Kolkata rape case: ਪੀੜਤਾ ਦੇ ਮਾਤਾ-ਪਿਤਾ ਨੇ ਪੁਲਸ 'ਤੇ ਲਗਾਏ ਗੰਭੀਰ ਦੋਸ਼

Thursday, Sep 05, 2024 - 12:00 PM (IST)

ਕੋਲਕਾਤਾ (ਭਾਸ਼ਾ)- ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿਚ ਪਿਛਲੇ ਮਹੀਨੇ ਹੋਏ ਕਥਿਤ ਜਬਰ ਜ਼ਿਨਾਹ ਅਤੇ ਕਤਲਕਾਂਡ ਮਾਮਲੇ ਦੀ ਪੀੜਤਾ ਦੇ ਪਰਿਵਾਰਕ ਮੈਂਬਰ ਹਸਪਤਾਲ 'ਚ ਹੋਰ ਡਾਕਟਰਾਂ ਨਾਲ ਪ੍ਰਦਰਸ਼ਨ ਵਿਚ ਸ਼ਾਮਲ ਹੋਏ ਅਤੇ ਕੋਲਕਾਤਾ ਪੁਲਸ 'ਤੇ ਲਾਸ਼ ਦਾ ਜਲਦਬਾਜ਼ੀ 'ਚ ਅੰਤਿਮ ਸੰਸਕਾਰ ਕਰਵਾ ਕੇ ਮਾਮਲਾ ਦਬਾਉਣ ਦਾ ਦੋਸ਼ ਲਗਾਇਆ। ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਪ੍ਰਦਰਸ਼ਨ 'ਚ ਸ਼ਾਮਲ ਹੋਏ ਪੀੜਤਾ ਟਰੇਨੀ ਡਾਕਟਰ ਦੇ ਮਾਤਾ-ਪਿਤਾ ਨੇ ਇਹ ਵੀ ਦੋਸ਼ ਲਗਾਇਆ ਕਿ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਉਨ੍ਹਾਂ ਨੂੰ ਪੈਸੇ ਦੇਣ ਦੀ ਪੇਸ਼ਕਸ਼ ਕੀਤੀ ਸੀ। ਹਸਪਤਾਲ 'ਚ 9 ਅਗਸਤ ਨੂੰ ਉਨ੍ਹਾਂ ਦੀ ਧੀ ਦੀ ਲਾਸ਼ ਮਿਲੀ ਸੀ। ਪੀੜਤਾ ਡਾਕਟਰ ਦੇ ਪਿਤਾ ਨੇ ਕਿਹਾ,''ਪੁਲਸ ਸ਼ੁਰੂ ਤੋਂ ਹੀ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸਾਨੂੰ ਲਾਸ਼ ਦੇਖਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਅਤੇ ਜਦੋਂ ਲਾਸ਼ ਪੋਸਟਮਾਰਟਮ ਲਈ ਲਿਜਾਈ ਗਈ, ਉਦੋਂ ਤੱਕ ਸਾਨੂੰ ਥਾਣੇ 'ਚ ਇੰਤਜ਼ਾਰ ਕਰਨਾ ਪਿਆ। ਬਾਅਦ 'ਚ ਜਦੋਂ ਲਾਸ਼ ਸਾਨੂੰ ਸੌਂਪੀ ਗਈ, ਉਦੋਂ ਇਕ ਸੀਨੀਅਰ ਅਧਿਕਾਰੀ ਨੇ ਸਾਨੂੰ ਪੈਸੇ ਪੈਸੇ ਦੀ ਪੇਸ਼ ਕੀਤੀ ਪਰ ਅਸੀਂ ਇਸ ਨੂੰ ਲੈਣ ਤੋਂ ਤੁਰੰਤ ਇਨਕਾਰ ਕਰ ਦਿੱਤਾ।''

ਪੋਸਟ ਗਰੈਜੂਏਟ ਟਰੇਨੀ ਡਾਕਟਰ ਦੇ ਮਾਤਾ-ਪਿਤਾ ਨੇ ਕਿਹਾ ਕਿ ਉਹ ਉਨ੍ਹਾਂ ਦੀ ਧੀ ਲਈ ਨਿਆਂ ਦੀ ਲੜਾਈ ਲੜ ਰਹੇ ਡਾਕਟਰਾਂ ਦੇ ਸਮਰਥਨ 'ਚ ਬੁੱਧਵਾਰ ਰਾਤ ਪ੍ਰਦਰਸ਼ਨ 'ਚ ਸ਼ਾਮਲ ਹੋਏ। ਘਟਨਾ ਦੇ ਸਾਹਮਣੇ ਆਉਣ ਦੇ ਬਾਅਦ ਤੋਂ ਪੂਰੇ ਰਾਜ 'ਚ ਪ੍ਰਦਰਸ਼ਨ ਹੋਏ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਪੀੜਤਾ ਲਈ ਨਿਆਂ ਦੀ ਮੰਗ ਕੀਤੀ। ਕੋਲਕਾਤਾ ਪੁਲਸ ਨੇ ਟਰੇਨੀ ਡਾਕਟਰ ਨਾਲ ਜਬਰ ਜ਼ਿਨਾਹ ਅਤੇ ਉਸ ਦੇ ਕਤਲ ਮਾਮਲੇ 'ਚ ਸ਼ਾਮਲ ਹੋਣ ਦੇ ਦੋਸ਼ 'ਚ ਇਕ ਸਿਵਿਲੀਅਨ ਵਲੰਟੀਅਰ ਨੂੰ ਗ੍ਰਿਫ਼ਤਾਰ ਕੀਤਾ ਹੈ। ਕਲਕੱਤਾ ਹਾਈ ਕੋਰਟ ਨੇ ਅਗਸਤ ਦੇ ਦੂਜੇ ਹਫ਼ਤੇ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਂਪੇ ਜਾਣ ਦਾ ਆਦੇਸ਼ ਦਿੱਤਾ ਸੀ। ਬਾਅਦ 'ਚ ਅਦਾਲਤ ਨੇ ਹਸਪਤਾਲ 'ਚ ਵਿੱਤੀ ਬੇਨਿਯਮੀਆਂ ਦੀ ਜਾਂਚ ਰਾਜ ਵਲੋਂ ਗਠਿਤ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ.) ਤੋਂ ਕੇਂਦਰੀ ਏਜੰਸੀ ਨੂੰ ਟਰਾਂਸਫਰ ਕਰਨ ਦਾ ਆਦੇਸ਼ ਦਿੱਤਾ। ਸੀ.ਬੀ.ਆਈ. ਨੇ ਹਸਪਤਾਲ 'ਚ ਵਿੱਤੀ ਬੇਨਿਯਮੀਆਂ ਦੇ ਸੰਬੰਧ 'ਚ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਡਾ. ਸੰਦੀਪ ਘੋਸ਼ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News