ਪੁਲਸ ਦਾ ਹੈੱਡ ਕਾਂਸਟੇਬਲ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ

Monday, Sep 02, 2024 - 04:07 PM (IST)

ਪੁਲਸ ਦਾ ਹੈੱਡ ਕਾਂਸਟੇਬਲ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ

ਜੈਪੁਰ- ਭ੍ਰਿਸ਼ਟਾਚਾਰ ਨਿਰੋਧਕ ਬਿਊਰੋ (ACB) ਦੀ ਟੀਮ ਨੇ ਸੋਮਵਾਰ ਨੂੰ ਅਜਮੇਰ 'ਚ ਪੁਲਸ ਦੇ ਹੈੱਡ ਕਾਂਸਟੇਬਲ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਬਿਊਰੋ ਵਲੋਂ ਜਾਰੀ ਬਿਆਨ ਮੁਤਾਬਕ ਪੁਲਸ ਥਾਣਾ ਆਦਰਸ਼ ਨਗਰ ਦੇ ਹੈੱਡ ਕਾਂਸਟੇਬਲ ਸੁਰੇਸ਼ ਚੰਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਬਿਆਨ ਵਿਚ ਕਿਹਾ ਗਿਆ ਹੈ ਕਿ ਸ਼ਿਕਾਇਤਕਰਤਾ ਵਲੋਂ ਸ਼ਿਕਾਇਤ ਦਿੱਤੀ ਗਈ ਕਿ ਉਸ ਦੇ ਖਿਲਾਫ਼ ਦਰਜ ਮਾਮਲੇ 'ਚ ਰਾਜ਼ੀਨਾਮਾ ਕਰਵਾਉਣ ਦੇ ਏਵਜ਼ ਵਿਚ ਮੁਲਜ਼ਮ ਹੈੱਡ ਕਾਂਸਟੇਬਲ ਸੁਰੇਸ਼ ਚੰਦ 10 ਹਜ਼ਾਰ ਰੁਪਏ ਰਿਸ਼ਵਤ ਮੰਗ ਕੇ ਉਸ ਨੂੰ ਪਰੇਸ਼ਾਨ ਕਰ ਰਹੇ ਹਨ। ਟੀਮ ਨੇ ਸ਼ਿਕਾਇਤ ਦੀ ਤਸਦੀਕ ਕੀਤੀ ਅਤੇ ਸੋਮਵਾਰ ਨੂੰ ਦੋਸ਼ੀ ਹੈੱਡ ਕਾਂਸਟੇਬਲ ਨੂੰ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਹੋਰ ਕਾਰਵਾਈ ਕੀਤੀ ਜਾ ਰਹੀ ਹੈ।


author

Tanu

Content Editor

Related News