ਹੋਲੀ ਵਾਲੇ ਦਿਨ ਮਾਹੌਲ ਖ਼ਰਾਬ ਕਰਨ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ ! ਪੁਲਸ ਨੇ ਕੀਤੇ ਪੁਖ਼ਤਾ ਇੰਤਜ਼ਾਮ
Thursday, Mar 06, 2025 - 05:03 PM (IST)

ਨੈਸ਼ਨਲ ਡੈਸਕ- ਹੋਲੀ ਦੇ ਤਿਉਹਾਰ ਮੌਕੇ ਹਫੜਾ-ਦਫੜੀ ਅਤੇ ਮਾਹੌਲ ਖ਼ਰਾਬ ਕਰਨ ਵਾਲਿਆਂ 'ਤੇ ਨਕੇਲ ਕੱਸਣ ਲਈ ਉੱਤਰ ਪ੍ਰਦੇਸ਼ ਪੁਲਸ ਨੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਖਾਸ ਕਰਕੇ ਹੋਲੀ ਵਾਲੇ ਦਿਨ ਸ਼ੁੱਕਰਵਾਰ ਦੀ ਨਮਾਜ਼ ਹੋਣ ਕਾਰਨ ਪੁਲਸ ਸ਼ਾਂਤੀ ਬਣਾਈ ਰੱਖਣ ਲਈ ਖ਼ਾਸ ਪਲਾਨਿੰਗ ਕਰ ਰਹੀ ਹੈ।
ਇਸ ਦੌਰਾਨ ਸਾਰੇ ਥਾਣਾ ਇੰਚਾਰਜਾਂ ਨੂੰ ਉਨ੍ਹਾਂ ਖੇਤਰਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਜਿੱਥੇ ਹਿੰਦੂ-ਮੁਸਲਿਮ ਮਿਸ਼ਰਤ ਆਬਾਦੀ ਹੈ ਤਾਂ ਜੋ ਉੱਥੇ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾ ਸਕਣ। ਨਾਲ ਹੀ ਉਨ੍ਹਾਂ ਲੋਕਾਂ ਦੀ ਸੂਚੀ ਵੀ ਤਿਆਰ ਕਰਨ ਨੂੰ ਕਿਹਾ ਗਿਆ ਹੈ, ਜੋ ਹੁੜਦੰਗ ਕਰ ਸਕਦੇ ਹਨ, ਤਾਂ ਜੋ ਉਨ੍ਹਾਂ ਨੂੰ ਰੋਕਣ ਲਈ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਮੈਰਿਜ ਰਜਿਸਟ੍ਰੇਸ਼ਨ ਨੂੰ ਲੈ ਕੇ ਵੱਡੀ ਖ਼ਬਰ ; ਅਦਾਲਤ ਨੇ ਜਾਰੀ ਕਰ'ਤੇ ਸਖ਼ਤ ਹੁਕਮ
ਇਸ ਬਾਰੇ ਐੱਸ.ਪੀ. ਸਿਟੀ ਆਯੂਸ਼ ਵਿਕਰਮ ਸਿੰਘ ਨੇ ਕਿਹਾ ਕਿ ਮਾਹੌਲ ਖਰਾਬ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਕਾਰਵਾਈ ਸਿਰਫ਼ ਬਾਲਗਾਂ 'ਤੇ ਹੀ ਨਹੀਂ, ਸਗੋਂ ਮਾਹੌਲ ਖ਼ਰਾਬ ਕਰਨ ਵਾਲੇ ਕਿਸ਼ੋਰਾਂ ਖ਼ਿਲਾਫ਼ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਸ ਸ਼ੁੱਕਰਵਾਰ ਦੀ ਨਮਾਜ਼ ਨੂੰ ਲੈ ਕੇ ਬਹੁਤ ਅਲਰਟ ਹੈ, ਕਿਉਂਕਿ ਪੁਲਸ ਨੂੰ ਡਰ ਹੈ ਕਿ ਹੋਲੀ ਅਤੇ ਨਮਾਜ਼ ਇੱਕੋ ਦਿਨ ਪੈਣ ਕਾਰਨ ਮਾਹੌਲ ਵਿਗੜ ਸਕਦਾ ਹੈ। ਇਸ ਸਬੰਧੀ ਸ਼ਹਿਰ ਦੇ ਸਾਰੇ ਥਾਣਿਆਂ ਨੂੰ ਪੁਖ਼ਤਾ ਤਿਆਰੀਆਂ ਅਮਲ 'ਚ ਲਿਆਉਣ ਲਈ ਕਿਹਾ ਗਿਆ ਹੈ।
ਇਸ ਤੋਂ ਇਲਾਵਾ ਪੁਲਸ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਜਿਨ੍ਹਾਂ ਲੋਕਾਂ ਵੱਲੋਂ ਮਾਹੌਲ ਖਰਾਬ ਕੀਤੇ ਜਾਣ ਦੀ ਸੰਭਾਵਨਾ ਹੈ, ਉਨ੍ਹਾਂ ਨੂੰ ਥਾਣੇ ਬੁਲਾ ਕੇ ਚਿਤਾਵਨੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਪੁਲਸ ਸਟੇਸ਼ਨ ਪੱਧਰ 'ਤੇ ਸ਼ਾਂਤੀ ਕਮੇਟੀਆਂ ਦੀਆਂ ਮੀਟਿੰਗਾਂ ਬੁਲਾ ਕੇ ਲੋਕਾਂ ਨਾਲ ਆਪਸੀ ਗੱਲਬਾਤ ਅਤੇ ਸਮਝੌਤਾ ਕਰਨ ਦੇ ਯਤਨ ਵੀ ਕੀਤੇ ਜਾਣਗੇ।
ਕਿਉਂਕਿ ਸ਼ੁੱਕਰਵਾਰ ਦੀ ਨਮਾਜ਼ ਹੋਲੀ ਵਾਲੇ ਦਿਨ ਪੈਂਦੀ ਹੈ, ਪੁਲਸ ਮੁਸਲਿਮ ਧਾਰਮਿਕ ਆਗੂਆਂ ਨਾਲ ਸੰਪਰਕ ਕਰ ਰਹੀ ਹੈ ਅਤੇ ਉਨ੍ਹਾਂ ਦੇ ਸਹਿਯੋਗ ਦੀ ਅਪੀਲ ਕਰ ਰਹੀ ਹੈ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਸਮਾਜ ਵਿਰੋਧੀ ਤੱਤ ਹੋਲੀ ਦੌਰਾਨ ਮਾਹੌਲ ਖਰਾਬ ਨਾ ਕਰ ਸਕੇ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e