PoK ''ਚ ਮੁੜ ਤਣਾਅਪੂਰਨ ਹੋਏ ਹਾਲਾਤ ! ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ ''ਤੇ ਸੁੱਟੇ ''ਗੋਲੇ''

Tuesday, Jun 09, 2026 - 05:15 PM (IST)

PoK ''ਚ ਮੁੜ ਤਣਾਅਪੂਰਨ ਹੋਏ ਹਾਲਾਤ ! ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ ''ਤੇ ਸੁੱਟੇ ''ਗੋਲੇ''

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ (PoJK) 'ਚ ਹਾਲਾਤ ਲਗਾਤਾਰ ਤਣਾਅਪੂਰਨ ਬਣੇ ਹੋਏ ਹਨ। 'ਜੁਆਇੰਟ ਅਵਾਮੀ ਐਕਸ਼ਨ ਕਮੇਟੀ' ਦੇ ਵਰਕਰਾਂ ਅਤੇ ਪਾਕਿਸਤਾਨੀ ਸੁਰੱਖਿਆ ਬਲਾਂ ਵਿਚਾਲੇ ਹੋਈ ਤਾਜ਼ਾ ਝੜਪ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਹਨ, ਜਿਸ ਕਾਰਨ ਖੇਤਰ ਵਿੱਚ ਤਣਾਅ ਸਿਖ਼ਰ 'ਤੇ ਪਹੁੰਚ ਗਿਆ ਹੈ।

ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਐਤਵਾਰ ਰਾਤ ਨੂੰ ਹੋਈਆਂ ਹਿੰਸਕ ਝੜਪਾਂ 'ਚ 7 ਨਾਗਰਿਕਾਂ ਦੀ ਮੌਤ ਹੋ ਗਈ ਸੀ। ਇਸ ਖ਼ੂਨੀ ਕਾਰਵਾਈ ਤੋਂ ਬਾਅਦ ਰਾਵਲਾਕੋਟ, ਮੁਜ਼ੱਫਰਾਬਾਦ, ਭਿੰਬਰ ਅਤੇ ਕੋਟਲੀ ਵਰਗੇ ਸ਼ਹਿਰਾਂ ਵਿੱਚ ਲਾਕਡਾਊਨ ਵਰਗੇ ਹਾਲਾਤ ਬਣੇ ਹੋਏ ਹਨ ਤੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ। ਹਾਲਾਤਾਂ ਨੂੰ ਕਾਬੂ ਕਰਨ ਲਈ ਪਾਕਿਸਤਾਨੀ ਪ੍ਰਸ਼ਾਸਨ ਨੇ ਪੂਰੇ ਇਲਾਕੇ 'ਚ ਮੋਬਾਈਲ ਅਤੇ ਇੰਟਰਨੈੱਟ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ, ਜਿਸ ਕਾਰਨ ਆਮ ਲੋਕਾਂ ਦਾ ਸੰਪਰਕ ਬਾਹਰੀ ਦੁਨੀਆ ਨਾਲੋਂ ਟੁੱਟ ਗਿਆ ਹੈ।

ਪਾਕਿਸਤਾਨੀ ਫੌਜ ਵੱਲੋਂ ਕੀਤੀ ਜਾ ਰਹੀ ਇਸ ਕਾਰਵਾਈ ਦੀ ਗਲੋਬਲ ਪੱਧਰ 'ਤੇ ਨਿੰਦਾ ਹੋ ਰਹੀ ਹੈ। ਬ੍ਰਿਟੇਨ ਦੇ 50 ਤੋਂ ਵੱਧ ਸੰਸਦ ਮੈਂਬਰਾਂ ਨੇ ਉੱਥੋਂ ਦੀ ਵਿਦੇਸ਼ ਮੰਤਰੀ ਇਵੇਟ ਕੂਪਰ ਨੂੰ ਪੱਤਰ ਲਿਖ ਕੇ ਇਸ ਮਾਮਲੇ 'ਤੇ ਡੂੰਘੀ ਚਿੰਤਾ ਜਤਾਈ ਹੈ। ਕਸ਼ਮੀਰ ਬਾਰੇ ਆਲ-ਪਾਰਟੀ ਪਾਰਲੀਮੈਂਟਰੀ ਗਰੁੱਪ (APPG) ਦੇ ਚੇਅਰਮੈਨ ਅਤੇ ਸੰਸਦ ਮੈਂਬਰ ਇਮਰਾਨ ਹੁਸੈਨ ਨੇ ਦੱਸਿਆ ਕਿ ਬ੍ਰਿਟੇਨ 'ਚ ਰਹਿੰਦੇ ਕਸ਼ਮੀਰੀ ਆਪਣੇ ਪਰਿਵਾਰਾਂ ਨਾਲ ਸੰਪਰਕ ਨਹੀਂ ਕਰ ਪਾ ਰਹੇ ਅਤੇ ਉੱਥੇ ਕਈ ਬ੍ਰਿਟਿਸ਼ ਨਾਗਰਿਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਜੰਮੂ-ਕਸ਼ਮੀਰ ਦੇ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ ਸ਼ੇਸ਼ ਪਾਲ ਵੈਦ ਨੇ ਵੀ ਪਾਕਿਸਤਾਨੀ ਸੁਰੱਖਿਆ ਬਲਾਂ ਦੀ ਇਸ ਹਿੰਸਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ, "ਪੀ.ਓ.ਜੇ.ਕੇ. ਵਿੱਚ ਸਥਿਤੀ ਬੇਹੱਦ ਗੰਭੀਰ ਹੈ। ਪਾਕਿਸਤਾਨ ਰੇਂਜਰਸ, ਪਾਕਿਸਤਾਨੀ ਫ਼ੌਜ ਅਤੇ ਸਥਾਨਕ ਪੁਲਸ ਵੱਲੋਂ ਕੀਤੀ ਗਈ ਅੰਨ੍ਹੇਵਾਹ ਫਾਇਰਿੰਗ ਜਲ੍ਹਿਆਂਵਾਲਾ ਬਾਗ ਦੇ ਹੱਤਿਆਕਾਂਡ ਵਰਗੀ ਹੈ, ਜਿੱਥੇ ਆਪਣੇ ਹੱਕਾਂ ਦੀ ਮੰਗ ਕਰ ਰਹੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਗੱਲਬਾਤ ਦੀ ਬਜਾਏ ਗੋਲੀਆਂ ਚਲਾਈਆਂ ਗਈਆਂ।" ਉਨ੍ਹਾਂ ਕਿਹਾ ਕਿ ਇਸ ਵਿਰੋਧ ਨੇ ਕਸ਼ਮੀਰ ਬਾਰੇ ਪਾਕਿਸਤਾਨ ਦੇ ਝੂਠੇ ਪ੍ਰਚਾਰ ਦਾ ਪੂਰੀ ਤਰ੍ਹਾਂ ਪਰਦਾਫ਼ਾਸ਼ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਹੁਣ 'ਪੱਕਿਆਂ' ਦੀ ਨਾਗਰਿਕਤਾ ਰੱਦ ਕਰਨ ਲੱਗਾ ਅਮਰੀਕਾ ! ਭਾਰਤੀ ਸਣੇ 17 ਖ਼ਿਲਾਫ਼ ਸ਼ੁਰੂ ਹੋਈ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News