ਪਤਨੀ ਗਈ ਪੇਕੇ ਮਗਰੋਂ ਪੁਲਸ ਕਾਂਸਟੇਬਲ ਨੇ ਖ਼ੁਦ ਨੂੰ ਮਾਰ ਲਈ ਗੋਲੀ
Friday, Jul 04, 2025 - 01:34 PM (IST)

ਇੰਦੌਰ- ਮੱਧ ਪ੍ਰਦੇਸ਼ ਦੇ ਇੰਦੌਰ 'ਚ ਪੁਲਸ ਦੇ 32 ਸਾਲਾ ਕਾਂਸਟੇਬਲ ਨੇ ਸ਼ੁੱਕਰਵਾਰ ਨੂੰ ਪਰਿਵਾਰਕ ਕਲੇਸ਼ 'ਚ ਆਪਣੀ ਸਰਕਾਰੀ ਰਾਈਫ਼ਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਜਾਨ ਦੇ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਐਡੀਸ਼ਨਲ ਪੁਲਸ ਡਿਪਟੀ ਕਮਿਸ਼ਨਰ ਆਨੰਦ ਯਾਦਵ ਨੇ ਦੱਸਿਆ ਕਿ ਦਵਾਰਕਾਪੁਰੀ ਥਾਣਾ ਖੇਤਰ ਦੀ ਇਕ ਪੁਲਸ ਚੌਕੀ 'ਚ ਤਾਇਨਾਤ ਕਾਂਸਟੇਬਲ ਅਨੁਰਾਗ (32) ਨੇ ਆਪਣੀ ਸਰਕਾਰੀ ਰਾਈਫ਼ਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ, ਜਿਸ ਨਾਲ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ।
ਯਾਦਵ ਨੇ ਦੱਸਿਆ,''ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਪੁਲਸ ਕਾਂਸਟੇਬਲ ਅਤੇ ਉਸ ਦੀ ਪਤਨੀ ਵਿਚਾਲੇ ਕੁਝ ਦਿਨ ਪਹਿਲਾਂ ਪਰਿਵਾਰਕ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਉਹ ਪੇਕੇ ਚਲੀ ਗਈ ਸੀ। ਇਸ ਕਲੇਸ਼ ਕਾਰਨ ਕਾਂਸਟੇਬਲ ਤਣਾਅ 'ਚ ਸੀ।'' ਉਨ੍ਹਾਂ ਦੱਸਿਆ ਕਿ ਪੁਲਸ ਕਾਂਸਟੇਬਲ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਉਸ ਦੀ ਮੌਤ ਦੇ ਮਾਮਲੇ ਦੀ ਪੂਰੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8