ਭਾਰਤ ਬੰਦ ਦੌਰਾਨ ਪਟਨਾ ''ਚ ਪੁਲਸ ਦਾ ਲਾਠੀਚਾਰਜ, ਪ੍ਰਦਰਸ਼ਨਕਾਰੀਆਂ ਨੂੰ ਦੌੜਾ-ਦੌੜਾ ਕੁੱਟਿਆ

Wednesday, Aug 21, 2024 - 02:28 PM (IST)

ਭਾਰਤ ਬੰਦ ਦੌਰਾਨ ਪਟਨਾ ''ਚ ਪੁਲਸ ਦਾ ਲਾਠੀਚਾਰਜ, ਪ੍ਰਦਰਸ਼ਨਕਾਰੀਆਂ ਨੂੰ ਦੌੜਾ-ਦੌੜਾ ਕੁੱਟਿਆ

ਪਟਨਾ : ਰਿਜ਼ਰਵੇਸ਼ਨ 'ਤੇ ਸੁਪਰੀਮ ਕੋਰਟ ਦੇ ਫ਼ੈਸਲੇ ਖ਼ਿਲਾਫ਼ ਇਕ ਦਿਨ ਦੇ ਭਾਰਤ ਬੰਦ ਦੇ ਸਮਰਥਨ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਸ ਨੇ ਪਟਨਾ 'ਚ ਲਾਠੀਚਾਰਜ ਕੀਤਾ। ਇਸ ਦੌਰਾਨ ਪੁਲਸ ਨੇ ਪ੍ਰਦਰਸ਼ਨਕਾਰੀਆਂ ਦਾ ਪਿੱਛਾ ਕਰਦੇ ਹੋਏ ਉਹਨਾਂ ਦੀ ਕੁੱਟਮਾਰ ਕੀਤੀ। ਦਰਅਸਲ ਪਟਨਾ 'ਚ ਬੁੱਧਵਾਰ ਨੂੰ ਪ੍ਰਦਰਸ਼ਨਕਾਰੀ ਮਹਿੰਦਰੂ ਤੋਂ ਡਾਕਬੰਗਲਾ ਚੌਰਾਹੇ 'ਤੇ ਪਹੁੰਚੇ, ਜਿੱਥੇ ਪੁਲਸ ਨੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕਣ ਲਈ ਬੈਰੀਕੇਡ ਲਗਾ ਦਿੱਤੇ ਸਨ ਪਰ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜ ਦਿੱਤੇ।

ਇਹ ਵੀ ਪੜ੍ਹੋ ਵੱਡੀ ਖ਼ਬਰ : ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ 21 ਅਗਸਤ ਨੂੰ 'ਭਾਰਤ ਬੰਦ'

ਇਸ ਤੋਂ ਬਾਅਦ ਪੁਲਸ ਨੇ ਭੀੜ ਨੂੰ ਖਿੰਡਾਉਣ ਲਈ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ ਪਰ ਪ੍ਰਦਰਸ਼ਨਕਾਰੀ ਨਾ ਮੰਨੇ, ਜਿਸ ਕਰਕੇ ਪੁਲਸ ਨੂੰ ਲਾਠੀਚਾਰਜ ਕਰਨਾ ਪਿਆ। ਇਸ ਦੌਰਾਨ ਪੁਲਸ ਨੇ ਪ੍ਰਦਰਸ਼ਨਕਾਰੀਆਂ ਦਾ ਪਿੱਛਾ ਕੀਤਾ ਅਤੇ ਉਹਨਾਂ ਨੂੰ ਦੌੜਾ-ਦੌੜਾ ਮਾਰਿਆ। ਹਾਲਾਂਕਿ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਦੌਰਾਨ ਪੁਲਸ ਮੁਲਾਜ਼ਮਾਂ ਨੇ ਐੱਸਡੀਐੱਮ ਸ਼੍ਰੀਕਾਂਤ ਕੁੰਡਲਿਕ ਖਾਂਡੇਕਰ 'ਤੇ ਵੀ ਲਾਠੀਚਾਰਜ ਕੀਤਾ। ਇਸ ਲਾਠੀਚਾਰਜ 'ਤੇ ਪਟਨਾ ਦੇ ਡਿਪਟੀ ਐੱਸਪੀ ਅਸ਼ੋਕ ਕੁਮਾਰ ਸਿੰਘ ਨੇ ਕਿਹਾ ਕਿ ਇਹ ਸ਼ਾਂਤਮਈ ਪ੍ਰਦਰਸ਼ਨ ਨਹੀਂ ਸੀ, ਉਨ੍ਹਾਂ ਨੇ ਕਾਨੂੰਨ ਵਿਵਸਥਾ ਨੂੰ ਆਪਣੇ ਹੱਥਾਂ 'ਚ ਲਿਆ ਹੈ।

ਇਹ ਵੀ ਪੜ੍ਹੋ ਯੌਨ ਸ਼ੋਸ਼ਣ ਮਾਮਲੇ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨ ਦੌਰਾਨ ਇੰਟਰਨੈੱਟ ਤੇ ਸਕੂਲ ਬੰਦ

ਆਮ ਲੋਕ ਯਾਤਰਾ ਨਹੀਂ ਕਰ ਸਕਦੇ ਸਨ ਅਤੇ ਅਸੀਂ ਉਨ੍ਹਾਂ (ਅੰਦੋਲਨਕਾਰੀਆਂ) ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਸਮਝੇ। ਸਾਨੂੰ ਉਨ੍ਹਾਂ ਨੂੰ ਪਿੱਛੇ ਧੱਕਣ ਲਈ ਹਲਕੀ ਤਾਕਤ ਦੀ ਵਰਤੋਂ ਕਰਨੀ ਪਈ। ਦੱਸ ਦੇਈਏ ਕਿ ਬਿਹਾਰ 'ਚ 'ਭਾਰਤ ਬੰਦ' ਦਾ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲਿਆ। ਜਹਾਨਾਬਾਦ 'ਚ ਪ੍ਰਦਰਸ਼ਨਕਾਰੀਆਂ ਨੇ ਨੈਸ਼ਨਲ ਹਾਈਵੇਅ-83 'ਤੇ ਆਵਾਜਾਈ ਰੋਕ ਦਿੱਤੀ ਅਤੇ ਪੁਲਸ ਨਾਲ ਝੜਪ ਹੋ ਗਈ। ਮਧੇਪੁਰਾ ਅਤੇ ਮੁਜ਼ੱਫਰਪੁਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਆਵਾਜਾਈ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਤੁਰੰਤ ਦਖਲ ਦਿੱਤਾ। ਰਾਸ਼ਟਰੀ ਜਨਤਾ ਦਲ (ਆਰਜੇਡੀ) ਅਤੇ ਹੋਰ ਵਿਰੋਧੀ ਪਾਰਟੀਆਂ ਨੇ ਬੰਦ ਦਾ ਸਮਰਥਨ ਕੀਤਾ ਹੈ।

ਇਹ ਵੀ ਪੜ੍ਹੋ ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਬੰਦ ਕਰਨ ਦੇ ਹੁਕਮ, ਐਡਵਾਈਜ਼ਰੀ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News