ਕਠੂਆ ''ਚ ਸਮਾਰਟ ਮੀਟਰ ਦਾ ਵਿਰੋਧ ਕਰ ਰਹੇ ਲੋਕਾਂ ''ਤੇ ਪੁਲਸ ਨੇ ਕੀਤਾ ਲਾਠੀਚਾਰਜ
Tuesday, Oct 15, 2024 - 06:55 PM (IST)

ਜੰਮੂ (ਏਜੰਸੀ): ਜੰਮੂ-ਕਸ਼ਮੀਰ ਦੇ ਕਠੂਆ ਇਲਾਕੇ ਵਿਚ ਸਮਾਰਟ ਮੀਟਰ ਲਗਾਉਣ ਦਾ ਵਿਰੋਧ ਕਰ ਰਹੇ ਲੋਕਾਂ ਦੇ ਇਕ ਸਮੂਹ ਨੂੰ ਖਦੇੜਨ ਲਈ ਪੁਲਸ ਨੇ ਮੰਗਲਵਾਰ ਨੂੰ ਹਲਕਾ ਲਾਠੀਚਾਰਜ ਕੀਤਾ। ਪੁਲਸ ਨੇ ਪ੍ਰਦਰਸ਼ਨ ਦੇ ਸਬੰਧ ਵਿੱਚ 5 ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ।
ਇਹ ਵੀ ਪੜ੍ਹੋ: ਕੇਰਲ ’ਚ ਵਧੀਕ ਜ਼ਿਲਾ ਮੈਜਿਸਟ੍ਰੇਟ ਆਪਣੇ ਘਰ ’ਚ ਮ੍ਰਿਤਕ ਮਿਲੇ, ਪੱਖੇ ਨਾਲ ਲਟਕਦੀ ਮਿਲੀ ਲਾਸ਼
ਅਧਿਕਾਰੀਆਂ ਨੇ ਦੱਸਿਆ ਕਿ ਕੁਝ ਔਰਤਾਂ ਸਮੇਤ ਲੋਕਾਂ ਦਾ ਇੱਕ ਸਮੂਹ 'ਜਨ ਜਾਗਰਣ ਮੰਚ' ਦੇ ਬੈਨਰ ਹੇਠ ਕਠੂਆ ਸ਼ਹਿਰ ਵਿੱਚ ਇਕੱਠੇ ਹੋਏ ਅਤੇ ਸੜਕ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ। ਪੁਲਸ ਨੇ ਭੀੜ ਨੂੰ ਖਿੰਡਾਉਣ ਅਤੇ ਆਵਾਜਾਈ ਬਹਾਲ ਕਰਨ ਲਈ ਹਲਕਾ ਲਾਠੀਚਾਰਜ ਕੀਤਾ। ਕਠੂਆ ਵਿੱਚ ਸਮਾਰਟ ਮੀਟਰ ਲਗਾਉਣ ਦੇ ਵਿਰੋਧ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਦੌਰਾਨ 5 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ।
ਇਹ ਵੀ ਪੜ੍ਹੋ: ਅਮਰੀਕੀ ਰੈਪਰ ਡਿਡੀ ਖ਼ਿਲਾਫ਼ 6 ਲੋਕਾਂ ਨੇ ਜਿਨਸੀ ਸ਼ੋਸ਼ਣ ਦੇ ਕੇਸ ਕਰਵਾਏ ਦਰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8