ਸਿੰਘੂ ਬਾਰਡਰ 'ਤੇ ਇਕ ਹੋਰ ਕਿਸਾਨ ਨੇ ਖਾਧਾ ਜ਼ਹਿਰ, ਹਾਲਤ ਗੰਭੀਰ

Monday, Jan 11, 2021 - 10:24 PM (IST)

ਸਿੰਘੂ ਬਾਰਡਰ 'ਤੇ ਇਕ ਹੋਰ ਕਿਸਾਨ ਨੇ ਖਾਧਾ ਜ਼ਹਿਰ, ਹਾਲਤ ਗੰਭੀਰ

ਸੋਨੀਪਤ(ਪਵਨ ਰਾਠੀ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚਲ ਰਹੇ ਅੰਦੋਲਨ ਦੌਰਾਨ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਵਰਗੀਆਂ ਗੰਭੀਰ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਇਕ ਅਜਿਹੀ ਘਟਨਾ ਅੱਜ ਸੋਨੀਪਤ ਦੇ ਸਿੰਘੂ ਬਾਰਡਰ 'ਤੇ ਵਾਪਰੀ ਜਿੱਥੇ ਇਕ ਕਿਸਾਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਮੁਤਾਬਕ ਪੰਜਾਬ ਲੁਧਿਆਣਾ ਦੇ ਰਹਿਣ ਵਾਲੇ 50 ਸਾਲਾ ਕਿਸਾਨ ਲਾਭ ਸਿੰਘ ਨੇ ਜ਼ਹਿਰ ਖਾ ਕੇ ਜਾਨ ਦੇਣ ਦੀ ਕੋਸ਼ਿਸ਼ ਕੀਤੀ ਹੈ। ਜ਼ਹਿਰ ਖਾਣ ਕਾਰਨ ਕਿਸਾਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਕਿਸਾਨ ਲਾਭ ਸਿੰਘ ਨੂੰ ਇਲਾਜ਼ ਦੇ ਲਈ ਸੋਨੀਪਤ 'ਚ ਹੀ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮਿਲਣ ਤੋਂ ਬਾਅਦ ਸੋਨੀਪਤ ਦੀ ਪੁਲਸ ਵੀ ਮੌਕੇ 'ਤੇ ਪੁੱਜ ਗਈ। 


author

Bharat Thapa

Content Editor

Related News