ਸਰਵਿਸ ਰਾਈਫਲ ਤੋਂ ਅਚਾਨਕ ਗੋਲੀ ਚੱਲਣ ਕਾਰਨ ਪੁਲਸ ਮੁਲਾਜ਼ਮ ਦੀ ਮੌਤ
Saturday, Jun 01, 2024 - 09:20 PM (IST)
 
            
            ਸ਼੍ਰੀਨਗਰ — ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਜੇਵਾਨ 'ਚ ਸ਼ਨੀਵਾਰ ਨੂੰ ਇਕ ਪੁਲਸ ਕਰਮਚਾਰੀ ਦੀ ਕਥਿਤ ਤੌਰ 'ਤੇ ਉਸ ਦੀ ਸਰਵਿਸ ਰਾਈਫਲ ਗਲਤੀ ਨਾਲ ਚੱਲ ਜਾਣ ਕਾਰਨ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਸ਼ੀਰ ਅਹਿਮਦ ਵਜੋਂ ਹੋਈ ਹੈ। ਉਹ ਹੈੱਡ ਕਾਂਸਟੇਬਲ ਦੇ ਅਹੁਦੇ 'ਤੇ ਤਾਇਨਾਤ ਸੀ। ਉਸ ਨੇ ਦੱਸਿਆ ਕਿ ਉਸ ਦੀ ਸਰਵਿਸ ਰਾਈਫਲ ਗਲਤੀ ਨਾਲ ਚੱਲ ਜਾਣ ਕਾਰਨ ਉਹ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            