ਪੁਲਸ ਮੁਲਾਜ਼ਮ ਦਾ ਚਾਕੂ ਮਾਰ ਕੇ ਕਤਲ ! ਮਣੀਪੁਰ ਪੁਲਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

Thursday, Jun 04, 2026 - 02:04 PM (IST)

ਪੁਲਸ ਮੁਲਾਜ਼ਮ ਦਾ ਚਾਕੂ ਮਾਰ ਕੇ ਕਤਲ ! ਮਣੀਪੁਰ ਪੁਲਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਨੈਸ਼ਨਲ ਡੈਸਕ- ਮਣੀਪੁਰ ਦੇ ਥੌਬਲ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਇੱਕ ਮੁਹਿੰਮ ਦੌਰਾਨ ਇੱਕ ਪੁਲਸ ਮੁਲਾਜ਼ਮ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਸ ਨੇ ਇਸ ਮਾਮਲੇ 'ਚ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਅਧਿਕਾਰੀਆਂ ਵੱਲੋਂ ਵੀਰਵਾਰ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ, ਬੁੱਧਵਾਰ ਰਾਤ ਨੂੰ ਮੋਇਜਿੰਗ ਖੋਂਗਕੋਕ ਇਲਾਕੇ ਵਿੱਚ ਪੁਲਸ ਕਮਾਂਡੋ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਮੁਹੰਮਦ ਨਾਓਬੀ (25) ਅਤੇ ਇੱਕ ਹੋਰ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ। ਪੁਲਸ ਮੁਤਾਬਕ, ਪੁੱਛਗਿੱਛ ਦੌਰਾਨ ਮੁਲਜ਼ਮ ਮੁਹੰਮਦ ਨਾਓਬੀ ਨੇ ਅਚਾਨਕ ਚਾਕੂ ਨਾਲ ਪੁਲਸ ਮੁਲਾਜ਼ਮ ਖੋਈਰੋਮ ਸੁਰੇਸ਼ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਹਮਲੇ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ- ਜੰਗ ਖ਼ਤਮ ! ਅਮਰੀਕੀ ਸੰਸਦ 'ਚ War Powers Resolution ਹੋਇਆ ਪਾਸ

ਗੰਭੀਰ ਰੂਪ ਵਿੱਚ ਜ਼ਖ਼ਮੀ ਖੋਈਰੋਮ ਸੁਰੇਸ਼ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਰਾਤ ਦੇ ਕਰੀਬ 9:15 ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਇਲਾਕੇ ਵਿੱਚ ਚਲਾਈ ਗਈ ਵੱਡੀ ਤਲਾਸ਼ੀ ਮੁਹਿੰਮ ਤੋਂ ਬਾਅਦ ਮੁੱਖ ਮੁਲਜ਼ਮ ਮੁਹੰਮਦ ਨਾਓਬੀ ਨੂੰ ਵੀਰਵਾਰ ਸਵੇਰੇ ਕਰੀਬ 8:45 ਵਜੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਪ੍ਰਵਾਸੀਆਂ ਨੂੰ ਖੁੱਲ੍ਹ ਕੇ ਵੀਜ਼ੇ ਦੇਵੇਗਾ ਕੈਨੇਡਾ ! 'ਮੰਦੀ' ਨਾਲ ਜੂਝ ਰਿਹਾ ਦੇਸ਼, PM ਨੇ ਦਿੱਤਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News