ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਅਲ ਬਦਰ ਦੇ ‘ਹਾਈਬ੍ਰਿਡ’ ਅੱਤਵਾਦੀ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ

Saturday, Jul 29, 2023 - 11:07 PM (IST)

ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਅਲ ਬਦਰ ਦੇ ‘ਹਾਈਬ੍ਰਿਡ’ ਅੱਤਵਾਦੀ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ

ਨੈਸ਼ਨਲ ਡੈਸਕ—ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ ’ਚ ਅੱਤਵਾਦੀ ਸੰਗਠਨ ਅਲ ਬਦਰ ਦੇ ਇਕ 'ਹਾਈਬ੍ਰਿਡ' ਅੱਤਵਾਦੀ ਨੂੰ ਪੁਲਸ ਨੇ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ 'ਹਾਈਬ੍ਰਿਡ' ਅਜਿਹੇ ਅੱਤਵਾਦੀ ਹੁੰਦੇ ਹਨ, ਜੋ ਹਮਲੇ ਕਰਦੇ ਹਨ ਅਤੇ ਬਾਅਦ ਵਿਚ ਆਪਣੇ ਆਪ ਨੂੰ ਨਾਗਰਿਕ ਦੱਸਦੇ ਹਨ। ਉਨ੍ਹਾਂ ਨੇ ਦੱਸਿਆ ਕਿ ਅਲ ਬਦਰ ਨਾਲ ਸਬੰਧਿਤ ਅਰਫਾਤ ਯੂਸੁਫ ਨੂੰ ਸ਼੍ਰੀਨਗਰ ਪੁਲਸ ਦੀ ਇਕ ਛੋਟੀ ਟੀਮ ਨੇ ਸ਼ਹਿਰ ਦੇ ਬਟਮਾਲੂ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ।

ਇਹ ਖ਼ਬਰ ਵੀ ਪੜ੍ਹੋ : ਡੀਜ਼ਲ ਇੰਜਣ ਕਾਰਾਂ ਖ਼ਰੀਦਣ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ, ਇਨ੍ਹਾਂ ਗੱਡੀਆਂ ’ਤੇ ਲੱਗ ਸਕਦੀ ਹੈ ਪਾਬੰਦੀ

ਪੁਲਸ ਨੇ ਇਕ ਬਿਆਨ ਵਿਚ ਕਿਹਾ, ‘‘ਖ਼ਾਸ ਖੁਫ਼ੀਆ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ ਸ਼੍ਰੀਨਗਰ ਪੁਲਸ ਦੀ ਇਕ ਛੋਟੀ ਟੀਮ ਨੇ ਇਕ ਹਾਈਬ੍ਰਿਡ ਅੱਤਵਾਦੀ ਅਰਫਾਤ ਯੂਸੁਫ ਨੂੰ ਗ੍ਰਿਫ਼ਤਾਰ ਕੀਤਾ।’’ ਉਸ ਦੇ ਕਬਜ਼ੇ ’ਚੋਂ ਇਕ ਪਿਸਤੌਲ, 20 ਜ਼ਿੰਦਾ ਰੌਂਦ, 2 ਮੈਗਜ਼ੀਨ ਸਣੇ ਹਥਿਆਰ ਤੇ ਗੋਲਾ ਬਾਰੂਦ ਦੇ ਨਾਲ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ।’’ ਬਿਆਨ ’ਚ ਕਿਹਾ ਗਿਆ ਹੈ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਉਹ ਦੱਖਣੀ ਕਸ਼ਮੀਰ ਰੇਂਜ ’ਚ ਅੱਤਵਾਦੀ ਗਤੀਵਿਧੀਆਂ ’ਚ ਸ਼ਾਮਲ ਰਿਹਾ ਹੈ ਨਾਪਾਕ ਮਨਸੂਬਿਆਂ ਦੇ ਨਾਲ ਸ਼੍ਰੀਨਗਰ ਆਇਆ ਸੀ ਅਤੇ ਕਿਸੇ ਵੀ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਖ਼ਬਰ ਵੀ ਪੜ੍ਹੋ : ਇਕਲੌਤੇ ਪੁੱਤ ਦੀ ਮੌਤ ਦਾ ਸਦਮਾ ਨਾ ਸਹਾਰਦਿਆਂ ਪਿਓ ਦੀ ਦੁਬਈ ’ਚ ਹੋ ਗਈ ਸੀ ਮੌਤ, ਮਹੀਨੇ ਬਾਅਦ ਘਰ ਪੁੱਜੀ ਲਾਸ਼

ਪੁਲਸ ਨੇ ਦੱਸਿਆ ਕਿ ਉਹ ਪੁਲਵਾਮਾ ਜ਼ਿਲ੍ਹੇ ਵਿਚ ਦੋ ਵਾਰ ਸੁਰੱਖਿਆ ਬਲਾਂ ’ਤੇ ਗ੍ਰਨੇਡ ਸੁੱਟਣ ਵਿਚ ਸ਼ਾਮਲ ਸੀ। ਉਨ੍ਹਾਂ ਕਿਹਾ, “ਗ੍ਰਨੇਡ ਸੁੱਟਣ ਤੋਂ ਇਲਾਵਾ ਉਹ 10 ਅਤੇ 26 ਮਾਰਚ ਨੂੰ ‘ਲੋਨ ਵੁਲਫ ਵਾਰੀਅਰ’ ਦੇ ਪੋਸਟਰ ਚਿਪਕਾਉਣ ’ਚ ਵੀ ਸ਼ਾਮਲ ਸੀ। ਉਸ ਖ਼ਿਲਾਫ਼ ਪਹਿਲਾਂ ਹੀ ਕਈ ਦਹਿਸ਼ਤੀ ਅਪਰਾਧ ਦੇ ਕੇਸ ਦਰਜ ਹਨ।” ਪੁਲਸ ਨੇ ਉਸ ਦੇ ਖ਼ਿਲਾਫ਼ ਕੇਸ ਦਰਜ ਕੀਤਾ ਸੀ।


author

Manoj

Content Editor

Related News