ਲਾਕਡਾਊਨ ਦੌਰਾਨ ਪੁਲਸ ਨੇ ਲੋਕਾਂ 'ਤੇ ਕੀਤਾ ਲਾਠੀਚਾਰਜ, ਵੀਡੀਓ ਵਾਇਰਲ

Thursday, Apr 30, 2020 - 02:42 PM (IST)

ਲਾਕਡਾਊਨ ਦੌਰਾਨ ਪੁਲਸ ਨੇ ਲੋਕਾਂ 'ਤੇ ਕੀਤਾ ਲਾਠੀਚਾਰਜ, ਵੀਡੀਓ ਵਾਇਰਲ

ਬੈਂਗਲੁਰੂ-ਦੇਸ਼ ਭਰ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ, ਜਿਸ ਦੇ ਮੱਦੇਨਜ਼ਰ ਲਾਕਡਾਊਨ ਲਾਗੂ ਹੈ। ਇਸੇ ਦੌਰਾਨ ਕਰਨਾਟਕ 'ਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਲਾਕਡਾਊਨ ਦਾ ਉਲੰਘਣ ਕਰਨ ਵਾਲਿਆਂ ਨਾਲ ਜੁੜਿਆ ਹੈ। ਦਰਅਸਲ ਇੱਥੇ ਲਾਕਡਾਊਨ ਦਾ ਉਲੰਘਣ ਕਰਨ ਵਾਲਿਆਂ ਨੂੰ ਸਜ਼ਾ ਦਿੱਤੀ ਗਈ। ਇਸ ਸਬੰਧੀ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜੋ ਕਿ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਦੱਸਣਯੋਗ ਹੈ ਕਿ ਕਰਨਾਟਕ ਦੇ ਕਾਲਾਬੁਰਗੀ 'ਚ ਕੋਰੋਨਾਵਾਇਰਸ ਦੇ ਮੱਦੇਨਜ਼ਰ ਲਾਕਡਾਊਨ ਦੇ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਖਿਲਾਫ ਪੁਲਸ ਨੇ ਸਖਤ ਕਾਰਵਾਈ ਕਰਦੇ ਹੋਏ ਲਾਠੀਚਾਰਜ ਕਰ ਦਿੱਤਾ ਹੈ। ਕਰਨਾਟਕ ਪੁਲਸ ਨੇ ਸੜਕਾਂ 'ਤੇ ਘੁੰਮ ਰਹੇ ਲੋਕਾਂ ਦੀ ਕਾਫੀ ਕੁੱਟਮਾਰ ਵੀ ਕੀਤੀ ਹੈ। ਦੱਸ ਦੇਈਏ ਕਿ ਜ਼ਿਲੇ 'ਚ ਧਾਰਾ 144 ਨੂੰ 7 ਮਈ ਤੱਕ ਵਧਾ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਦੇਸ਼ ਭਰ 'ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਦੇ ਮੱਦੇਨਜ਼ਰ ਪਹਿਲਾ 14 ਅਪ੍ਰੈਲ ਤੱਕ ਲਾਕਡਾਊਨ ਲਾਗੂ ਸੀ ਪਰ ਫਿਰ ਇਸ ਤੋਂ ਬਾਅਦ ਵਧਾ ਕੇ 3 ਮਈ ਤੱਕ ਕਰ ਦਿੱਤਾ ਗਿਆ ਹੈ। ਤਾਜ਼ਾ ਮਿਲੇ ਅੰਕੜਿਆਂ ਮੁਤਾਬਕ ਦੇਸ਼ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 33050 ਤੱਕ ਪਹੁੰਚ ਗਿਆ ਹੈ। ਇਨ੍ਹਾਂ 'ਚੋਂ 1074 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 8324 ਲੋਕ ਠੀਕ ਹੋ ਚੁੱਕੇ ਹਨ ਫਿਲਹਾਲ 23651 ਮਾਮਲੇ ਸਰਗਰਮ ਹਨ। ਹੁਣ ਤੱਕ ਸਭ ਤੋਂ ਜ਼ਿਆਦਾ ਮਾਮਲੇ ਮਹਾਰਾਸ਼ਟਰ ਤੋਂ ਹੀ ਸਾਹਮਣੇ ਆਏ ਹਨ।

PunjabKesari


author

Iqbalkaur

Content Editor

Related News