ਸੈਫ਼ ਅਲੀ ਖ਼ਾਨ ''ਤੇ ਹੋਏ ਹਮਲੇ ਬਾਰੇ ਪੁਲਸ ਦਾ ਪਹਿਲਾ ਬਿਆਨ, ਆਖ਼ੀ ਇਹ ਗੱਲ
Thursday, Jan 16, 2025 - 09:06 AM (IST)
ਮੁੰਬਈ (ਭਾਸ਼ਾ): ਮੁੰਬਈ ਵਿਚ ਬਾਲੀਵੁੱਡ ਅਦਾਕਾਰ ਸੈਫ਼ ਅਲੀਨ ਖ਼ਾਨ ਦੇ ਘਰ ਵਿਚ ਵੜ ਕੇ ਇਕ ਹਮਲਾਵਰ ਨੇ ਉਨ੍ਹਾਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਕਾਰਨ ਉਹ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿਚ ਮੁੰਬਈ ਪੁਲਸ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ
ਪੁਲਸ ਨੇ ਉਕਤ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਘਟਨਾ ਸੈਫ਼ ਅਲੀ ਖ਼ਾਨ ਦੇ ਬਾਂਦਰਾ ਸਥਿਤ ਘਰ ਵਿਚ ਬੁੱਧਵਾਰ ਦੇਰ ਰਾਤ ਵਾਪਰੀ, ਜਿਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਮੁਤਾਬਕ, ਇਕ ਅਣਪਛਾਤਾ ਵਿਅਕਤੀ ਸੈਫ਼ ਅਲੀ ਖ਼ਾਨ ਦੇ ਘਰ ਵਿਚ ਵੜਿਆ ਤੇ ਦੋਹਾਂ ਵਿਚਾਲੇ ਹੱਥੋਪਾਈ ਹੋਈ। ਘਟਨਾ ਸਮੇਂ ਅਦਾਕਾਰ ਦੇ ਕੁਝ ਸਕੇ-ਸਬੰਧੀ ਵੀ ਘਰ ਵਿਚ ਮੌਜੂਦ ਸਨ।
ਇਹ ਖ਼ਬਰ ਵੀ ਪੜ੍ਹੋ - ਅੱਜ ਬੰਦ ਹੋ ਜਾਵੇਗਾ Internet!
ਅਧਿਕਾਰੀ ਨੇ ਅੱਗੇ ਦੱਸਿਆ ਕਿ ਚਾਕੂ ਨਾਲ ਕੀਤੇ ਗਏ ਹਮਲੇ ਵਿਚ ਸੈਫ਼ ਅਲੀ ਖ਼ਾਨ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਬਾਂਦਰਾ ਦੇ ਲੀਲਾਵਤੀ ਹਸਪਤਾਲ ਲਿਜਾਇਆ ਗਿਆ। ਇੱਥੇ ਉਨ੍ਹਾਂ ਦੀ ਹਾਲਤ ਖ਼ਤਰਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਬਾਂਦਰਾ ਪੁਲਸ ਮੌਕੇ 'ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8