ਸ਼੍ਰੀਨਗਰ 'ਚ ਅੱਤਵਾਦੀਆਂ ਨੇ ਪੁਲਸ ਅਧਿਕਾਰੀ ਦਾ ਗੋਲੀ ਮਾਰ ਕੀਤਾ ਕਤਲ, ਮਾਮਲਾ ਦਰਜ

Thursday, Jun 24, 2021 - 10:50 AM (IST)

ਸ਼੍ਰੀਨਗਰ 'ਚ ਅੱਤਵਾਦੀਆਂ ਨੇ ਪੁਲਸ ਅਧਿਕਾਰੀ ਦਾ ਗੋਲੀ ਮਾਰ ਕੀਤਾ ਕਤਲ, ਮਾਮਲਾ ਦਰਜ

ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਸ਼੍ਰੀਨਗਰ ਦੇ ਮੇਂਗਨਵਾਜੀ ਨੌਗਾਮ ਇਲਾਕੇ 'ਚ ਇਕ ਮਸਜਿਦ ਦੇ ਸਾਹਮਣੇ ਇਕ ਪੁਲਸ ਇੰਸਪੈਕਟਰ 'ਤੇ ਗੋਲੀਬਾਰੀ ਕਰਨ ਦੇ ਦੋਸ਼ 'ਚ 2 ਅੱਤਵਾਦੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਇਕ ਬਿਆਨ ਅਨੁਸਾਰ, ਘਟਨਾ ਮੰਗਲਵਾਰ ਰਾਤ ਕਰੀਬ 8 ਵਜੇ ਦੀ ਹੈ, ਜਦੋਂ ਪੀੜਤ ਪੁਲਸ ਇੰਸਪੈਕਟਰ ਪਰਵੇਜ਼ ਅਹਿਮਦ ਨਮਾਜ਼ ਅਦਾ ਕਰਨ ਜਾ ਰਹੇ ਸਨ।

ਘਟਨਾ ਦੇ ਸੀ.ਸੀ.ਟੀ.ਵੀ. ਫੁਟੇਜ 'ਚ ਅੱਤਵਾਦੀ ਅਹਿਮਦ 'ਤੇ ਗੋਲੀਬਾਰੀ ਕਰਦੇ ਹੋਏ ਦਿਖਾਈ ਦੇ ਰਹੇ ਹਨ। ਗੋਲੀ ਲੱਗਣ ਨਾਲ ਅਹਿਮਦ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਆਈ.ਜੀ.ਪੀ. ਕਸ਼ਮੀਰ, ਡੀ.ਆਈ.ਜੀ. ਸੀ.ਕੇ.ਆਰ. ਅਤੇ ਐੱਸ.ਐੱਸ.ਪੀ. ਸ਼੍ਰੀਨਗਰ ਨੇ ਘਟਨਾ ਵਾਲੀ ਜਗ੍ਹਾ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਪੁਲਸ ਅੱਤਵਾਦੀਆਂ ਦੀ ਪਛਾਣ ਕਰਨ 'ਚ ਜੁਟੀ ਹੈ ਅਤੇ ਸ਼ੱਕੀਆਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। 


author

DIsha

Content Editor

Related News