ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੁਲਸ ਨੂੰ ਮਿਲੀ ਸਫ਼ਲਤਾ, ਹਥਿਆਰ ਸਮੱਗਲਰ ਗ੍ਰਿਫ਼ਤਾਰ

Tuesday, Aug 15, 2023 - 12:27 AM (IST)

ਨਵੀਂ ਦਿੱਲੀ (ਭਾਸ਼ਾ)-ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ 24 ਸਾਲਾ ਹਥਿਆਰਾਂ ਦੇ ਸਮੱਗਲਰ ਨੂੰ 5 ਨਾਜਾਇਜ਼ ਪਿਸਤੌਲ ਸਣੇ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਸੋਮਵਾਰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਅਸਲਾ ਸਮੱਗਲਰ ਅਨਿਲ ਸ਼ਰਮਾ ਮੱਧ ਪ੍ਰਦੇਸ਼ ਦੇ ਖਰਗੋਨ ਦਾ ਰਹਿਣ ਵਾਲਾ ਹੈ ਅਤੇ ਉਹ ਪਿਛਲੇ ਦੋ ਸਾਲਾਂ ਤੋਂ ਦਿੱਲੀ-ਐੱਨ. ਸੀ. ਆਰ., ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿਚ ਅਪਰਾਧੀਆਂ ਨੂੰ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ : Elvish Yadav ਨੇ ਰਚਿਆ ਇਤਿਹਾਸ, Bigg Boss OTT 2 ਦਾ ਜਿੱਤਿਆ ਖ਼ਿਤਾਬ

ਡਿਪਟੀ ਕਮਿਸ਼ਨਰ ਆਫ਼ ਪੁਲਸ (ਸਪੈਸ਼ਲ ਬ੍ਰਾਂਚ) ਪ੍ਰਤੀਕਸ਼ਾ ਗੋਦਾਰਾ ਨੇ ਦੱਸਿਆ ਕਿ 9 ਅਗਸਤ ਨੂੰ ਪੁਲਸ ਨੂੰ ਇਕ ਸੂਹ ਮਿਲੀ ਸੀ, ਜਿਸ ਤੋਂ ਬਾਅਦ ਘੇਵੜਾ ਮੋੜ ਨੇੜੇ ਜਾਲ ਵਿਛਾਇਆ ਗਿਆ ਸੀ ਅਤੇ ਸ਼ਰਮਾ ਨੂੰ 5 ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਮੁਤਾਬਕ ਪੁੱਛਗਿੱਛ ਦੌਰਾਨ ਸ਼ਰਮਾ ਨੇ ਖੁਲਾਸਾ ਕੀਤਾ ਕਿ ਉਸ ਨੇ ਖਰਗੋਨ ਤੋਂ ਹਥਿਆਰਾਂ ਦੀ ਸਮੱਗਲਿੰਗ ਸ਼ੁਰੂ ਕੀਤੀ ਸੀ ਅਤੇ ਹਰਿਆਣਾ ਦੇ ਬਹਾਦੁਰਗੜ੍ਹ ਵਿਚ ਉਸ ਦੇ ਰਿਸ਼ਤੇਦਾਰ ਰਹਿੰਦੇ ਹਨ। ਉਹ ਨਿਯਮਿਤ ਤੌਰ ’ਤੇ ਇਸ ਜ਼ਿਲ੍ਹੇ ਵਿਚ ਆਉਂਦਾ-ਜਾਂਦਾ ਸੀ ਅਤੇ ਉਸੇ ਦੌਰਾਨ ਉਹ ਸਥਾਨਕ ਅਪਰਾਧੀਆਂ ਦੇ ਸੰਪਰਕ ਵਿਚ ਆਇਆ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਨੇ 6 PCS ਅਧਿਆਰੀਆਂ ਦੇ ਕੀਤੇ ਤਬਾਦਲੇ, ਪੜ੍ਹੋ List

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Manoj

Content Editor

Related News