ਅਕਸ਼ਰਧਾਮ ਮੰਦਰ ਨੇੜੇ ਪੁਲਸ ਦੇ ਵਾਹਨ ''ਤੇ ਬਦਮਾਸ਼ਾਂ ਨੇ ਕੀਤੀ ਗੋਲੀਬਾਰੀ

Sunday, Sep 22, 2019 - 04:02 PM (IST)

ਅਕਸ਼ਰਧਾਮ ਮੰਦਰ ਨੇੜੇ ਪੁਲਸ ਦੇ ਵਾਹਨ ''ਤੇ ਬਦਮਾਸ਼ਾਂ ਨੇ ਕੀਤੀ ਗੋਲੀਬਾਰੀ

ਨਵੀਂ ਦਿੱਲੀ— ਦਿੱਲੀ ਦੇ ਮੰਡਾਵਲੀ ਥਾਣਾ ਖੇਤਰ ਵਿਚ ਸਥਿਤ ਪ੍ਰਸਿੱਧ ਅਕਸ਼ਰਧਾਮ ਮੰਦਰ ਕੰਪਲੈਕਸ ਦੇ ਨੇੜੇ ਐਤਵਾਰ ਨੂੰ ਅਣਪਛਾਤੇ ਬਦਮਾਸ਼ਾਂ ਵਲੋਂ ਪੁਲਸ ਦੇ ਵਾਹਨ 'ਤੇ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਵਿਚ ਪੁਲਸ ਦਾ ਵਾਹਨ ਨੁਕਸਾਨਿਆ ਗਿਆ। ਫਿਲਹਾਲ ਇਸ ਘਟਨਾ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ ਕਾਰ 'ਚ ਸਵਾਰ ਸਨ।

Image result for Akshardham temple
ਪੁਲਸ ਸੂਤਰਾਂ ਨੇ ਦੱਸਿਆ ਕਿ ਬਦਮਾਸ਼ਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਕੀਤੀ ਜਾ ਸਕੀ ਹੈ। ਇਸ ਹਮਲੇ ਵਿਚ ਸ਼ਾਮਲ ਬਦਮਾਸ਼ਾਂ ਦਾ ਹੁਣ ਤਕ ਕੋਈ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

PunjabKesari
ਓਧਰ ਪੂਰਬੀ ਦਿੱਲੀ ਦੇ ਡੀ. ਸੀ. ਪੀ. ਜਸਮੀਤ ਸਿੰਘ ਨੇ ਕਿਹਾ ਕਿ ਕਾਰ ਸਵਾਰ ਅਣਪਛਾਤੇ ਬਦਮਾਸ਼ਾਂ ਨੇ ਪੁਲਸ ਟੀਮ ਦੇ ਵਾਹਨ 'ਤੇ ਗੋਲੀਬਾਰੀ ਕੀਤੀ। ਪੁਲਸ ਦੀ ਟੀਮ ਨੇ ਗੋਲੀਬਾਰੀ ਕਰਨ ਵਾਲੇ ਬਦਮਾਸ਼ਾਂ ਨੂੰ ਕਾਰ ਰੋਕਣ ਲਈ ਕਿਹਾ ਪਰ ਉਹ ਤੁਰੰਤ ਦੌੜ ਗਏ। ਪੁਲਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਪਰ ਉਹ ਦੌੜਨ ਵਿਚ ਸਫਲ ਰਹੇ। ਕਿਸੇ ਦੀ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ। ਸੀ. ਸੀ. ਟੀ. ਵੀ ਫੁਟੇਜ਼ ਖੰਗਾਲੀ ਜਾ ਰਹੀ ਹੈ। ਜਸਮੀਤ ਸਿੰਘ ਨੇ ਕਿਹਾ ਕਿ ਕਾਰ ਅਜੇ ਲੱਭੀ ਨਹੀਂ ਹੈ।


author

Tanu

Content Editor

Related News