ਥਾਣਾ ਇੰਚਾਰਜ ਦੀ ਧੀ ਦੀ 22ਵੀਂ ਮੰਜ਼ਿਲ ਤੋਂ ਹੇਠਾਂ ਡਿੱਗਣ ਨਾਲ ਹੋਈ ਮੌਤ

Wednesday, Aug 14, 2024 - 11:02 AM (IST)

ਥਾਣਾ ਇੰਚਾਰਜ ਦੀ ਧੀ ਦੀ 22ਵੀਂ ਮੰਜ਼ਿਲ ਤੋਂ ਹੇਠਾਂ ਡਿੱਗਣ ਨਾਲ ਹੋਈ ਮੌਤ

ਨੋਇਡਾ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਗੌਤਮਬੁੱਧ ਨਗਰ ਜ਼ਿਲ੍ਹੇ ਦੇ ਸੂਰਜਪੁਰ ਥਾਣਾ ਖੇਤਰ 'ਚ ਇਕ ਸੋਸਾਇਟੀ ਦੀ 22ਵੀਂ ਮੰਜ਼ਿਲ ਤੋਂ ਸ਼ੱਕੀ ਹਾਲਾਤਾਂ 'ਚ ਡਿੱਗ ਕੇ ਇਕ ਕੁੜੀ ਦੀ ਮੌਤ ਹੋ ਗਈ। ਸੂਰਜਪੁਰ ਥਾਣੇ ਦੇ ਇੰਚਾਰਜ ਇੰਸਪੈਕਟਰ ਵਿਨੋਦ ਕੁਮਾਰ ਸਿੰਘ ਨੇ ਦੱਸਿਆ ਕਿ ਸੈਕਟਰ-24 ਥਾਣੇ ਦੇ ਇੰਚਾਰਜ ਇੰਸਪੈਕਟਰ ਧਰੁਵ ਭੂਸ਼ਣ ਦੁਬੇ ਦਾ ਪਰਿਵਾਰ ਸੂਰਜਪੁਰ ਦੀ ਇਕ ਸੋਸਾਇਟੀ 'ਚ ਰਹਿੰਦਾ ਹੈ। 

ਉਨ੍ਹਾਂ ਦੱਸਿਆ ਕਿ ਦੁਬੇ ਦੀ 17 ਸਾਲਾ ਧੀ ਦੀ 22ਵੀਂ ਮੰਜ਼ਿਲ ਤੋਂ ਡਿੱਗ ਕੇ ਮੌਤ ਹੋ ਗਈ। ਸਿੰਘ ਅਨੁਸਾਰ ਨੇੜੇ-ਤੇੜੇ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜੀ ਅਤੇ ਪੂਰੀ ਪ੍ਰਕਿਰਿਆ ਤੋਂ ਬਾਅਦ ਦੇਰ ਰਾਤ ਅੰਤਿਮ ਸੰਸਕਾਰ ਕਰ ਦਿੱਤਾ। ਸਿੰਘ ਨੇ ਕਿਹਾ ਕਿ ਸ਼ੁਰੂਆਤੀ ਜਾਂਚ 'ਚ ਅਜਿਹਾ ਲੱਗ ਰਿਹਾ ਹੈ ਕਿ ਕੁੜੀ ਨੇ ਖੁਦਕੁਸ਼ੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਇਸ ਮਾਮਲੇ 'ਚ ਕੋਈ ਸ਼ਿਕਾਇਤ ਕੀਤੀ ਜਾਂਦੀ ਹੈ ਤਾਂ ਪੁਲਸ ਘਟਨਾ ਦੀ ਜਾਂਚ ਕਰੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News