ਪੁਲਸ 'ਚ ਸਬ ਇੰਸਪੈਕਟਰ ਦੀ ਭਰਤੀ, ਜਾਣੋ ਉਮਰ ਤੇ ਹੋਰ ਵੇਰਵੇ
Monday, Nov 25, 2024 - 09:47 AM (IST)
ਜੰਮੂ- ਪੁਲਸ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਜੰਮੂ ਕਸ਼ਮੀਰ ਪੁਲਸ 'ਚ ਸਬ ਇੰਸਪੈਕਟਰ ਦੀ ਭਰਤੀ ਨਿਕਲੀ ਹੈ। ਜੰਮੂ ਅਤੇ ਕਸ਼ਮੀਰ ਸਰਵਿਸ ਸਲੈਕਸ਼ਨ ਬੋਰਡ ਨੇ ਪੁਲਸ 'ਚ ਐੱਸਆਈ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਮਹੱਤਵਪੂਰਨ ਤਾਰੀਖ਼ਾਂ
ਅਪਲਾਈ ਕਰਨ ਦੀ ਪ੍ਰਕਿਰਿਆ 3 ਦਸੰਬਰ 2024 ਤੋਂ ਸ਼ੁਰੂ ਹੋਵੇਗੀ।
ਉਮੀਦਵਾਰ 2 ਜਨਵਰੀ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗਰੈਜੂਏਟ ਹੋਣਾ ਚਾਹੀਦਾ। ਇਸ ਤੋਂ ਇਲਾਵਾ ਉਮੀਦਵਾਰਾਂ ਦਾ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦਾ ਸਥਾਈ ਨਿਵਾਸੀ ਹੋਣਾ ਵੀ ਜ਼ਰੂਰੀ ਹੈ।
ਉਮਰ
ਉਮੀਦਵਾਰ ਦੀ ਉਮਰ 18 ਤੋਂ 30 ਸਾਲ ਤੱਕ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।