PNB ਘੋਟਾਲੇ ਦਾ ਪ੍ਰਧਾਨ ਮੰਤਰੀ ਮੋਦੀ ਜਨਤਾ ਨੂੰ ਦੇਣ ਜਵਾਬ : ਰਾਹੁਲ

02/17/2018 6:29:03 PM

ਨਵੀਂ ਦਿੱਲੀ— ਪੀ. ਐੱਨ. ਬੀ. (ਪੰਜਾਬ ਨੈਸ਼ਨਲ ਬੈਂਕ) ਦੇ ਵੱਡੇ ਘੋਟਾਲੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਨਰਿੰਦਰ ਮੋਦੀ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਘੋਟਾਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਅਤੇ ਵਿੱਤ ਮੰਤਰੀ ਅਰੁਣ ਜੇਤਲੀ ਚੁੱਪ ਕਿਉਂ ਹਨ। ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਬੋਲਣਾ ਪਵੇਗਾ, ਉਹ ਦੁਨੀਆਂ ਨੂੰ ਦੱਸਣ ਕਿ ਇਹ ਕੀ ਹੈ ਅਤੇ ਕਿਸ ਤਰ੍ਹਾਂ ਹੋਇਆ। ਰਾਹੁਲ ਨੇ ਕਿਹਾ ਕਿ ਨੀਰਵ ਮੋਦੀ ਨੇ ਜੋ ਪੈਸਿਆਂ ਦਾ ਘੋਟਾਲਾ ਕੀਤਾ ਹੈ, ਉਸ ਦੀ ਜ਼ਿੰਮੇਵਾਰੀ ਕੋਣ ਲਵੇਗਾ? 
ਕਾਂਗਰਸ ਪ੍ਰਧਾਨ ਰਾਹੁਲ ਨੇ ਪ੍ਰਧਾਨ ਮੰਤਰੀ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਦੇਸ਼ ਦਾ ਪੈਸਾ ਬੈਂਕਿੰਗ ਸਿਸਟਮ 'ਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਜਨਤਕ ਤੌਰ 'ਤੇ ਇਸ ਦਾ ਜਵਾਬ ਦੇਣਾ ਪਵੇਗਾ। ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਪੰਜਾਬ ਨੈਸ਼ਨਲ ਬੈਂਕ(ਪੀ. ਐੱਨ. ਬੀ.) 'ਚ 11,400 ਕਰੋੜ ਰੁਪਏ ਦੇ ਘੁਟਾਲੇ 'ਚ ਨੀਰਵ ਮੋਦੀ, ਉਸ ਦੇ ਪਰਿਵਾਰ ਅਤੇ ਉਸ ਦੇ ਰਿਸ਼ਤੇਦਾਰ ਮੇਹੁਲ ਚੌਕਸੀ ਖਿਲਾਫ ਛਾਪੇਮਾਰੀ ਦਾ ਸਿਲਸਿਲਾ ਜਾਰੀ ਰੱਖਿਆ ਹੈ।