ਅਯੁੱਧਿਆ ਫੈਸਲੇ ਸੰਬੰਧੀ ਅਫਵਾਹ ਫੈਲਾਉਣ 'ਤੇ ਪੁਲਸ ਨੇ ਕਾਬੂ ਕੀਤੇ 2 ਲੋਕ

11/09/2019 2:47:36 PM

ਨਵੀਂ ਦਿੱਲੀ—ਅਯੁੱਧਿਆ ਮਾਮਲੇ ਸੰਬੰਧੀ ਫੈਸਲੇ 'ਤੇ ਅਫਵਾਹਾਂ ਫੈਲਾਉਣ ਨੂੰ ਲੈ ਕੇ ਨੋਇਡਾ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਨੋਇਡਾ ਪੁਲਸ ਨੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਅੱਜ ਅਯੁੱਧਿਆ ਮਾਮਲੇ 'ਤੇ ਫੈਸਲਾ ਲੈਣ ਤੋਂ ਪਹਿਲਾ ਸਰਕਾਰ ਨੇ ਸੁਰੱਖਿਆ ਦੇ ਕਾਫੀ ਪ੍ਰਬੰਧ ਕੀਤੇ ਸਨ। ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ਚ ਜਵਾਨ ਤਾਇਨਾਤ ਕੀਤੇ ਗਏ । ਇਹ ਵੀ ਦੱਸਿਆ ਜਾਂਦਾ ਹੈ ਕਿ ਸਰਕਾਰ ਨੇ ਸੋਸ਼ਲ ਮੀਡੀਆ ਤੇ ਵੀ ਤਿੱਖੀ ਨਜ਼ਰ ਰੱਖੀ ਸੀ। 

ਦੱਸਣਯੋਗ ਹੈ ਕਿ ਅੱਜ ਭਾਵ ਸ਼ਨੀਵਾਰ ਨੂੰ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਮਾਮਲੇ 'ਚ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾ ਦਿੱਤਾ।ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ 'ਚ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਫੈਸਲਾ ਸੁਣਾਇਆ ਕਿ ਵਿਵਾਦਿਤ ਜ਼ਮੀਨ ਰਾਮਜਨਮ ਭੂਮੀ ਟਰੱਸਟ ਨੂੰ ਦਿੱਤੀ ਜਾਵੇਗੀ, ਇਸ ਲਈ ਸਰਕਾਰ ਨੂੰ 3 ਮਹੀਨੇ ਦੇ ਅੰਦਰ ਟਰੱਸਟ ਬਣਾ ਕੇ ਮੰਦਰ ਬਣਾਉਣ ਦਾ ਹੁਕਮ ਦਿੱਤਾ ਗਿਆ ਹੈ। ਕੋਰਟ ਦੇ ਇਸ ਫੈਸਲੇ ਤੋਂ ਬਾਅਦ ਮੰਦਰ ਬਣਾਉਣ ਦਾ ਰਾਹ ਸਾਫ ਹੋ ਗਿਆ ਹੈ। ਸੁਪਰੀਮ ਕੋਰਟ ਕਿਹਾ ਕਿ ਸੁੰਨੀ ਵਕਫ਼ ਬੋਰਡ ਨੂੰ ਮਸਜਿਦ ਬਣਾਉਣ ਲਈ ਅਯੁੱਧਿਆ 'ਚ ਹੀ ਦੂਜੀ ਥਾਂ 'ਤੇ 5 ਏਕੜ ਜ਼ਮੀਨ ਦਿੱਤੀ ਜਾਵੇ। ਸੁਪਰੀਮ ਕੋਰਟ ਨੇ ਨਿਰਮੋਹੀ ਅਖਾੜੇ ਅਤੇ ਸ਼ੀਆ ਵਕਫ਼ ਦੇ ਦਾਅਵੇ ਨੂੰ ਖਾਰਜ ਕਰ ਦਿੱਤਾ, ਜਦਕਿ ਰਾਮਜਨਮ ਭੂਮੀ ਟਰੱਸਟ ਦੇ ਦਾਅਵੇ ਨੂੰ ਬਰਕਰਾਰ ਰੱਖਿਆ। 


Iqbalkaur

Content Editor

Related News