ਹੈਲੋ! ਸ਼ਹਿਰ 'ਚ ਹੋਣਗੇ ਬੰਬ ਧਮਾਕੇ, ਇਕ ਫੋਨ ਨੇ ਪੁਲਸ ਨੂੰ ਪਾ 'ਤੀਆਂ ਭਾਜੜਾਂ
Wednesday, Apr 16, 2025 - 12:06 PM (IST)

ਮੁੰਬਈ- ਸ਼ਹਿਰ 'ਚ ਹੋਣਗੇ ਬੰਬ ਧਮਾਕੇ...। ਇਕ ਫੋਨ ਕਾਲ ਕਾਰਨ ਪੁਲਸ ਮਹਿਕਮੇ ਨੂੰ ਭਾਜੜਾਂ ਪੈ ਗਈਆਂ। ਦਰਅਸਲ ਮੁੰਬਈ ਪੁਲਸ ਨੂੰ ਇਕ ਵਿਅਕਤੀ ਨੇ ਫੋਨ ਕਰ ਕੇ ਦਾਅਵਾ ਕੀਤਾ ਕਿ ਸ਼ਹਿਰ ਵਿਚ ਬੰਬ ਧਮਾਕੇ ਹੋਣਗੇ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਸੂਰਜ ਜਾਧਵ (37) ਵਜੋਂ ਹੋਈ ਹੈ, ਜਿਸ ਨੇ ਸ਼ਰਾਬ ਦੇ ਨਸ਼ੇ ਵਿਚ ਧਮਕੀ ਭਰਿਆ ਫੋਨ ਕੀਤਾ ਸੀ। ਉਕਤ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੰਬਈ ਪੁਲਸ ਦੇ ਮੁੱਖ ਕੰਟਰੋਲ ਰੂਮ ਨੂੰ ਇਕ ਧਮਕੀ ਭਰਿਆ ਫੋਨ ਕਾਲ ਆਇਆ, ਜਿਸ 'ਚ ਵਿਅਕਤੀ ਨੇ ਦਾਅਵਾ ਕੀਤਾ ਕਿ ਮਹਾਨਗਰ ਵਿਚ ਬੰਬ ਧਮਾਕੇ ਹੋਣਗੇ।
ਇਹ ਵੀ ਪੜ੍ਹੋ- ਔਰਤਾਂ ਲਈ ਖੁਸ਼ਖ਼ਬਰੀ; ਅੱਜ ਖ਼ਾਤਿਆਂ 'ਚ ਆਉਣਗੇ 1250 ਰੁਪਏ
ਪੁਲਸ ਨੇ ਧਮਕੀ ਦੇਣ ਵਾਲੇ ਨੂੰ ਕੀਤਾ ਗ੍ਰਿਫ਼ਤਾਰ
ਇਸ ਫੋਨ ਕਾਲ ਦੇ ਤੁਰੰਤ ਬਾਅਦ ਪੁਲਸ ਨੇ ਜਾਂਚ ਸ਼ੁਰੂ ਕੀਤੀ ਜਿਸ ਤੋਂ ਬਾਅਦ ਫੋਨ ਕਰਨ ਵਾਲੇ ਵਿਅਕਤੀ ਨੂੰ ਬੋਰੀਵਲੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਅਧਿਕਾਰੀ ਨੇ ਕਿਹਾ ਕਿ ਬੋਰੀਵਲੀ ਦੇ ਰਹਿਣ ਵਾਲੇ ਜਾਧਵ ਨੇ ਸ਼ਰਾਬ ਦੇ ਨਸ਼ੇ 'ਚ ਧਮਕੀ ਭਰਿਆ ਫੋਨ ਕੀਤਾ। ਅਧਿਕਾਰੀ ਨੇ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਜਾਧਵ ਨੇ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਫਰਜ਼ੀ ਕਾਲਾਂ ਕੀਤੀਆਂ ਸਨ ਅਤੇ ਉਸ ਖਿਲਾਫ਼ ਪਹਿਲਾਂ ਹੀ ਵੱਖ-ਵੱਖ ਥਾਣਿਆਂ (ਬੋਰੀਵਲੀ, ਵਕੋਲਾ ਅਤੇ ਬੀਕੇਸੀ) ਵਿਚ ਅਪਰਾਧਿਕ ਧਮਕੀਆਂ ਦੇ ਦੋਸ਼ 'ਚ ਤਿੰਨ ਮਾਮਲੇ ਦਰਜ ਹਨ, ਜਿਨ੍ਹਾਂ ਵਿਚ ਗੰਭੀਰ ਧਮਕੀਆਂ ਵੀ ਸ਼ਾਮਲ ਹਨ। ਹਾਲ ਹੀ ਵਿਚ ਆਏ ਧਮਕੀ ਭਰੇ ਫੋਨ ਕਾਲ ਤੋਂ ਬਾਅਦ ਦੱਖਣੀ ਮੁੰਬਈ ਦੀ ਆਜ਼ਾਦ ਮੈਦਾਨ ਪੁਲਸ ਨੇ ਉਸ ਖਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8