ਸ਼ੰਭੂ ਬਾਰਡਰ 'ਤੇ ਪੁਲਸ ਨੇ ਕੀਤੀ ਮੌਕ ਡਰਿੱਲ, ਕਿਸਾਨ ਬੋਲੇ- 'ਅਸੀਂ ਵੀ ਚੂੜੀਆਂ ਨਹੀਂ ਪਾਈਆਂ'
Monday, Feb 12, 2024 - 09:22 PM (IST)
ਅੰਬਾਲਾ : ਸ਼ੰਭੂ ਬਾਰਡਰ 'ਤੇ ਪੁਲਸ ਪ੍ਰਸ਼ਾਸਨ ਕਿਸਾਨਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪੁਲਸ ਨੇ ਬਾਰਡਰ 'ਤੇ ਮੌਕ ਡਰਿੱਲ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ। ਪੁਲਸ ਨੇ ਮੌਕ ਡਰਿੱਲ ਦੌਰਾਨ ਹੰਝੂ ਗੈਸ ਦੇ ਗੋਲੇ ਵੀ ਛੱਡੇ। ਇਸ ਦੌਰਾਨ ਬਾਰਡਰ 'ਤੇ ਹਫੜਾ-ਦਫੜੀ ਮਚ ਗਈ।
ਇਸ ਮੌਕ ਡਰਿੱਲ ਰਾਹੀਂ ਪੁਲਸ ਨੇ ਕਿਸਾਨਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਭਲਕੇ ਹੋਣ ਵਾਲੇ ਦਿੱਲੀ ਕੂਚ ਦੇ ਟਰੈਕਟਰ ਮਾਰਚ ਵਿੱਚ ਸ਼ਾਮਲ ਨਾ ਹੋਣ। ਪ੍ਰਸ਼ਾਸਨ ਵੱਲੋਂ ਕਿਸਾਨਾਂ ਲਈ ਠੋਸ ਪ੍ਰਬੰਧ ਕੀਤੇ ਗਏ ਹਨ। ਬੈਰੀਕੇਡਾਂ, ਕੰਡਿਆਲੀਆਂ ਤਾਰਾਂ ਅਤੇ ਸੁਰੱਖਿਆ ਕਰਮਚਾਰੀਆਂ ਨਾਲ ਤਿੰਨ ਪੱਧਰੀ ਸੁਰੱਖਿਆ ਘੇਰਾ ਤਿਆਰ ਕੀਤਾ ਗਿਆ ਹੈ। ਜੇਕਰ ਅੰਦੋਲਨ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਪ੍ਰਸ਼ਾਸਨਿਕ ਕਾਰਵਾਈ ਕਰਕੇ ਸਖ਼ਤ ਸਬਕ ਸਿਖਾਇਆ ਜਾਵੇਗਾ।
ਇਹ ਵੀ ਪੜ੍ਹੋ- ਵਿਦਿਆਰਥਣਾਂ ਨੂੰ ਸੈਕਸੁਅਲ ਹਰਾਸਮੈਂਟ ਕਰਨ ਵਾਲੇ ਪ੍ਰੋਫੈਸਰ ਖ਼ਿਲਾਫ਼ NIT ਦੀ ਵੱਡੀ ਕਾਰਵਾਈ, ਕੀਤਾ ਬਰਖ਼ਾਸਤ
ਇਸ ਦੇ ਨਾਲ ਹੀ ਪੁਲਸ ਪ੍ਰਸ਼ਾਸਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸ਼ੰਭੂ ਬਾਰਡਰ 'ਤੇ ਪਹੁੰਚੇ ਕਿਸਾਨਾਂ ਨੇ ਪੁਲਸ ਦੀ ਮੌਕ ਡਰਿੱਲ ਬਾਰੇ ਕਿਹਾ ਕਿ ਅਸੀਂ ਚੂੜੀਆਂ ਨਹੀਂ ਪਾਈਆਂ | ਅਸੀਂ ਕਿਸੇ ਵੀ ਕੀਮਤ 'ਤੇ ਦਿੱਲੀ ਜਾਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਮੰਗਾਂ ਲੈ ਕੇ ਦਿੱਲੀ ਜਾ ਰਹੇ ਹਾਂ। ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e