ਪੋਕਸੋ ਮਾਮਲਾ: ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਖ਼ਿਲਾਫ਼ ਚਾਰਜਸ਼ੀਟ ਦਾਇਰ
Friday, Jun 28, 2024 - 10:18 AM (IST)
ਬੈਂਗਲੁਰੂ (ਭਾਸ਼ਾ) - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ ਦੇ ਖ਼ਿਲਾਫ਼ ਛੇੜਛਾੜ ਦੇ ਦੋਸ਼ਾਂ ਦੀ ਜਾਂਚ ਕਰ ਰਹੇ ਅਪਰਾਧਿਕ ਜਾਂਚ ਵਿਭਾਗ (ਸੀ. ਆਈ. ਡੀ.) ਨੇ ਵੀਰਵਾਰ ਨੂੰ ਪੋਕਸੋ ਮਾਮਲਿਆਂ ਲਈ ਵਿਸ਼ੇਸ਼ ਅਦਾਲਤ ਵਿਚ ਚਾਰਜਸ਼ੀਟ ਦਾਖਲ ਕੀਤੀ। ਇਸ ਸਾਲ ਮਾਰਚ ਵਿਚ ਸਦਾਸ਼ਿਵਨਗਰ ਪੁਲਸ ਨੇ ਭਾਜਪਾ ਨੇਤਾ ਖ਼ਿਲਾਫ਼ ਛੇੜਛਾੜ ਦਾ ਮਾਮਲਾ ਦਰਜ ਕੀਤਾ ਸੀ, ਜਿਸ ਤੋਂ ਬਾਅਦ ਕਰਨਾਟਕ ਦੇ ਪੁਲਸ ਡਾਇਰੈਕਟਰ ਜਨਰਲ ਆਲੋਕ ਮੋਹਨ ਨੇ ਇਕ ਆਦੇਸ਼ ਜਾਰੀ ਕੀਤਾ ਅਤੇ ਮਾਮਲੇ ਨੂੰ ਵਿਸਤ੍ਰਿਤ ਜਾਂਚ ਲਈ ਸੀ. ਆਈ. ਡੀ. ਕੋਲ ਭੇਜਿਆ ਸੀ। ਇਹ ਮਾਮਲਾ 17 ਸਾਲਾ ਕੁੜੀ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਸੀ, ਜਿਸ ਨੇ ਦੋਸ਼ ਲਗਾਇਆ ਸੀ ਕਿ ਯੇਦੀਯੁਰੱਪਾ ਨੇ ਇਸ ਸਾਲ 2 ਫਰਵਰੀ ਨੂੰ ਇੱਥੇ ਡਾਲਰਸ ਕਾਲੋਨੀ ਸਥਿਤ ਆਪਣੀ ਰਿਹਾਇਸ਼ ’ਤੇ ਮੀਟਿੰਗ ਦੌਰਾਨ ਉਸਦੀ ਧੀ ਨਾਲ ਛੇੜਛਾੜ ਕੀਤੀ ਸੀ। ੋ