ਰਾਹਗੀਰਾਂ ਨੂੰ ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਸ ਨੇ 4 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

Wednesday, Jun 18, 2025 - 04:54 PM (IST)

ਰਾਹਗੀਰਾਂ ਨੂੰ ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਸ ਨੇ 4 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

ਪਾਨੀਪਤ- ਪੁਲਸ ਨੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਰਾਹਗੀਰਾਂ 'ਤੇ ਹਮਲਾ ਕਰਕੇ ਉਨ੍ਹਾਂ ਤੋਂ ਮੋਬਾਈਲ ਫੋਨ ਅਤੇ ਨਕਦੀ ਲੁੱਟਦਾ ਸੀ। ਪੁਲਸ ਨੇ ਗਿਰੋਹ ਦੇ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬੁੱਧਵਾਰ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ 'ਤੇ ਲਿਆ।

ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਤੀਸ਼ ਵਤਸ ਨੇ ਕਿਹਾ ਕਿ ਇਹ ਦੋਸ਼ੀ ਰਾਤ ਨੂੰ ਅਪਰਾਧ ਕਰਨ ਲਈ ਸਰਗਰਮ ਹੋ ਜਾਂਦੇ ਸਨ, ਤਾਂ ਜੋ ਉਹ ਰਾਤ ਦੇ ਹਨੇਰੇ ਵਿਚ ਸਫਲ ਹੋ ਸਕਣ। ਦੋਸ਼ੀ ਰਾਹਗੀਰਾਂ 'ਤੇ ਹਮਲਾ ਕਰਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਸਨ। ਇਨ੍ਹਾਂ ਵਿਚੋਂ 2 ਦੋਸ਼ੀ ਹਰੀਨਗਰ ਦੇ ਰਹਿਣ ਵਾਲੇ ਹਨ ਅਤੇ 2 ਸੈਣੀ ਕਾਲੋਨੀ ਦੇ ਰਹਿਣ ਵਾਲੇ ਹਨ। ਡੀ. ਐੱਸ. ਪੀ. ਨੇ ਦੱਸਿਆ ਕਿ ਦੋਸ਼ੀਆਂ ਤੋਂ ਲੁੱਟੇ ਗਏ 9 ਮੋਬਾਈਲ ਫੋਨ ਅਤੇ ਇਕ ਬਾਈਕ ਬਰਾਮਦ ਕੀਤੀ ਗਈ ਹੈ। ਸਾਰੇ ਦੋਸ਼ੀਆਂ ਦੀ ਉਮਰ 19 ਤੋਂ 23 ਸਾਲ ਦੇ ਵਿਚਕਾਰ ਹੈ। ਦੋਸ਼ੀਆਂ ਨੂੰ ਮੰਗਲਵਾਰ ਨੂੰ ਪਾਨੀਪਤ ਦੇ ਚੌਟਾਲ ਰੋਡ ਪਾਵਰ ਹਾਊਸ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਗਿਆ।


author

Tanu

Content Editor

Related News