ਜੰਮੂ ਕਸ਼ਮੀਰ : ਪੁਲਸ ਨੇ ਨਸ਼ੀਲੇ ਪਦਾਰਥ ਦੇ ਧੰਦੇ ''ਚ ਸ਼ਾਮਲ 2 ਲੋਕਾਂ ਦੀ ਜਾਇਦਾਦ ਕੀਤੀ ਕੁਰਕ

Friday, Dec 15, 2023 - 06:48 PM (IST)

ਪੁੰਛ (ਭਾਸ਼ਾ)- ਜੰਮੂ ਕਸ਼ਮੀਰ ਪੁਲਸ ਨੇ ਪੁੰਛ ਜ਼ਿਲ੍ਹੇ 'ਚ ਨਸ਼ੀਲੇ ਪਦਾਰਥਾਂ ਦੇ ਧੰਦੇ 'ਚ ਸ਼ਾਮਲ 2 ਲੋਕਾਂ ਦੀ ਜਾਇਦਾਦ ਕੁਰਕ ਕੀਤੀ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਪੁਲਸ ਨੇ ਨਸ਼ੀਲੇ ਪਦਾਰਥਾਂ ਦੇ ਧੰਦੇ 'ਚ ਸ਼ਾਮਲ ਦੋਸ਼ੀ ਸ਼ਕਰ ਦੀਨ ਦੀ ਜਾਇਦਾਦ ਕੁਰਕ ਕੀਤੀ ਹੈ, ਜਿਸ 'ਚ ਦੇਗਵਾਰ-ਟੇਰਵਾਨ ਪਿੰਡ 'ਚ ਸਥਿਤ ਉਸ ਦਾ ਘਰ ਸ਼ਾਮਲ ਹੈ।

ਇਹ ਵੀ ਪੜ੍ਹੋ : ਪਹਿਲਾ ਕੀਤਾ ਮਾਂ ਦਾ ਕਤਲ, ਫਿਰ ਲਾਸ਼ ਸੂਟਕੇਸ 'ਚ ਰੱਖ ਟਰੇਨ ਰਾਹੀਂ ਪੁੱਜਿਆ ਪ੍ਰਯਾਗਰਾਜ, ਇੰਝ ਖੁੱਲ੍ਹਿਆ ਭੇਤ

ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ, ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ.ਏ.ਪੀ.ਏ.) ਅਤੇ ਵਿਸਫ਼ੋਟਕ ਪਦਾਰਥ ਐਕਟ ਦੇ ਅਧੀਨ ਹੋਰ ਦੋਸ਼ੀ ਮੁਹੰਮਦ ਯਾਸੀਨ ਦੀ ਇਕ ਜੇ.ਸੀ.ਬੀ. ਮਸ਼ੀਨ ਅਤੇ ਟਰੈਕਟਰ ਵੀ ਜ਼ਬਤ ਕੀਤਾ ਗਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News