ਪੁਲਸ ਮੁਲਾਜ਼ਮ ਵੱਲੋਂ ਨਮਾਜ਼ੀਆਂ ਨੂੰ ਮਾਰੀ ਗਈ ਲੱਤ, ਅਦਾਲਤ ਨੇ ਮੰਗੀ ਕਾਰਵਾਈ ਦੀ ਰਿਪੋਰਟ
Sunday, Mar 17, 2024 - 02:33 AM (IST)
ਨਵੀਂ ਦਿੱਲੀ - ਰਾਸ਼ਟਰੀ ਰਾਜਧਾਨੀ ਦੀ ਇਕ ਅਦਾਲਤ ਨੇ ਉੱਤਰੀ ਦਿੱਲੀ ਦੀ ਇਕ ਸੜਕ 'ਤੇ ਨਮਾਜ਼ ਅਦਾ ਕਰ ਰਹੇ ਕੁਝ ਲੋਕਾਂ ਨੂੰ ਧੱਕਾ ਦੇਣ ਅਤੇ ਲੱਤ ਮਾਰਨ ਵਾਲੇ ਸਬ-ਇੰਸਪੈਕਟਰ ਨੂੰ ਤਲਬ ਕਰਨ ਅਤੇ ਮੁਕੱਦਮਾ ਚਲਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਦੌਰਾਨ ਪੁਲਸ ਤੋਂ ਕਾਰਵਾਈ ਦੀ ਰਿਪੋਰਟ ਮੰਗੀ। ਇਹ ਘਟਨਾ 8 ਮਾਰਚ ਨੂੰ ਦੁਪਹਿਰ ਕਰੀਬ 2 ਵਜੇ ਇੰਦਰਲੋਕ ਮੈਟਰੋ ਸਟੇਸ਼ਨ ਨੇੜੇ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਵਾਪਰੀ। ਇਸ ਕਥਿਤ ਹਰਕਤ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ।
ਇਹ ਵੀ ਪੜ੍ਹੋ - ਅਮਰੀਕਾ ਦੇ ਫਿਲਾਡੇਲਫੀਆ 'ਚ ਹੋਈ ਗੋਲੀਬਾਰੀ, ਤਿੰਨ ਲੋਕਾਂ ਦੀ ਮੌਤ
ਮੈਟਰੋਪੋਲੀਟਨ ਮੈਜਿਸਟ੍ਰੇਟ ਮਨੋਜ ਕੌਸ਼ਲ ਨੇ ਕਿਹਾ, “ਦਲੀਲਾਂ ਸੁਣੀਆਂ ਗਈਆਂ ਹਨ। ਸਬੰਧਤ ਡਿਪਟੀ ਕਮਿਸ਼ਨਰ ਆਫ਼ ਪੁਲਸ (ਡੀਸੀਪੀ) ਤੋਂ 1 ਮਈ ਨੂੰ ਕਾਰਵਾਈ ਦੀ ਰਿਪੋਰਟ ਮੰਗੀ ਜਾਣੀ ਚਾਹੀਦੀ ਹੈ। ਐਡਵੋਕੇਟ ਫ਼ਰਾਜ਼ ਖ਼ਾਨ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਮੁਲਜ਼ਮਾਂ ਦੇ ਇਸ ‘ਬੇਤੁਕੇ ਕਾਰੇ’ ਨੇ ਲੋਕਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਨ ਤੋਂ ਇਲਾਵਾ ਸਦਭਾਵਨਾ ਨੂੰ ਭੰਗ ਕੀਤਾ ਹੈ। ਅਤੇ ਸਮਾਜ ਵਿੱਚ ਸ਼ਾਂਤੀ ਨੂੰ ਵਿਗਾੜਨ ਦਾ ਕੰਮ ਕੀਤਾ। ਪਟੀਸ਼ਨ 'ਚ ਅਦਾਲਤ ਤੋਂ ਦੋਸ਼ੀ ਨੂੰ ਸੰਮਨ ਕਰਨ, ਉਸ 'ਤੇ ਮੁਕੱਦਮਾ ਚਲਾਉਣ ਅਤੇ ਉਸ ਖਿਲਾਫ ਮਾਮਲਾ ਦਰਜ ਕਰਨ ਦਾ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਗਈ ਹੈ। ਪੁਲਸ ਅਨੁਸਾਰ ਸਬ-ਇੰਸਪੈਕਟਰ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ - ਵੱਡਾ ਹਾਦਸਾ: ਫੈਕਟਰੀ 'ਚ ਬੁਆਇਲਰ ਫਟਣ ਕਾਰਨ 40 ਲੋਕ ਗੰਭੀਰ ਜ਼ਖ਼ਮੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e