ਖਨੌਰੀ ਬਾਰਡਰ ''ਤੇ ਪ੍ਰਦਰਸ਼ਨਕਾਰੀਆਂ ਨੇ ਪਰਾਲੀ ''ਚ ਮਿਰਚ ਪਾਊਡਰ ਪਾ ਕੇ ਪੁਲਸ ਨੂੰ ਘੇਰਿਆ : ਹਰਿਆਣਾ ਪੁਲਸ

02/22/2024 11:36:44 AM

ਹਰਿਆਣਾ- ਹਰਿਆਣਾ ਪੁਲਸ ਨੇ ਬੁੱਧਵਾਰ ਨੂੰ ਦੱਸਿਆ ਕਿ ਖਨੌਰੀ ਸਰਹੱਦ 'ਤੇ ਪ੍ਰਦਰਸ਼ਨਕਾਰੀਆਂ ਨੇ ਪਥਰਾਅ ਨਾਲ ਲਾਠੀ ਅਤੇ ਗੰਡਾਸੇ ਇਸਤੇਮਾਲ ਕਰਦੇ ਹੋਏ ਪੁਲਸ ਮੁਲਾਜ਼ਮਾਂ 'ਤੇ ਹਮਲਾ ਕੀਤਾ, ਜਿਸ 'ਚ ਲਗਭਗ 12 ਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਹਰਿਆਣਾ ਪੁਲਸ ਦੀ ਮਹਿਲਾ ਬੁਲਾਰਾ ਮਨੀਸ਼ਾ ਚੌਧਰੀ ਨੇ ਦੱਸਿਆ ਕਿ ਹਰਿਆਣਾ ਦੇ ਦਾਤਾ ਸਿੰਘ-ਖਨੌਰੀ ਬਾਰਡਰ 'ਤੇ ਪ੍ਰਦਰਸ਼ਨਕਾਰੀਆਂ ਨੇ ਪਰਾਲੀ 'ਚ ਮਿਰਚ ਪਾਊਡਰ ਪਾ ਕੇ ਪੁਲਸ ਨੂੰ ਚਾਰੇ ਪਾਸਿਓਂ ਘੇਰ ਲਿਆ ਸੀ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਤੋਂ ਸ਼ਾਂਤੀ ਦੀ ਅਪੀਲ ਕੀਤੀ।

ਇਸ ਤੋਂ ਪਹਿਲਾਂ ਹਰਿਆਣਾ ਪੁਲਸ ਨੇ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਕਿਸਾਨਾਂ ਨੂੰ ਬੈਰੀਕੇਡਾਂ ਵੱਲ ਵਧਣ ਤੋਂ ਰੋਕਣ ਲਈ ਬੁੱਧਵਾਰ ਨੂੰ ਹੰਝੂ ਗੈਸ ਦੇ ਗੋਲੇ ਛੱਡੇ। ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕਰ ਰਹੇ ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਉਹ ਇਸ ਮੁੱਦੇ ਨੂੰ ਹੱਲ ਕਰਨ ਲਈ ਕਿਸਾਨਾਂ ਨਾਲ ਚੌਥੇ ਗੇੜ ਦੀ ਗੱਲਬਾਤ ਅਸਫ਼ਲ ਹੋਣ ਤੋਂ ਬਾਅਦ ਬੁੱਧਵਾਰ ਸਵੇਰੇ 11 ਵਜੇ ਆਪਣਾ ਪ੍ਰਦਰਸ਼ਨ ਮੁੜ ਸ਼ੁਰੂ ਕਰਨਗੇ। ਕੁਝ ਕਿਸਾਨਾਂ ਨੇ ਹਰਿਆਣਾ 'ਚ ਅੰਬਾਲਾ ਨੇੜੇ ਸ਼ੰਭੂ 'ਚ ਕਈ ਪੜਾਵਾਂ 'ਚ ਲਗਾਏ ਬੈਰੀਕੇਡਾਂ ਵੱਲ ਵਧਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਦੌੜਾਉਣ ਲਈ ਹੰਝੂ ਗੈਸ ਦੇ ਗੋਲੇ ਛੱਡੇ। ਸ਼ੰਭੂ ਬਾਰਡਰ 'ਤੇ ਪ੍ਰਦਰਸ਼ਨ ਸਥਾਨ ਉੱਪਰ ਇਕ ਡਰੋਨ ਵੀ ਦੇਖਿਆ ਗਿਆ। ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ਾ ਮੁਆਫ਼ੀ, ਪੁਲਸ 'ਚ ਦਰਜ ਕੇਸ ਵਾਪਸ ਲੈਣ, ਲਖੀਮਪੁਰੀ ਖੀਰੀ ਹਿੰਸਾ ਦੇ ਪੀੜਤਾਂ ਨੂੰ ਰਾਹਤ ਦੇਣ ਦੀ ਮੰਗ ਕਰ ਰਹੀ ਹੈ। ਭੂਮੀ ਐਕੁਵਾਇਰ ਐਕਟ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News