਲੀ ਭਰਤੀ, ਜਾਣੋ ਕਿੰਨੀ ਮਿਲੇਗੀ ਤਨਖਾਹ
Saturday, Feb 14, 2026 - 12:22 PM (IST)
ਵੈੱਬ ਡੈਸਕ- ਪੰਜਾਬ ਨੈਸ਼ਨਲ ਬੈਂਕ (PNB) 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਬੈਂਕ ਨੇ 5 ਹਜ਼ਾਰ ਤੋਂ ਵੱਧ ਅਹੁਦਿਆਂ 'ਤੇ ਅਪ੍ਰੈਂਟਿਸ ਦੀਆਂ ਭਰਤੀਆਂ ਕੱਢੀਆਂ ਹਨ। ਇਸ ਭਰਤੀ ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ।
ਅਹੁਦਿਆਂ ਦਾ ਵੇਰਵਾ
ਅਪ੍ਰੈਂਟਿਸ ਦੇ 5138 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ।
ਮਹੱਤਵਪੂਰਨ ਤਾਰੀਖ਼ਾਂ
ਉਮੀਦਵਾਰ 24 ਫਰਵਰੀ 2026 ਤੱਕ ਅਪਲਾਈ ਕਰ ਸਕਦੇ ਹਨ।
1 ਮਾਰਚ 2026 ਨੂੰ ਲਿਖਤੀ ਪ੍ਰੀਖਿਆ ਹੋਵੇਗੀ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਕਿਸੇ ਮਾਨਤਾ ਪ੍ਰਾਪਤ ਇੰਸਟੀਚਿਊਟ/ਕਾਲਜ ਅਤੇ ਯੂਨੀਵਰਸਿਟੀ ਤੋਂ ਗਰੈਜੂਏਟ ਦੀ ਡਿਗਰੀ ਹੋਣੀ ਚਾਹੀਦੀ ਹੈ।
ਉਮਰ
ਉਮੀਦਵਾਰ ਦੀ ਉਮਰ 20 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ। ਉਮਰ ਦੀ ਗਣਨਾ 1 ਜਨਵਰੀ 2026 ਦੇ ਆਧਾਰ 'ਤ ਕੀਤੀ ਜਾਵੇਗੀ।
ਤਨਖਾਹ
ਉਮੀਦਵਾਰਾਂ ਦੀ ਨਿਯੁਕਤੀ ਗ੍ਰਾਮੀਣ, ਸੈਮੀ ਅਰਬਨ, ਅਰਬਨ ਇਲਾਕਿਆਂ 'ਚ ਹੁੰਦੀ ਹੈ, ਉਨ੍ਹਾਂ ਨੂੰ 12,300 ਰੁਪਏ ਤਨਖਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜਿਹੜੇ ਉਮੀਦਵਾਰਾਂ ਨੂੰ ਮੈਟਰੋ ਸਿਟੀ ਲਈ ਚੁਣਿਆ ਜਾਵੇਗਾ, ਉਨ੍ਹਾਂ ਨੂੰ 15 ਹਜ਼ਾਰ ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
