PNB ਧੋਖਾਦੇਹੀ : ਨੀਰਵ ਮੋਦੀ ਦਾ ਸਹਿਯੋਗੀ ਸੰਦੀਪ ਮਿਸਤਰੀ ਗ੍ਰਿਫ਼ਤਾਰ

Tuesday, Sep 29, 2026 - 06:42 PM (IST)

PNB ਧੋਖਾਦੇਹੀ : ਨੀਰਵ ਮੋਦੀ ਦਾ ਸਹਿਯੋਗੀ ਸੰਦੀਪ ਮਿਸਤਰੀ ਗ੍ਰਿਫ਼ਤਾਰ

ਬਿਜ਼ਨੈੱਸ ਡੈਸਕ - ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਭਗੌੜੇ ਕਾਰੋਬਾਰੀ ਨੀਰਵ ਮੋਦੀ ਦੇ ਸਹਿਯੋਗੀ ਸੰਦੀਪ ਮਿਸਤਰੀ ਨੂੰ ਪੰਜਾਬ ਨੈਸ਼ਨਲ ਬੈਂਕ ਨਾਲ ਹੋਈ ਬਹੁ-ਕਰੋੜੀ ਧੋਖਾਦੇਹੀ ਦੇ ਮਾਮਲੇ ’ਚ ਸੰਯੁਕਤ ਅਰਬ ਅਮੀਰਾਤ ਤੋਂ ਹਵਾਲਗੀ ਹਾਸਲ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ :  SBI ਨੇ ATM ਨਿਯਮਾਂ ਵਿੱਚ ਬਦਲਾਅ ਕੀਤਾ, ਨਕਦੀ ਕਢਵਾਉਣ 'ਤੇ ਲੱਗੇਗਾ ਚਾਰਜ ਲੱਗੇ, ਮੁਫ਼ਤ ਲੈਣ-ਦੇਣ ਦੀ ਸੀਮਾ ਘਟਾਈ

ਸੋਮਵਾਰ ਉਸ ਦੀ ਹਵਾਲਗੀ ਤੋਂ ਬਾਅਦ ਸੀ. ਬੀ. ਆਈ. ਨੇ ਮੰਗਲਵਾਰ ਮੁੰਬਈ ’ਚ ਮਿਸਤਰੀ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ। ਫਿਰ ਏਜੰਸੀ ਨੇ ਉਸ ਨੂੰ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ’ਚ ਪੇਸ਼ ਕੀਤਾ ਪਰ ਉਸ ਦੀ ਹਿਰਾਸਤ ਦੀ ਬੇਨਤੀ ਨਹੀਂ ਕੀਤੀ।

ਇਹ ਵੀ ਪੜ੍ਹੋ :  ਮੁੜ ਸ਼ੱਕ ਦੇ ਘੇਰੇ 'ਚ ਮਸ਼ਹੂਰ ਕੰਪਨੀ ਦੇ ਮਸਾਲੇ, ਸ਼ੁੱਧਤਾ ਨੂੰ ਲੈ ਕੇ ਖੜ੍ਹੇ ਹੋ ਰਹੇ ਗੰਭੀਰ ਸਵਾਲ

ਇਸ ਤੋਂ ਬਾਅਦ ਅਦਾਲਤ ਨੇ ਮਿਸਤਰੀ ਨੂੰ 6 ਅਕਤੂਬਰ ਤੱਕ ਜੁਡੀਸ਼ੀਅਲ ਹਿਰਾਸਤ ’ਚ ਭੇਜ ਦਿੱਤਾ। ਇਹ ਗ੍ਰਿਫ਼ਤਾਰੀ ਨਵੰਬਰ 2025 ’ਚ ਇਕ ਵਿਸ਼ੇਸ਼ ਅਦਾਲਤ ਵੱਲੋਂ ਜਾਰੀ ਕੀਤੇ ਗਏ ਗੈਰ-ਜ਼ਮਾਨਤੀ ਵਾਰੰਟ ਦੀ ਪਾਲਣਾ ਅਧੀਨ ਕੀਤੀ ਗਈ ਸੀ। ਮਿਸਤਰੀ ਨੀਰਵ ਮੋਦੀ ਦੀ ਹਾਂਗਕਾਂਗ ਸਥਿਤ ਕੰਪਨੀ ਫੈਂਸੀ ਕ੍ਰਿਏਸ਼ਨਜ਼ ਲਿਮਟਿਡ ਦਾ ਸਾਬਕਾ ਡਾਇਰੈਕਟਰ ਸੀ।

ਸੀ. ਬੀ. ਆਈ. ਦਾ ਦੋਸ਼ ਹੈ ਕਿ ਮਿਸਤਰੀ ਨੇ ਨੀਰਵ ਤੇ ਹੋਰ ਮੁਲਜ਼ਮਾਂ ਨਾਲ ਮਿਲ ਕੇ ਅਪਰਾਧਿਕ ਸਾਜ਼ਿਸ਼ ਰਚਣ ’ਚ ਸਰਗਰਮ ਭੂਮਿਕਾ ਨਿਭਾਈ, ਜਿਸ ਦੇ ਨਤੀਜੇ ਵਜੋਂ ਪੀ. ਐੱਨ. ਬੀ. ਨਾਲ ਲੱਗਭਗ 6498.20 ਕਰੋੜ ਰੁਪਏ ਰੁਪਏ ਦੀ ਧੋਖਾਦੇਹੀ ਹੋਈ।

ਇਹ ਵੀ ਪੜ੍ਹੋ : Kitty party ਦੇ ਨਾਂ 'ਤੇ 200 ਔਰਤਾਂ ਨਾਲ 50 ਕਰੋੜ ਠੱਗੀ, ਮਾਮਲਾ ਜਾਣ ਉੱਡਣਗੇ ਹੋਸ਼
ਇਹ ਵੀ ਪੜ੍ਹੋ : Gold ਦੀ Hallmark ਫ਼ੀਸ 'ਚ ਹੋ ਗਿਆ ਭਾਰੀ ਵਾਧਾ, ਜਾਣੋ ਗਾਹਕਾਂ 'ਤੇ ਕਿੰਨਾ ਪਵੇਗਾ ਬੋਝ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News