ਮਹਿਲਾ ਹੈੱਡ ਕਾਂਸਟੇਬਲ ਨੇ ਕਾਇਮ ਕੀਤੀ ਮਿਸਾਲ, 119 ਲਾਪਤਾ ਬੱਚਿਆਂ ਨੂੰ ਲੱਭ ਕੇ ਪਰਿਵਾਰਾਂ ਨਾਲ ਮਿਲਾਇਆ

Friday, Nov 06, 2026 - 12:51 PM (IST)

ਮਹਿਲਾ ਹੈੱਡ ਕਾਂਸਟੇਬਲ ਨੇ ਕਾਇਮ ਕੀਤੀ ਮਿਸਾਲ, 119 ਲਾਪਤਾ ਬੱਚਿਆਂ ਨੂੰ ਲੱਭ ਕੇ ਪਰਿਵਾਰਾਂ ਨਾਲ ਮਿਲਾਇਆ

ਨਵੀਂ ਦਿੱਲੀ (ਏਜੰਸੀ)- ਦਿੱਲੀ ਪੁਲਸ ਦੀ ਇਕ ਮਹਿਲਾ ਹੈੱਡ ਕਾਂਸਟੇਬਲ ਨੇ ਪਿਛਲੇ ਇਕ ਸਾਲ 'ਚ 119 ਲਾਪਤਾ ਬੱਚਿਆਂ ਨੂੰ ਲੱਭ ਕੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਉਣ 'ਚ ਮਦਦ ਕੀਤੀ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਲਾਪਤਾ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਉਣ 'ਚ ਮਦਦ ਕਰਨ ਲਈ ਦੱਖਣ-ਪੂਰਬੀ ਦਿੱਲੀ ਦੇ ਜੈਤਪੁਰ ਥਾਣੇ 'ਚ ਤਾਇਨਾਤ ਹੈੱਡ ਕਾਂਸਟੇਬਲ ਚੰਚਲ ਦੀ ਸ਼ਲਾਘਾ ਕੀਤੀ। ਅਧਿਕਾਰੀ ਨੇ ਦੱਸਿਆ ਕਿ ਨਵੰਬਰ 2025 ਤੋਂ ਅਕਤੂਬਰ 2026 ਵਿਚਾਲੇ ਚੰਚਲ ਨੇ 199 ਲਾਪਤਾ ਬੱਚਿਆਂ ਅਤੇ 16 ਹੋਰ ਲਾਪਤਾ ਵਿਅਕਤੀਆਂ ਦਾ ਪਤਾ ਲਗਾਇਆ।

ਅਧਿਕਾਰੀ ਨੇ ਕਿਹਾ ਕਿ 199 ਬੱਚਿਆਂ 'ਚੋਂ 41 ਬੱਚੇ 14 ਸਾਲ ਤੋਂ ਘੱਟ ਉਮਰ ਦੇ ਸਨ, ਜਦੋਂ ਕਿ 78 ਬੱਚੇ 14-18 ਉਮਰ ਵਰਗ ਦੇ ਸਨ। ਅਧਿਕਾਰੀ ਨੇ ਕਹਿਾ ਕਿ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਪਤਾ ਲਗਾਉਣਾ ਵਿਸ਼ੇਸ਼ ਰੂਪ ਨਾਲ ਮਹੱਤਵਪੂਰਨ ਹੈ, ਕਿਉਂਕਿ ਉਹ ਸ਼ੋਸ਼ਣ ਅਤੇ ਤਸਕਰੀ ਦੇ ਪ੍ਰਤੀ ਸਭ ਤੋਂ ਵੱਧ ਸੰਵੇਦਨਸ਼ੀਲ ਹੁੰਦੇ ਹਨ। ਉਨ੍ਹਾਂ ਨੇ 12 ਮਹੀਨਿਆਂ ਦੀ ਮਿਆਦ ਦੌਰਾਨ 18 ਸਾਲ ਤੋਂ ਵੱਧ ਉਮਰ ਦੇ 16 ਲਾਪਤਾ ਵਿਅਕਤੀਆਂ ਦਾ ਪਤਾ ਵੀ ਲਗਾਇਆ, ਜਿਸ ਨਾਲ ਲੱਭੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 135 ਹੋ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

DIsha

Content Editor

Related News