1 ਲੱਖ ਦਾ 20 ਲੱਖ ਬਣਾਉਣ ਦਾ ਝਾਂਸਾ ਦੇ ਕੇ ਮਾਰੀ ਠੱਗੀ, ਹੁਣ ਆਇਆ ਪੁਲਸ ਦੇ ਅੜਿੱਕੇ
Sunday, Aug 04, 2024 - 02:02 AM (IST)
ਨਵੀਂ ਦਿੱਲੀ- ਦਿੱਲੀ ਪੁਲਸ ਨੇ ਗੱਡੀਬਾਜ਼ ਗੈਂਗ ਦੇ ਸ਼ਾਤਿਰ ਠੱਗ ਗੋਵਰਧਨ ਉਰਫ ਗੌਰਵ ਉਰਫ ਨੰਨ੍ਹੇ ਨੂੰ ਗ੍ਰਿਫਤਾਰ ਕਰਨ 'ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜੋ ਕਿ ਲੋਕਾਂ ਨੂੰ ਲਾਲਚ ਦੇ ਕੇ ਤੇ ਝਾਂਸੇ 'ਚ ਲੈ ਕੇ ਹਜ਼ਾਰਾਂ-ਲੱਖਾਂ ਰੁਪਏ ਦੀ ਠੱਗੀ ਮਾਰ ਲੈਂਦਾ ਸੀ।
ਪੁਲਸ ਨੇ ਦੱਸਿਆ ਕਿ ਬੀਤੀ 17 ਜੁਲਾਈ ਨੂੰ ਠੱਗੀ ਦਾ ਇਕ ਮਾਮਲਾ ਦਰਜ ਹੋਇਆ ਸੀ, ਜਿਸ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਹ ਘਰ ਜਾ ਰਿਹਾ ਸੀ ਤਾਂ 2 ਵਿਅਕਤੀਆਂ ਨੇ ਉਸ ਨੂੰ ਰੋਕਿਆ ਅਤੇ ਬਾਬਾ ਸਾਹਿਬ ਅੰਬੇਡਕਰ ਹਸਪਤਾਲ ਦਾ ਰਸਤਾ ਪੁੱਛਿਆ।
ਇਹ ਵੀ ਪੜ੍ਹੋ- ਬਲਦੀ ਚਿਖਾ 'ਚ ਛਾਲ ਮਾਰ ਗਿਆ ਵਿਅਕਤੀ, ਸ਼ਮਸ਼ਾਨਘਾਟ 'ਚ ਪੈ ਗਈਆਂ ਭਾਜੜਾਂ
ਇਸ ਦੌਰਾਨ ਉਨ੍ਹਾਂ ਵਿਚੋਂ ਇਕ ਨੇ ਉਸ ਨੂੰ ਇਕ ਲੱਖ ਰੁਪਏ ਬਦਲੇ ਚੋਰੀ ਦੇ 20 ਲੱਖ ਰੁਪਏ ਦੇਣ ਦੀ ਪੇਸ਼ਕਸ਼ ਕੀਤੀ। ਉਹ ਲਾਲਚ ਵਿਚ ਆ ਗਿਆ ਅਤੇ ਉਸ ਨੇ ਉਨ੍ਹਾਂ ਨੂੰ ਇਕ ਲੱਖ ਰੁਪਏ ਦੇ ਦਿੱਤੇ। ਬਾਅਦ ’ਚ ਜਦੋਂ ਉਸ ਨੇ ਨੋਟਾਂ ਦਾ ਬੰਡਲ ਖੋਲ੍ਹਿਆ ਤਾਂ ਉਸ ਵਿਚ ਉੱਪਰ ਇਕ ਨੋਟ ਸੀ ਅਤੇ ਹੇਠਾਂ ਕਾਗਜ਼ ਲੱਗੇ ਹੋਏ ਸਨ। ਇਹ ਦੇਖ ਕੇ ਉਸ ਨੂੰ ਆਪਣੇ ਨਾਲ ਹੋਈ ਠੱਗੀ ਦਾ ਅਹਿਸਾਸ ਹੋਇਆ ਤੇ ਉਸ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ।
ਇਹ ਵੀ ਪੜ੍ਹੋ- ਨਾਬਾਲਗਾਂ ਨੂੰ ਵਾਹਨ ਚਲਾਉਣ ਤੋਂ ਰੋਕਣ ਦੇ ਨਿਯਮਾਂ 'ਚ ਨਵੀਂ ਅਪਡੇਟ, ਬੱਚਿਆਂ ਦੇ ਮਾਪੇ ਜ਼ਰੂਰ ਪੜ੍ਹੋ ਇਹ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e