ਅੱਧੀ ਰਾਤੀਂ ਪੁਲਸ ਤੇ ਬਦਮਾਸ਼ਾਂ ਵਿਚਾਲੇ ਹੋ ਗਿਆ ਮੁਕਾਬਲਾ ! ਚੱਲੀਆਂ ਤਾਬੜਤੋੜ ਗੋਲ਼ੀਆਂ
Friday, Jul 04, 2025 - 10:05 AM (IST)

ਨਵੀਂ ਦਿੱਲੀ- ਰਾਜਾਧਾਨੀ ਦਿੱਲੀ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦਿੱਲੀ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਵੀਰਵਾਰ ਦੀ ਦੇਰ ਰਾਤ ਬਦਮਾਸ਼ਾਂ ਨੂੰ ਮੁਕਾਬਲੇ ਮਗਰੋਂ ਕਾਬੂ ਕਰ ਲਿਆ।
ਇਹ ਮੁਕਾਬਲਾ ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ 'ਚ ਹੋਇਆ, ਜਿੱਥੇ ਨੰਦੂ ਗੈਂਗ ਨਾਲ ਜੁੜੇ ਬਦਮਾਸ਼ਾਂ ਨੂੰ ਕਾਬੂ ਕਰਨ ਪੁਲਸ ਪਹੁੰਚੀ ਤਾਂ ਦੋਵਾਂ ਧਿਰਾਂ ਵਿਚਾਲੇ ਗੋਲੀਆਂ ਚੱਲ ਗਈਆਂ, ਜਿਸ ਮਗਰੋਂ ਦੋਹਾਂ ਬਦਮਾਸ਼ਾਂ ਦੇ ਪੈਰਾਂ 'ਚ ਗੋਲ਼ੀ ਲੱਗੀ, ਜਿਸ ਮਗਰੋਂ ਦੋਵਾਂ ਨੂੰ ਕਾਬੂ ਕਰ ਲਿਆ ਗਿਆ।
ਪੁਲਸ ਨੇ ਦੱਸਿਆ ਕਿ ਫੜੇ ਗਏ ਬਦਮਾਸ਼ਾਂ ਦੀ ਪਛਾਣ ਵਿਜੈ ਤੇ ਸੋਮਵੀਰ ਵਜੋਂ ਹੋਈ ਹੈ, ਜੋ ਕਿ ਗੈਂਗਸਟਰ ਮਨਜੀਤ ਮਹਿਲ ਦੇ ਭਤੀਜੇ ਦੀਪਕ ਦੇ ਕਤਲ ਮਾਮਲੇ 'ਚ ਸ਼ਾਮਲ ਦੱਸੇ ਜਾਂਦੇ ਹਨ। ਫਿਲਾਹਲ ਦੋਵਾਂ ਦਾ ਇਲਾਜ ਕਰਵਾ ਕੇ ਪੁਲਸ ਪੁੱਛਗਿੱਛ ਲਈ ਲੈ ਗਈ ਹੈ।
ਇਹ ਵੀ ਪੜ੍ਹੋ- ਵਿਆਹ ਤੋਂ ਐਨ ਪਹਿਲਾਂ ਲਾੜੇ ਦਾ ਕਤਲ ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e