ਪਤੀ ਦੇ ਦੋਸਤਾਂ ਨੇ ਰੋਲ਼ੀ ਔਰਤ ਦੀ ਪੱਤ ! ਪੁਲਸ ਨੇ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
Sunday, Oct 18, 2026 - 04:24 PM (IST)
ਨੈਸ਼ਨਲ ਡੈਸਕ- ਮਹਾਰਾਸ਼ਟਰ ਦੇ ਪਾਲਘਰ ਜ਼ਿਲੇ ’ਚ ਇਕ ਔਰਤ ਨਾਲ ਕਥਿਤ ਤੌਰ ’ਤੇ ਸਮੂਹਿਕ ਜਬਰ-ਜ਼ਨਾਹ ਕਰਨ ਦੇ ਦੋਸ਼ ਹੇਠ ਉਸ ਦੇ ਪਤੀ ਦੇ 2 ਦੋਸਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਸ਼ਨੀਵਾਰ ਦੱਸਿਆ ਕਿ ਇਕ ਸ਼ਿਕਾਇਤ ਦੇ ਆਧਾਰ ’ਤੇ ਵਿਰਾਰ ਪੁਲਸ ਨੇ ਸ਼ੁੱਕਰਵਾਰ ਮੁਲਜ਼ਮ ਸੂਰਜ ਯਾਦਵ ਅਤੇ ਵਿਸ਼ਾਲ ਨੂੰ ਗ੍ਰਿਫ਼ਤਾਰ ਕੀਤਾ।
ਮੁਲਜ਼ਮਾਂ ਨੇ ਔਰਤ ਨੂੰ ਧਮਕੀ ਦਿੱਤੀ ਸੀ ਕਿ ਜੇ ਉਸ ਨੇ ਇਸ ਘਟਨਾ ਬਾਰੇ ਕਿਸੇ ਨੂੰ ਦੱਸਿਅਾ ਤਾਂ ਉਹ ਉਸ ਦੇ 4 ਸਾਲ ਦੇ ਪੁੱਤਰ ਨੂੰ ਮਾਰ ਦੇਣਗੇ। ਮੁਲਜ਼ਮਾਂ ਨੂੰ ਸਥਾਨਕ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 4 ਦਿਨਾਂ ਦੀ ਪੁਲਸ ਹਿਰਾਸਤ ’ਚ ਭੇਜ ਦਿੱਤਾ ਗਿਆ।
ਸੀਨੀਅਰ ਪੁਲਸ ਇੰਸਪੈਕਟਰ ਲਾਲੂ ਤੁਰੇ ਨੇ ਕਿਹਾ ਕਿ ਦੋਵਾਂ ਮੁਲਜ਼ਮਾਂ ਨੇ 8 ਅਕਤੂਬਰ ਦੀ ਰਾਤ ਨੂੰ ਔਰਤ ਨਾਲ ਕਥਿਤ ਤੌਰ ’ਤੇ ਸਮੂਹਿਕ ਜਬਰ-ਜ਼ਨਾਹ ਕੀਤਾ ਸੀ। ਉਦੋਂ ਉਸ ਦਾ ਪਤੀ ਘਰੋਂ ਬਾਹਰ ਸੀ। ਦੋਵੇਂ ਮੁਲਜ਼ਮ ਔਰਤ ਦੇ ਪਤੀ ਦੇ ਦੋਸਤ ਸਨ ਤੇ ਅਕਸਰ ਉਸ ਦੇ ਘਰ ਆਉਂਦੇ ਰਹਿੰਦੇ ਸਨ।
