ਬਾਰਾਮੁਲਾ 'ਚ ਪੁਲਸ ਪਾਰਟੀ 'ਤੇ ਗ੍ਰਨੇਡ ਹਮਲਾ, ਦੋ ਨਾਗਰਿਕ ਜ਼ਖ਼ਮੀ

12/12/2020 7:31:26 PM

ਨਵੀਂ ਦਿੱਲੀ - ਜੰਮੂ-ਕਸ਼ਮੀਰ ਦੇ ਬਾਰਾਮੁਲਾ ਜ਼ਿਲ੍ਹੇ ਵਿੱਚ ਸ਼ਨੀਵਾਰ ਸ਼ਾਮ ਪੁਲਸ ਪਾਰਟੀ 'ਤੇ ਅੱਤਵਾਦੀ ਹਮਲਾ ਹੋਇਆ ਹੈ। ਬਾਰਾਮੁਲਾ ਦੇ ਸੋਪੋਰ ਵਿੱਚ ਪੁਲਸ ਪਾਰਟੀ ਨੂੰ ਨਿਸ਼ਾਨਾ ਬਣਾ ਕੇ ਅੱਤਵਾਦੀਆਂ ਨੇ ਗ੍ਰਨੇਡ ਸੁੱਟਿਆ। ਇਸ ਗ੍ਰਨੇਡ ਹਮਲੇ ਦੀ ਚਪੇਟ ਵਿੱਚ ਦੋ ਆਮ ਨਾਗਰਿਕ ਆ ਗਏ ਅਤੇ ਜ਼ਖ਼ਮੀ ਹੋ ਗਏ। ਦੋਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਮਲੇ ਵਿੱਚ ਕਿਸੇ ਜਵਾਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ।

ਇੱਕ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਵਾਸੁਰਾ ਇਲਾਕੇ ਵਿੱਚ ਅੱਤਵਾਦੀਆਂ ਨੇ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਸੀ। ਜੰਮੂ-ਕਸ਼ਮੀਰ ਪੁਲਸ ਨੇ ਅੱਤਵਾਦੀ ਦੀ ਗੋਲੀ ਦੇ ਸ਼ਿਕਾਰ ਹੋਏ ਸ਼ਖਸ ਦੀ ਪਛਾਣ ਵਾਸੁਰਾ ਨਿਵਾਸੀ ਮੁਸ਼ਤਾਕ ਅਹਿਮਦ ਦੇ ਤੌਰ 'ਤੇ ਕੀਤੀ। 

ਹਾਲ ਦੇ ਦਿਨਾਂ ਵਿੱਚ ਘਾਟੀ ਵਿੱਚ ਅੱਤਵਾਦੀ ਘਟਨਾਵਾਂ ਵਿੱਚ ਤੇਜੀ ਵੇਖੀ ਜਾ ਰਹੀ ਹੈ। ਬੀਤੇ ਮਹੀਨੇ, 19 ਨਵੰਬਰ ਨੂੰ ਨਗਰੋਟਾ ਵਿੱਚ ਫੌਜ ਅਤੇ ਸੁਰੱਖਿਆ ਬਲਾਂ ਨੇ ਜੈਸ਼ ਦੇ ਚਾਰ ਅੱਤਵਾਦੀਆਂ ਨੂੰ ਮਾਰ ਗਿਰਾਇਆ ਸੀ ਅਤੇ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕੀਤਾ ਸੀ। ਜੰਮੂ-ਕਸ਼ਮੀਰ ਪੁਲਸ ਨੇ ਕਿਹਾ ਸੀ ਕਿ ਇਹ ਅੱਤਵਾਦੀ ਵੱਡਾ ਹਮਲਾ ਕਰਨ ਦੀ ਸਾਜ਼ਿਸ਼ ਰਚ ਰਹੇ ਸਨ। ਸੁਰੱਖਿਆ ਬਲਾਂ ਨੇ ਇਸ ਹਮਲੇ ਨੂੰ ਨਾਕਾਮ ਕਰ ਦਿੱਤਾ ਸੀ ਪਰ ਇਸ ਤੋਂ ਬਾਅਦ ਵੀ ਕਈ ਹਮਲੇ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਅਤੇ ਪੁਲਸ 'ਤੇ ਹੋ ਚੁੱਕੇ ਹਨ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News