ਖਨੌਰੀ ਬਾਰਡਰ ਜਾ ਰਹੇ ਕਿਸਾਨਾਂ ''ਤੇ ਪੁਲਸ ਨੇ ਕੀਤਾ ਲਾਠੀਚਾਰਜ, ਸੁੱਟੇ ਹੰਝੂ ਗੈਸ ਦੇ ਗੋਲੇ

Friday, Feb 23, 2024 - 07:01 PM (IST)

ਹਿਸਾਰ- ਹਰਿਆਣਾ 'ਚ ਕਿਸਾਨ ਅਤੇ ਪੁਲਸ ਵਿਚਾਲੇ ਸ਼ੁੱਕਰਵਾਰ ਨੂੰ ਮੁੜ ਟਕਰਾਅ ਹੋਇਆ ਹੈ। ਕਿਸਾਨ ਅੰਦੋਲਨ ਕਾਰਨ ਖਨੌਰੀ ਸਰਹੱਦ ਜਾ ਰਹੇ ਕਿਸਾਨਾਂ 'ਤੇ ਪੁਲਸ ਨੇ ਲਾਠੀਆਂ ਚਲਾਈਆਂ। ਨਾਲ ਹੀ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲੇ ਵੀ ਛੱਡ ਗਏ। ਜਾਣਕਾਰੀ ਅਨੁਸਾਰ ਹਿਸਾਰ ਦੇ ਖੇੜੀ ਚੌਪਟਾ ਦਾ ਇਹ ਮਾਮਲਾ ਸ਼ੁੱਕਰਵਾਰ ਦੁਪਹਿਰ ਨੂੰ ਉਸ ਸਮੇਂ ਸਾਹਮਣੇ ਆਇਆ, ਜਦੋਂ ਕਿਸਾਨ ਖਨੌਰੀ ਬਾਰਡਰ 'ਤੇ ਨਿਕਲੇ ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਕਿਸਾਨ ਨਹੀਂ ਰੁਕੇ ਤਾਂ ਪੁਲਸ ਨੇ ਹੰਝੂ ਗੈਸ ਦੇ ਗੋਲੇ ਛੱਡੇ ਅਤੇ ਉਨ੍ਹਾਂ 'ਤੇ ਲਾਠੀਚਾਰਜ ਕਰ ਦਿੱਤਾ। ਪੁਲਸ ਨੇ ਕਿਸਾਨਾਂ ਦੇ ਟਰੈਕਟਰਾਂ ਦੀ ਹਵਾ ਕੱਢ ਦਿੱਤੀ। ਕਿਸਾਨਾਂ ਨੇ ਪੁਲਸ 'ਤੇ ਪਥਰਾਅ ਕੀਤਾ ਹੈ ਅਤੇ ਪੁਲਸ ਦੇ ਵਾਹਨ ਵੀ ਤੋੜ ਦਿੱਤੇ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਕਿਸਾਨਾਂ ਖ਼ਿਲਾਫ਼ ਲੱਗੇਗੀ NSA! ਹਰਿਆਣਾ ਪੁਲਸ ਨੇ ਖਿੱਚੀ ਕਾਰਵਾਈ ਦੀ ਤਿਆਰੀ

PunjabKesari

ਦੱਸਣਯੋਗ ਹੈ ਕਿ ਕਿਸਾਨਾਂ ਦੇ ਅੰਦੋਲਨ ਦਾ ਅੱਜ 11ਵਾਂ ਦਿਨ ਹੈ। ਉੱਥੇ ਹੀ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ 'ਤੇ 21 ਸਾਲ ਦੇ ਸ਼ੁਭਕਰਨ ਦੀ ਮੌਤ ਦੇ ਵਿਰੋਧ 'ਚ ਕਿਸਾਨ ਸ਼ੁੱਕਰਵਾਰ ਨੂੰ ਦੇਸ਼ ਭਰ 'ਚ ਬਲੈਕ ਡੇਅ ਮਨ੍ਹਾ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਦੀ ਵੀਰਵਾਰ ਨੂੰ ਸਾਢੇ 4 ਘੰਟੇ ਚੱਲੀ ਬੈਠਕ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਸੀ। ਇਸ 'ਚ 100 ਕਿਸਾਨ ਸੰਗਠਨਾਂ ਨੇ ਹਿੱਸਾ ਲਿਆ। ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ਾ ਮੁਆਫ਼ੀ, ਪੁਲਸ 'ਚ ਦਰਜ ਕੇਸ ਵਾਪਸ ਲੈਣ, ਲਖੀਮਪੁਰੀ ਖੀਰੀ ਹਿੰਸਾ ਦੇ ਪੀੜਤਾਂ ਨੂੰ ਰਾਹਤ ਦੇਣ ਦੀ ਮੰਗ ਕਰ ਰਹੀ ਹੈ। ਭੂਮੀ ਐਕੁਵਾਇਰ ਐਕਟ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News