ਉੱਤਰ ਪ੍ਰਦੇਸ਼ ''ਚ ਪੁਲਸ ਨੇ ਫਿਰ ਸਿੱਖ ਨੌਜਵਾਨ ਨਾਲ ਕੀਤੀ ਬਦਸਲੂਕੀ
Saturday, Apr 27, 2019 - 02:59 PM (IST)

ਲਖਨਊ- ਉੱਤਰ ਪ੍ਰਦੇਸ਼ 'ਚ ਪੁਲਸ ਵੱਲੋਂ ਸਿੱਖ ਨੌਜਵਾਨ ਨਾਲ ਬਦਸਲੂਕੀ ਕਰਨ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ 'ਚ ਸਿੱਖ ਨੌਜਵਾਨ ਵਾਰ-ਵਾਰ ਪੁਲਸ ਅਧਿਕਾਰੀ ਨੂੰ ਕਹਿ ਰਿਹਾ ਹੈ ਕਿ ਉਸ ਨੇ ਮੈਨੂੰ ਗਾਲ੍ਹਾਂ ਕੱਢੀਆਂ ਹਨ ਅਤੇ ਮੇਰੇ ਪਰਨੇ ਨੂੰ ਹੱਥ ਪਾਇਆ ਹੈ। ਇਸ ਤੋਂ ਇਲਾਵਾ ਪੁਲਸ ਅਧਿਕਾਰੀਆਂ ਨੇ ਮੇਰੇ ਨਾਲ ਹੱਥੋਪਾਈ ਵੀ ਕੀਤੀ ਹੈ। ਸਿੱਖ ਨੌਜਵਾਨ ਅਤੇ ਉਸ ਦੇ ਸਾਥੀ ਦਾ ਕਹਿਣਾ ਹੈ ਕਿ ਪੁਲਸ ਅਧਿਕਾਰੀਆਂ ਨੇ ਬਿਨਾਂ ਮਤਲਬ ਉਨ੍ਹਾਂ ਨਾਲ ਬਦਸਲੂਕੀ ਕੀਤੀ ਹੈ।
ਵੀਡੀਓ 'ਚ ਇਹ ਵੀ ਦੇਖਿਆ ਗਿਆ ਹੈ ਕਿ ਦੋ ਪੁਲਸ ਅਧਿਕਾਰੀ ਸਿੱਖ ਨੌਜਵਾਨ ਅਤੇ ਉਸ ਦੇ ਸਾਥੀ ਨਾਲ ਬਹਿਸ ਕਰ ਰਹੇ ਹਨ। ਪੁਲਸ ਅਧਿਕਾਰੀ ਕਹਿ ਰਿਹਾ ਹੈ ਕਿ ਉਨ੍ਹਾਂ ਨੇ ਸਿੱਖ ਨੌਜਵਾਨ ਤੋਂ ਡਰਾਈਵਰ ਲਾਇਸੰਸ ਮੰਗਿਆ ਹੈ ਪਰ ਸਿੱਖ ਨੌਜਵਾਨ ਕਹਿ ਵਾਰ-ਵਾਰ ਇਹ ਕਹਿ ਰਿਹਾ ਹੈ ਕਿ ਪੁਲਸ ਅਧਿਕਾਰੀ ਨੇ ਉਸ ਨੂੰ ਗਾਲ੍ਹਾ ਕੱਢੀਆ ਅਤੇ ਪਰਨੇ ਨੂੰ ਹੱਥ ਪਾਇਆ ਹੈ।
ਜ਼ਿਕਰਯੋਗ ਹੈ ਕਿ ਪਹਿਲਾਂ ਵੀ ਉੱਤਰ ਪ੍ਰਦੇਸ਼ ਤੋਂ ਅਜਿਹਾ ਮਾਮਲਾ ਸਾਹਮਣੇ ਆਇਆ ਸੀ, ਜਿਸ 'ਚ ਪੁਲਸ ਅਧਿਕਾਰੀਆਂ ਨੇ ਸਿੱਖ ਨੌਜਵਾਨ ਨਾਲ ਬੁਰਾ ਵਤੀਰਾ ਕੀਤਾ ਸੀ।