ਜੰਮੂ ਕਸ਼ਮੀਰ : ਰਾਜੌਰੀ ''ਚ ਨਸ਼ੀਲੇ ਪਦਾਰਥ ਤਸਕਰ ਦੀ ਜਾਇਦਾਦ ਕੀਤੀ ਗਈ ਜ਼ਬਤ
Saturday, May 04, 2024 - 05:51 PM (IST)
ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਇਕ ਨਸ਼ੀਲੇ ਪਦਾਰਥ ਤਸਕਰ ਦੀ ਮਲਕੀਅਤ ਵਾਲੇ ਇਕ ਬਹੁਮੰਜ਼ਿਲਾ ਵਪਾਰਕ ਭਵਨ ਅਤੇ ਇਕ ਵਾਹਨ ਨੂੰ ਜ਼ਬਤ ਕੀਤਾ ਗਿਆ, ਜਿਨ੍ਹਾਂ ਦੀ ਕੁੱਲ ਕੀਮਤ 1.80 ਕਰੋੜ ਰੁਪਏ ਤੋਂ ਵੱਧ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਬੁਲਾਰੇ ਨੇ ਕਿਹਾ ਕਿ ਵਿਕਲ ਚੋਗਾ ਖ਼ਿਲਾਫ਼ ਪਿਛਲੇ ਸਾਲ ਰਾਜੌਰੀ ਦੇ ਨਸ਼ੀਲੇ ਪਦਾਰਥ ਅਤੇ ਸਾਈਕੋਟ੍ਰੋਪਿਕ ਪਦਾਰਥ (ਐੱਨ.ਡੀ.ਪੀ.ਐੱਸ.) ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ।
ਪੁਲਸ ਅਨੁਸਾਰ ਚੋਗਾ ਨੇ ਰਾਜੌਰੀ ਸ਼ਹਿਰ 'ਚ ਨੌਜਵਾਨਾਂ ਨੂੰ ਨਸ਼ੀਲੇ ਪਦਾਰਥ ਵੇਚ ਕੇ ਗੈਰ-ਕਾਨੂੰਨੀ ਰੂਪ ਨਾਲ ਜਾਇਦਾਦ ਇਕੱਠੀ ਕੀਤੀ ਸੀ। ਉਨ੍ਹਾਂ ਕਿਹਾ ਕਿ ਜ਼ਬਤ ਕੀਤੀਆਂ ਗਈਆਂ ਜਾਇਦਾਦਾਂ 'ਚ ਰਾਜੌਰੀ ਸ਼ਹਿਰ 'ਚ 1.74 ਕਰੋੜ ਰੁਪਏ ਮੁੱਲ ਦਾ ਚਾਰ ਮੰਜ਼ਿਲਾ ਵਾਪਰਕ ਭਵਨ ਅਤੇ 7 ਲੱਖ ਰੁਪਏ ਮੁੱਲ ਦੀ ਇਕ ਕਾਰ ਸ਼ਾਮਲ ਹੈ। ਰਾਜੌਰੀ ਦੇ ਸੀਨੀਅਰ ਪੁਲਸ ਸੁਪਰਡੈਂਟ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪੁਲਸ ਜ਼ਿਲ੍ਹੇ ਤੋਂ ਨਸ਼ੀਲੇ ਪਦਾਰਥ ਦੇ ਖ਼ਤਰੇ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8